18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਵਿਜੇਪਾਲ ਸਿੰਘ ਦੀ ਅਗਵਾਈ 'ਚ ਵਫ਼ਦ ਨੇ ਚੰਡੀਗੜ੍ਹ ਦੇ ਨਵੇਂ ਮੁੱਖ ਸਕੱਤਰ ਨਾਲ ਕੀਤੀ ਮੁਲਾਕਾਤ <br/>

'ਆਪ' ਚੰਡੀਗੜ੍ਹ ਦੇ ਕੌਂਸਲਰ ਜਸਵਿੰਦਰ ਕੌਰ, ਅੰਜੂ ਕਤਿਆਲ, ਮਨੱਵਰ, ਕੁਲਦੀਪ ਕੁਮਾਰ, ਹਰਦੀਪ ਸਿੰਘ, ਪ੍ਰੇਮ ਲਤਾ, ਦਮਨਪ੍ਰੀਤ, ਪ੍ਰਧਾਨ ਵਿਜੇਪਾਲ ਸਿੰਘ ਦੀ ਅਗਵਾਈ ਵਿਚ ਮੁੱਖ ਸਕੱਤਰ ਐੱਚ. ਰਜੇਸ਼ ਪ੍ਰਸਾਦ ਨਾਲ ਮੁਲਾਕਾਤ ਕਰਦੇ ਹੋਏ | ਤਸਵੀਰ : ਕਮਲਜੀਤ ਸਿੰਘ <br/> 18-10-2025
ਚੰਡੀਗੜ੍ਹ, 17 ਅਕਤੂਬਰ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ, ਚੰਡੀਗੜ੍ਹ ਦੇ ਪ੍ਰਧਾਨ ਵਿਜੇਪਾਲ ਸਿੰਘ ਦੀ ਅਗਵਾਈ ਹੇਠ, ਪਾਰਟੀ ਵਫ਼ਦ ਨੇ ਚੰਡੀਗੜ੍ਹ ਦੇ ਨਵੇਂ ਨਿਯੁਕਤ ਮੁੱਖ ਸਕੱਤਰ ਨਾਲ ਮੀਟਿੰਗ ਕੀਤੀ | ਵਫ਼ਦ ਨੇ ਉਨ੍ਹਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਨਵੀਂ ਨਿਯੁਕਤੀ 'ਤੇ ਵਧਾਈ ਦਿੱਤੀ | ਵਿਜੇਪਾਲ ਸਿੰਘ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਰੌਸ਼ਨੀ, ਉਮੀਦ ਅਤੇ ਨਵੀਂ ਸ਼ੁਰੂਆਤ ਦਾ ਪ੍ਰਤੀਕ ਹੈ | ਉਨ੍ਹਾਂ ਦਾ ਮੰਨਣਾ ਹੈ ਕਿ ਮੁੱਖ ਸਕੱਤਰ ਦੀ ਅਗਵਾਈ ਹੇਠ ਚੰਡੀਗੜ੍ਹ ਪ੍ਰਸ਼ਾਸਨ ਲੋਕ ਭਲਾਈ ਦੇ ਕਾਰਜਾਂ ਵਿਚ ਤੇਜ਼ੀ ਲਿਆਵੇਗਾ ਅਤੇ ਸ਼ਹਿਰ ਦੇ ਵਿਕਾਸ ਵਿਚ ਨਵੀਂ ਊਰਜਾ ਭਰੇਗਾ |
ਇਸੇ ਦੌਰਾਨ, ਪਾਰਟੀ ਨੇ ਚੰਡੀਗੜ੍ਹ ਦੇ ਨਾਗਰਿਕਾਂ, ਕਰਮਚਾਰੀਆਂ ਅਤੇ ਪੈਨਸ਼ਨਰਾਂ ਨਾਲ ਜੁੜੇ ਕਈ ਪੁਰਾਣੇ ਅਤੇ ਲੰਬੇ ਸਮੇਂ ਤੋਂ ਪੈਂਡਿੰਗ ਮੁੱਦਿਆਂ 'ਤੇ ਗੱਲ ਕੀਤੀ | ਇਨ੍ਹਾਂ ਵਿਚ ਸੈਂਟਰਲ ਗਵਰਨਮੈਂਟ ਹੈਲਥ ਸਕੀਮ (ਸੀ.ਜੀ.ਐਚ.ਐਸ) ਨੂੰ ਠੀਕ ਤਰੀਕੇ ਨਾਲ ਲਾਗੂ ਕਰਨ ਦੀ ਲੋੜ, ਤਾਂ ਜੋ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਕੈਸ਼ਲੇਸ ਇਲਾਜ ਦੀ ਸੁਵਿਧਾ ਮਿਲ ਸਕੇ, ਬਜ਼ੁਰਗ, ਵਿਧਵਾ ਅਤੇ ਵਿਸ਼ੇਸ਼ ਜ਼ਰੂਰਤ ਵਾਲੇ ਲੋਕਾਂ ਦੀ ਪੈਨਸ਼ਨ 1,000 ਤੋਂ ਵਧਾ ਕੇ ਹੋਰ ਰਾਜਾਂ ਦੇ ਮੁਤਾਬਕ ਕਰਨ ਦੀ ਮੰਗ ਵੀ ਕੀਤੀ ਗਈ | ਆਗੂਆਂ ਨੇ ਦੱਸਿਆ ਕਿ ਮੁੱਖ ਸਕੱਤਰ ਨੇ ਸਾਰੇ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ 'ਸਾਰੇ ਲੋਕ ਭਲਾਈ ਨਾਲ ਜੁੜੇ ਮੁੱਦੇ ਜਲਦੀ ਨਿਪਟਾਏ ਜਾਣਗੇ ਤੇ ਪ੍ਰਸ਼ਾਸਨ ਇਹ ਯਕੀਨੀ ਬਣਾਏਗਾ ਕਿ ਹਰ ਨਾਗਰਿਕ ਤਹਿ ਕੀਤਾ ਗਿਆ ਹੱਕ ਅਤੇ ਯੋਜਨਾਵਾਂ ਦਾ ਲਾਭ ਪ੍ਰਾਪਤ ਕਰੇ |' ਵਿਜੇਪਾਲ ਸਿੰਘ ਨੇ ਉਮੀਦ ਜਤਾਈ ਕਿ ਮੁੱਖ ਸਕੱਤਰ ਦੀ ਅਗਵਾਈ ਹੇਠ ਪ੍ਰਸ਼ਾਸਨਿਕ ਸੁਧਾਰ ਨਾਗਰਿਕਾਂ ਨੂੰ ਸਿੱਧਾ ਲਾਭ ਪਹੁੰਚਾਉਣਗੇ | ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਦਾ ਲੋਕਾਂ ਦੀ ਆਵਾਜ਼ ਉਠਾਉਂਦੀ ਰਹੇਗੀ ਅਤੇ ਹਰ ਨਾਗਰਿਕ ਦੇ ਹੱਕ ਲਈ ਲੜਦੀ ਰਹੇਗੀ | ਇਸ ਮੌਕੇ ਓਾਕਾਰ ਸਿੰਘ ਅÏਲਖ, ਵਿਕਰਾਂਤ ਏ. ਤਨਵਰ, ਜਸਵਿੰਦਰ ਕੌਰ, ਅੰਜੂ ਕਤਿਆਲ, ਹਰਦੀਪ, ਦਮਨਪ੍ਰੀਤ ਸਿੰਘ, ਸਾਬਕਾ ਮੇਅਰ ਕੁਲਦੀਪ ਧਾਲੋਰ, ਹਰਜਿੰਦਰ ਬਾਵਾ, ਪ੍ਰੇਮਲਤਾ, ਮਨੂਰ, ਕੁਲਦੀਪ ਕੁਕੀ, ਪੀ.ਪੀ. ਘਾਈ, ਡਾ. ਜੱਗਾ ਤੇ ਰੁਲਦਾ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਰੋਟੀ ਪਕਾਉਣ ਵਾਲੀ ਮਸ਼ੀਨ ਦਾਨ ਵਜੋਂ ਭੇਟ <br/> ਅਗਲੀ ਖ਼ਬਰ ਸੀ. ਬੀ. ਆਈ. ਅਦਾਲਤ ਨੇ ਰਿਸ਼ਵਤ ਲੈਣ ਦੇ ਮਾਮਲੇ 'ਚ ਕਲਰਕ ਨੂੰ ਦਿੱਤੀ ਜ਼ਮਾਨਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।