28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਭਾਕਿਯੂ ਲੱਖੋਵਾਲ ਦੀ ਮੀਟਿੰਗ ਹੋਈ

ਅਜੀਤ ਡੈਸਕ 16-10-2025
ਲਾਲੜੂ, 15 ਅਕਤੂਬਰ (ਰਾਜਬੀਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਡੇਰਾਬੱਸੀ ਦੀ ਮੀਟਿੰਗ ਦਾਣਾ ਮੰਡੀ ਲਾਲੜੂ ਵਿਖੇ ਹੋਈ, ਜਿਸ ਵਿਚ ਕਿਸਾਨ ਜਥੇਬੰਦੀ ਦੇ ਅਹੁਦੇਦਾਰਾਂ, ਵਰਕਰਾਂ ਅਤੇ ਕਿਸਾਨਾਂ ਨੇ ਹਿੱਸਾ ਲਿਆ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਕਾਰਜਕਾਰਨੀ ਮੈਂਬਰ ਮਨਪ੍ਰੀਤ ਸਿੰਘ ਅਮਲਾਲਾ ਨੇ ਦੋਸ਼ ਲਾਇਆ ਕਿ ਝੋਨਾ ਲੈ ਕੇ ਆਏ ਕਿਸਾਨਾਂ ਨੂੰ ਮੰਡੀਆਂ ਵਿਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਵਿਚ ਝੋਨੇ ਵਿਚ ਨਮੀ ਦੀ ਮਾਤਰਾ ਵੱਧ ਕਰਨਾ, ਤੁਲਾਈ ਵੇਲੇ ਝੋਨੇ ਦੇ ਮਾਪ ਦੰਡਾਂ ਵਿਚ ਫਰਕ ਹੋਣਾ, ਸੈਲਰ ਮਾਲਕਾਂ ਵਲੋਂ ਸਮੇਂ ਸਿਰ ਝੋਨੇ ਨੂੰ ਮੰਡੀਆਂ ਵਿਚੋਂ ਨਾ ਚੁੱਕਣਾ, ਝੋਨੇ ਦੀ ਬੋਲੀ ਨਾ ਲਾ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨਾ, ਬਦਰੰਗ ਹੋਏ ਝੋਨੇ ਨੂੰ ਮੰਡੀਆਂ ਵਿਚੋਂ ਨਾ ਚੁੱਕਣਾ, ਖਾਦ ਖਰੀਦਣ ਸਮੇਂ ਕਿਸਾਨਾਂ ਨੂੰ ਕਥਿਤ ਤੌਰ 'ਤੇ ਧੱਕੇ ਨਾਲ ਦਵਾਈਆਂ ਦੇਣਾ ਆਦਿ ਸ਼ਾਮਿਲ ਹਨ | ਅਮਲਾਲਾ ਨੇ ਕਿਹਾ ਕਿ ਜੇਕਰ ਆੜ੍ਹਤੀਆਂ ਅਤੇ ਸੈਲਰ ਮਾਲਕਾਂ ਵਲੋਂ ਮਿਲੀ ਭੁਗਤ ਕਰਕੇ ਕਿਸਾਨਾਂ ਦੀ ਲੁੱਟ ਕੀਤੀ ਗਈ ਤਾਂ ਉਨ੍ਹਾਂ ਦੀ ਜਥੇਬੰਦੀ ਤਿੱਖਾ ਸੰਘਰਸ਼ ਕਰਨ ਤੋਂ ਗੁਰੇਜ ਨਹੀਂ ਕਰੇਗੀ, ਜਿਸ ਦੀ ਜਿੰਮੇਵਾਰੀ ਪ੍ਰਸ਼ਾਸਨ ਸਮੇਤ ਆੜ੍ਹਤੀਆਂ ਅਤੇ ਸੈਲਰ ਮਾਲਕਾਂ ਦੀ ਹੋਵੇਗੀ | ਇਸ ਮੌਕੇ ਰਣਜੀਤ ਸਿੰਘ ਰਾਣਾ ਭਗਵਾਨਪੁਰ, ਕੁਲਦੀਪ ਸਿੰਘ ਸਰਸੀਣੀ, ਜਗਤਾਰ ਸਿੰਘ ਝਰਮੜੀ, ਹਰੀ ਸਿੰਘ ਬਹੋੜਾ, ਹਰੀ ਸਿੰਘ ਚਡਿਆਲਾ, ਸ਼ੇਰ ਸਿੰਘ ਦੱਪਰ, ਸਾਹਿਬ ਸਿੰਘ ਦੱਪਰ, ਧਰਮਪਾਲ ਘੋਲੂ ਮਾਜਰਾ ਤੇ ਹੋਰ ਹਾਜ਼ਰ ਸਨ |


ਪਿਛਲੀ ਖ਼ਬਰ ਨਾਬਾਲਗ ਲੜਕੀ ਨੂੰ ਭਜਾ ਲੈ ਜਾਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਵਿਖੇ 'ਤਰੰਗ ਖੁਸ਼ੀਓਾ ਕੇ ਸੰਗ' ਪ੍ਰੋਗਰਾਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।