14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸ੍ਰੀ ਖਾਟੂ ਸ਼ਿਆਮ ਮੰਦਰ ਦਾ ਨਿਰਮਾਣ ਸਮਾਜਿਕ ਤੇ ਅਧਿਆਤਮਿਕ ਏਕਤਾ ਦਾ ਪ੍ਰਤੀਕ- ਗੁਪਤਾ <br/>

ਅਜੀਤ ਡੈਸਕ 17-10-2025
ਖਰੜ, 16 ਅਕਤੂਬਰ (ਗੁਰਮੁੱਖ ਸਿੰਘ ਮਾਨ)-ਸ੍ਰੀ ਖਾਟੂ ਸ਼ਿਆਮ ਜੀ ਦੇ ਅਸ਼ੀਰਵਾਦ ਸਦਕਾ ਖਰੜ ਦੇ ਆਰ. ਅੱੈਸ. ਵਿਲਾ ਵਿਖੇ ਸ੍ਰੀ ਖਾਟੂ ਸ਼ਿਆਮ ਮੰਦਰ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਭਾਜਪਾ ਖਰੜ ਸਿਟੀ ਦੇ ਪ੍ਰਧਾਨ ਰਾਕੇਸ਼ ਕੁਮਾਰ ਗੁਪਤਾ 'ਬੰਟੀ' ਨੇ ਦੱਸਿਆ ਕਿ ਨਿਰਮਾਣ ਕਾਰਜਾਂ ਦੇ ਆਗਾਜ਼ ਤੋਂ ਪਹਿਲਾਂ ਪੰਡਿਤ ਚੰਦਨ ਕੇ. ਸ਼ਾਸਤਰੀ ਦੁਆਰਾ ਵੈਦਿਕ ਰਸਮਾਂ ਅਨੁਸਾਰ ਪੂਜਾ ਅਰਚਨਾ ਕੀਤੀ ਗਈ ਅਤੇ ਮੰਦਰ ਦੇ ਨਿਰਮਾਣ ਕਾਰਜਾਂ ਦੀ ਸਫ਼ਲਤਾ ਅਤੇ ਸ਼ੁਭ ਸਮਾਪਤੀ ਲਈ ਭਗਵਾਨ ਸ੍ਰੀ ਖਾਟੂ ਸ਼ਿਆਮ ਜੀ ਅੱਗੇ ਪ੍ਰਾਥਨਾ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸ੍ਰੀ ਖਾਟੂ ਸ਼ਿਆਮ ਮੰਦਰ ਨਾ ਸਿਰਫ ਇਕ ਧਾਰਮਿਕ ਕੇਂਦਰ ਵਜੋਂ ਕੰਮ ਕਰੇਗਾ, ਸਗੋਂ ਸਮਾਜਿਕ ਤੇ ਅਧਿਆਤਮਕ ਏਕਤਾ ਦਾ ਪ੍ਰਤੀਕ ਵੀ ਬਣੇਗਾ | ਉਨ੍ਹਾਂ ਸਹਿਯੋਗ ਦੇਣ ਵਾਲੇ ਸਾਰੇ ਸ਼ਰਧਾਲੂਆਂ ਅਤੇ ਸਹਿਯੋਗੀਆਂ ਦਾ ਉਚੇਚੇ ਤੌਰ 'ਤੇ ਧੰਨਵਾਦ ਵੀ ਕੀਤਾ | ਇਸ ਮੌਕੇ ਅਰਜੁਨ ਗੁਪਤਾ ਤੇ ਰਾਜੀਵ ਕੁਮਾਰ ਸਮੇਤ ਵੱਡੀ ਗਿਣਤੀ 'ਚ ਸਥਾਨਕ ਵਸਨੀਕ ਹਾਜ਼ਰ ਸਨ | ਪ੍ਰੋਗਰਾਮ ਦੀ ਸਮਾਪਤੀ ਮੌਕੇ ਆਰਤੀ ਕੀਤੀ ਗਈ ਤੇ ਸ਼ਰਧਾਲੂਆਂ ਵਿਚਕਾਰ ਪ੍ਰਸ਼ਾਦ ਵੰਡਿਆ ਗਿਆ |

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਸੰਬੰਧੀ 3 ਨਵੰਬਰ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ <br/> ਅਗਲੀ ਖ਼ਬਰ ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।