18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪ੍ਰਾਈਵੇਟ ਪਲੇਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ

ਅਜੀਤ ਡੈਸਕ 18-10-2025
ਐੱਸ. ਏ. ਐੱਸ. ਨਗਰ, 17 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪ੍ਰਾਈਵੇਟ ਸਕੂਲਾਂ/ਪਲੇਵੇਅ ਸਕੂਲਾਂ/ਸੰਸਥਾਵਾਂ, ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਇਸ ਬਾਬਤ ਜ਼ਿਲ੍ਹਾ ਮੁਹਾਲੀ ਅਧੀਨ 3-6 ਸਾਲ ਦੇ ਬੱਚਿਆਂ ਲਈ ਈ. ਸੀ. ਸੀ. ਈ. ਖੇਤਰ ਵਿਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵਲੋਂ ਰਜਿਸਟ੍ਰੇਸ਼ਨ ਲਾਜ਼ਮੀ ਬਣਾਉਣ ਲਈ ਤੁਰੰਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਸਥਿਤ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅਧੀਨ ਚੱਲ ਰਹੇ ਪਲੇਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਬਿਨਾਂ ਰਜਿਸਟ੍ਰੇਸ਼ਨ ਤੋਂ ਕੋਈ ਪਲੇਵੇਅ ਸਕੂਲ ਚਲਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਪਿਛਲੀ ਖ਼ਬਰ ਤਰਨਤਾਰਨ ਜ਼ਿਮਨੀ ਚੋਣ ਲਈ ਕੱਢਿਆ ਰੋਡ ਸ਼ੋਅ <br/> ਅਗਲੀ ਖ਼ਬਰ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਨੇ ਕਨਵੋਕੇਸ਼ਨ-2025 ਦੀ ਕੀਤੀ ਮੇਜ਼ਬਾਨੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।