14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

'ਯੁੱਧ ਨਸ਼ਿਆਂ ਵਿਰੁੱਧ' 229ਵੇਂ ਦਿਨ ਪੰਜਾਬ ਪੁਲਿਸ ਨੇ 95 ਨਸ਼ਾ ਤਸਕਰਾਂ ਨੂੰ 3.4 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗਿ੍ਫ਼ਤਾਰ <br/>

ਅਜੀਤ ਡੈਸਕ 17-10-2025
ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ 'ਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਲਗਾਤਾਰ 229ਵੇਂ ਦਿਨ ਪੰਜਾਬ ਪੁਲਿਸ ਨੇ ਵੀਰਵਾਰ ਨੂੰ 427 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿਚ 95 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਉਪਰੰਤ 82 ਐੱਫ. ਆਈ. ਆਰਜ਼ ਦਰਜ ਕੀਤੀਆਂ ਗਈਆਂ | ਇਸ ਦੇ ਨਾਲ, 229 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,219 ਹੋ ਗਈ ਹੈ |
ਛਾਪਿਆਂ ਦੇ ਨਤੀਜੇ ਵਜੋਂ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.4 ਕਿਲੋ ਹੈਰੋਇਨ, 7.5 ਕਿਲੋ ਭੁੱਕੀ, 878 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9210 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ | 74 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿਚ 427 ਥਾਵਾਂ 'ਤੇ ਛਾਪੇਮਾਰੀ ਕੀਤੀ | ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 469 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ | ਰਾਜ ਸਰਕਾਰ ਨੇ ਰਾਜ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਡੀ-ਅਡਿਕਸ਼ਨ ਤੇ ਪ੍ਰੀਵੈਨਸ਼ਨ ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ 'ਨਸ਼ਾ ਛੁਡਾਉਣ ਦੇ ਹਿੱਸੇ ਵਜੋਂ ਅੱਜ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |

ਪਿਛਲੀ ਖ਼ਬਰ ਟੋਇਟਾ ਕਿਰਲੋਸਕਰ ਮੋਟਰ ਨੇ ਨਵੇਂ ਟੋਇਟਾ ਮੋਬਿਲਿਟੀ ਸਲਿਊਸ਼ਨਜ਼ ਆਉਟਲੈਟ ਦੇ ਨਾਲ ਪਹਿਲਾਂ ਤੋਂ ਮਾਲਕੀ ਵਾਲੀਆਂ ਕਾਰਾਂ ਦੇ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਸੰਬੰਧੀ 3 ਨਵੰਬਰ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।