18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਤਰਨਤਾਰਨ ਜ਼ਿਮਨੀ ਚੋਣ ਲਈ ਕੱਢਿਆ ਰੋਡ ਸ਼ੋਅ <br/>

ਅਜੀਤ ਡੈਸਕ 18-10-2025
ਜੀਰਕਪੁਰ, 17 ਅਕਤੂਬਰ (ਹੈਪੀ ਪੰਡਵਾਲਾ)-ਤਰਨਤਾਰਨ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲਈ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਸੰਬੰਧਤ ਦਫ਼ਤਰ ਵਿਖੇ ਪਹੁੰਚੇ | ਇਸ ਤੋਂ ਪਹਿਲਾਂ ਉਨ੍ਹਾਂ ਵਲੋਂ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ, 'ਆਪ' ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ ਤੇ ਸ਼ੈਰੀ ਕਲਸੀ ਅਤੇ ਸਮੁੱਚੀ ਲੀਡਰਸ਼ਿਪ ਸਮੇਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਤੇ ਸਾਥੀ ਸ਼ਾਮਿਲ ਸਨ | ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪਾਰਟੀ ਉਪ ਚੋਣ ਜ਼ੋਰਦਾਰ ਢੰਗ ਨਾਲ ਲੜੇਗੀ ਅਤੇ ਜਿੱਤ ਹਾਸਿਲ ਕਰੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਭਿ੍ਸ਼ਟਾਚਾਰ ਨੂੰ ਨੱਥ ਪਾਉਣ ਤੋਂ ਲੈ ਕੇ ਸਿਹਤ ਅਤੇ ਸਿੱਖਿਆ ਤੱਕ ਦੇ ਵੱਡੇ ਫ਼ੈਸਲੇ ਲਏ ਹਨ ਅਤੇ ਰੁਜ਼ਗਾਰ ਦੇਣ ਤੋਂ ਇਲਾਵਾ ਮੁਫ਼ਤ ਬਿਜਲੀ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਜ਼ਿਮਨੀ ਚੋਣ ਵਿਚ ਪੰਜਾਬ ਸਰਕਾਰ ਦੀਆਂ ਪਿਛਲੇ ਸਾਲਾਂ ਦੀਆਂ ਪ੍ਰਾਪਤੀਆਂ 'ਤੇ ਜਨਤਾ ਆਪਣੀ ਸਹਿਮਤੀ ਦੀ ਮੋਹਰ ਲਗਾਏਗੀ ਅਤੇ 'ਆਪ' ਇਤਿਹਾਸਕ ਜਿੱਤ ਦਰਜ ਕਰੇਗੀ |

ਪਿਛਲੀ ਖ਼ਬਰ ਸੀ. ਬੀ. ਆਈ. ਅਦਾਲਤ ਨੇ ਰਿਸ਼ਵਤ ਲੈਣ ਦੇ ਮਾਮਲੇ 'ਚ ਕਲਰਕ ਨੂੰ ਦਿੱਤੀ ਜ਼ਮਾਨਤ <br/> ਅਗਲੀ ਖ਼ਬਰ ਪ੍ਰਾਈਵੇਟ ਪਲੇਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।