28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਨਾਬਾਲਗ ਲੜਕੀ ਨੂੰ ਭਜਾ ਲੈ ਜਾਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 16-10-2025
ਐੱਸ. ਏ. ਐੱਸ. ਨਗਰ, 15 ਅਕਤੂਬਰ (ਕਪਿਲ ਵਧਵਾ)-ਮਟੌਰ ਥਾਣਾ ਪੁਲਿਸ ਨੇ ਨਾਬਾਲਗ ਕੁੜੀ ਨੂੰ ਬਹਿਲਾ ਫੁਸਲਾ ਕੇ ਨਾਲ ਲੈ ਜਾਣ ਦੇ ਦੋਸ਼ 'ਚ ਹਮੀਰ ਸਿੰਘ ਨਾਮ ਦੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਮਟੌਰ ਵਿਖੇ ਇਕ ਕੋਠੀ 'ਚ ਕੰਮ ਕਰਦੀ ਸੀ | ਬੀਤੀ 5 ਅਕਤੂਬਰ ਨੂੰ ਉਹ ਹਰ ਰੋਜ਼ ਦੀ ਤਰ੍ਹਾਂ ਕੰਮ 'ਤੇ ਗਈ ਸੀ, ਪਰ ਸ਼ਾਮ ਤੱਕ ਘਰ ਵਾਪਸ ਨਾ ਆਈ | ਪਰਿਵਾਰ ਨੇ ਜਦੋਂ ਕੋਠੀ 'ਚ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਕੁੜੀ ਕੰਮ ਖ਼ਤਮ ਕਰਕੇ ਵਾਪਸ ਚਲੀ ਗਈ ਸੀ | ਪਰਿਵਾਰਕ ਮੈਂਬਰਾਂ ਨੇ ਆਪਣੇ ਤੌਰ 'ਤੇ ਖੋਜ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਉਸੇ ਥਾਂ 'ਤੇ ਕੰਮ ਕਰਨ ਵਾਲਾ ਹਮੀਰ ਸਿੰਘ ਵੀ ਬਿਨਾਂ ਦੱਸੇ ਕੰਮ ਤੋਂ ਗਾਇਬ ਹੈ | ਉਨ੍ਹਾਂ ਨੂੰ ਸ਼ੱਕ ਹੋਇਆ ਕਿ ਹਮੀਰ ਉਨ੍ਹਾਂ ਦੀ ਧੀ ਨੂੰ ਵਿਆਹ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ | ਇਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਜਿਸ ਦੇ ਅਧਾਰ 'ਤੇ ਪੁਲਿਸ ਨੇ ਬਣਦੀਆਂ ਧਾਰਾਵਾਂ ਤਹਿਤ ਹਾਲ ਹੀ ਵਿਚ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ 8 ਅਕਤੂਬਰ ਨੂੰ ਬਲੌਂਗੀ ਥਾਣਾ ਦੇ ਇਲਾਕੇ 'ਚ ਸਾਹਮਣੇ ਆਇਆ ਸੀ, ਜਿੱਥੇ ਇਕ ਹੋਰ ਨਾਬਾਲਗ ਲੜਕੀ ਨੂੰ ਕੋਈ ਅਣਪਛਾਤਾ ਵਿਅਕਤੀ ਲੈ ਕੇ ਫਰਾਰ ਹੋ ਗਿਆ | ਕੁੜੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ | ਦੋਵੇਂ ਮਾਮਲਿਆਂ ਦੀ ਜਾਂਚ ਵੱਖ-ਵੱਖ ਥਾਣਿਆਂ ਦੀ ਪੁਲਿਸ ਕਰ ਰਹੀ ਹੈ |

ਪਿਛਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੈੱਲਫੇਅਰ ਹੋਮਸ ਦਾ ਕੀਤਾ ਦੌਰਾ <br/> ਅਗਲੀ ਖ਼ਬਰ ਭਾਕਿਯੂ ਲੱਖੋਵਾਲ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।