14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਛੱਠ ਪੂਜਾ ਤੋਂ ਪਹਿਲਾਂ ਯਮੁਨਾ ਦੀ ਸਵੱਛਤਾ ਦਾ ਸੰਕਲਪ- ਮੁੱਖ ਸਕੱਤਰ <br/>

ਅਜੀਤ ਡੈਸਕ 17-10-2025
ਚੰਡੀਗੜ੍ਹ, 16 ਅਕਤੂਬਰ (ਰਾਮ ਸਿੰਘ ਬਰਾੜ)-ਅਗਾਮੀ ਛੱਠ ਪੂਜਾ ਪਰਵ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਯਮੁਨਾ ਨਦੀ ਦੀ ਸਵੱਛਤਾ ਅਤੇ ਸੁਰੱਖਿਆ ਯਕੀਨੀ ਕਰਨ ਲਈ ਆਪਣੀ ਤਿਆਰੀਆਂ ਨੂੰ ਹੋਰ ਤੇਜ਼ ਕਰ ਦਿੱਤਾ ਹੈ | ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਇੱਥੇ ਇਕ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕਰਦੇ ਹੋਏ ਵਿਭਾਗਾਂ ਵਿਚ ਤਾਲਮੇਲ ਨੂੰ ਹੋਰ ਪ੍ਰਭਾਵੀ ਬਨਾਉਣ, ਪ੍ਰਦੂਸ਼ਣ ਕੰਟਰੋਲ ਦੇ ਸਖਤ ਉਪਾਅ ਲਾਗੂ ਕਰਨ ਤੇ ਇਕੋਸਿਸਟਮ ਸੰਤੁਲਨ ਨੂੰ ਬਣਾਏ ਰੱਖਣ ਦੇ ਨਿਰਦੇਸ਼ ਦਿੱਤੇ | ਸਰਕਾਰ ਦਾ ਉਦੇਸ਼ ਇਹ ਯਕੀਨੀ ਕਰਨਾ ਹੈ ਕਿ ਯਮੁਨਾ ਅਤੇ ਉਸ ਦੀ ਸਹਾਇਕ ਨਦੀਆਂ ਦੇ ਕਿਨਾਰਿਆਂ 'ਤੇ ਪੂਜਾ ਕਰਨ ਵਾਲੇ ਸ਼ਰਧਾਂਲੂਆਂ ਦੇ ਲਈ ਸਵੱਛ ਅਤੇ ਸੁਰੱਖਿਅਤ ਮਾਹੌਲ ਉਪਲਬਧ ਕਰਾਇਆ ਜਾ ਸਕੇ | ਮੁੱਖ ਸਕੱਤਰ ਨੇ ਯਮੁਨਾ ਕੈਚਮੇਂਟ ਏਰੀਏ ਵਿਚ ਸਥਿਤ ਸਾਰੇ ਸੀਵਰੇਜ ਟਰੀਟਮੈਂਟ ਪਲਾਂਟਸ (ਐੱਸ.ਟੀ.ਪੀ.) ਅਤੇ ਕਾਮਨ ਏਫਲੂਏਾਟ ਟਰੀਟਮੈਂਟ ਪਲਾਂਟਸ (ਸੀ.ਈ.ਟੀ.ਪੀ.) ਦੀ 24 ਘੰਟੇ ਨਿਗਰਾਨੀ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਨੇ ਸਾਰੇ ਕਾਰਜਕਾਰੀ ਇੰਜੀਨੀਅਰਾਂ ਨੂੰ 28 ਅਕਤੂਬਰ, 2025 ਤੱਕ ਇੰਨ੍ਹਾਂ ਪਲਾਂਟਸ ਦੇ ਸੰਚਾਲਨ ਦੀ ਨਿੱਜੀ ਰੂਪ ਨਾਲ ਨਿਗਰਾਨੀ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਕੋਈ ਵੀ ਖਰਾਬੀ ਆਉਣ 'ਤੇ ਇਸ ਨੂੰ ਤੁਰੰਤ ਠੀਕ ਕੀਤਾ ਜਾ ਸਕੇ ਅਤੇ ਸਾਰੇ ਪਲਾਂਟ ਨਿਰਧਾਰਿਤ ਵਾਤਾਵਰਨ ਮਾਨਕਾਂ ਦੇ ਅਨੁਰੂਪ ਕੰਮ ਕਰਨ | ਅਨੁਰਾਗ ਰਸਤੋਗੀ ਨੇ ਕਿਹਾ ਕਿ ਰਾਜ ਸਰਕਾਰ ਯਮੁਨਾ ਨੂੰ ਸਾਫ਼ ਤੇ ਪ੍ਰਦੂਸ਼ਣਮੁਕਤ ਬਣਾਏ ਰੱਖਣ ਲਈ ਪ੍ਰਤੀਬੱਧ ਹੈ | ਉਨ੍ਹਾਂ ਨੇ ਕਿਹਾ ਕਿ ਸਵੱਛ ਨਦੀ ਪ੍ਰਣਾਲੀ ਨਾ ਸਿਰਫ ਵਾਤਾਵਰਨ ਦੀ ਜ਼ਰੂਰਤ ਹੈ, ਸਗੋਂ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਵੀ ਹੈ | ਛੱਠ ਪੂਜਾ ਇਸ ਦਿਸ਼ਾ ਵਿਚ ਸਮੂਹਿਕ ਯਤਨਾਂ ਨੂੰ ਮਜ਼ਬੂਤ ਕਰਨ ਦਾ ਉਪਯੁਕਤ ਮੌਕਾ ਹੈ | ਅਗਲੇ 15 ਦਿਨਾਂ ਤੱਕ ਪੁਲਿਸ, ਨਗਰ ਨਿਗਮ, ਜਨ ਸਿਹਤ ਅਤੇ ਇੰਜੀਨੀਅਰਿੰਗ ਵਿਭਾਗ ਤੇ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਇਕ ਸੰਯੁਕਤ ਏਨਫੋਰਸਮੈਂਟ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਕਿਸੇ ਵੀ ਤਰ੍ਹਾ ਦੇ ਸੀਵਰੇਜ਼ ਜਾਂ ਟੈਂਕਰ ਵੇਸਟ ਨੂੰ ਅਵੈਧ ਰੂਪ ਨਾਲ ਯਮੁਨਾ ਵਿਚ ਪਾਏ ਜਾਣ ਤੋਂ ਰੋਕਿਆ ਜਾ ਸਕੇ | ਮੀਟਿੰਗ ਵਿਚ ਵਧੀਕ ਮੁੱਖ ਸਕੱਤਰ, ਵਾਤਾਵਰਨ, ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਸੁਧੀਰ ਰਾਜਪਾਲ, ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਵਿਨੀਤ ਗਰਗ ਤੇ ਵਧੀਕ ਮੁੱਖ ਸਕੱਤਰ, ਸਿੰਚਾਈ ਅਤੇ ਜਲ੍ਹ ਸੰਸਾਧਨ ਵਿਭਾਗ ਅਨੁਰਾਗ ਅਗਰਵਾਲ ਮੌਜੂਦ ਰਹੇ, ਜਦੋਂ ਕਿ ਸਾਰੇ ਜਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿਚ ਹਿੱਸਾ ਲਿਆ |

ਪਿਛਲੀ ਖ਼ਬਰ ਹਰਿਆਣਾ ਸਰਕਾਰ ਦੇ ਰਾਜ ਪੱਧਰੀ ਸਮਾਰੋਹ 'ਚ ਮੁੱਖ ਮੰਤਰੀ ਕਰਨਗੇ ਸ਼ਿਰਕਤ <br/> ਅਗਲੀ ਖ਼ਬਰ ਪੋਸਟਮਾਰਟਮ ਦੌਰਾਨ ਹੱਡੀ 'ਚ ਫਸਿਆ ਚਾਕੂ ਕੱਢਿਆ ਗਿਆ ਬਾਹਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।