18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਰੋਟੀ ਪਕਾਉਣ ਵਾਲੀ ਮਸ਼ੀਨ ਦਾਨ ਵਜੋਂ ਭੇਟ <br/>

ਅਜੀਤ ਡੈਸਕ 18-10-2025
ਐੱਸ. ਏ. ਐੱਸ. ਨਗਰ, 17 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-8 ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ ਮੁਹਾਲੀ ਵਿਖੇ ਮਨਿੰਦਰ ਸਿੰਘ ਫੇਜ਼-9 ਮੁਹਾਲੀ ਵਲੋਂ ਲੰਗਰ ਸੇਵਾ ਲਈ ਰੋਟੀ ਪਕਾਉਣ ਵਾਲੀ ਮਸ਼ੀਨ ਦਾਨ ਕੀਤੀ ਗਈ | ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਚਰਨਜੀਤ ਸਿੰਘ ਵਲੋਂ ਮੂਲ ਮੰਤਰ ਤੇ ਆਨੰਦ ਸਾਹਿਬ ਦਾ ਪਾਠ ਕਰਨ ਉਪਰੰਤ ਅਰਦਾਸ ਕੀਤੀ ਗਈ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਅਤੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਮੈਨੇਜਰ ਰਾਜਿੰਦਰ ਸਿੰਘ ਟੌਹੜਾ ਵਲੋਂ ਮਸ਼ੀਨ ਦਾ ਬਟਣ ਦਬਾ ਕੇ ਪ੍ਰਸ਼ਾਦਾ ਤਿਆਰ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਤੋਂ ਬਾਅਦ ਚਰਨਜੀਤ ਸਿੰਘ ਕਾਲੇਵਾਲ ਵਲੋਂ ਮਨਿੰਦਰ ਸਿੰਘ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਸੇਵਾ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਹਰਪਾਲ ਸਿੰਘ, ਜਗਜੀਤ ਸਿੰਘ, ਜਗਦੀਪ ਸਿੰਘ, ਸਤਵਿੰਦਰ ਸਿੰਘ ਖ਼ਜ਼ਾਨਚੀ, ਸੰਦੀਪ ਸਿੰਘ, ਵੀਰਪਾਲ ਸਿੰਘ, ਭਾਈ ਜਗਤਾਰ ਸਿੰਘ ਤੇ ਭਾਈ ਤਰਜਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿੱਦਿਆ ਵੈਲੀ ਸਕੂਲ ਖਰੜ ਵਿਖੇ ਵਿਦਿਆਰਥੀਆਂ ਨੇ ਮਨਾਇਆ ਦੀਵਾਲੀ ਦਾ ਜਸ਼ਨ <br/> ਅਗਲੀ ਖ਼ਬਰ ਵਿਜੇਪਾਲ ਸਿੰਘ ਦੀ ਅਗਵਾਈ 'ਚ ਵਫ਼ਦ ਨੇ ਚੰਡੀਗੜ੍ਹ ਦੇ ਨਵੇਂ ਮੁੱਖ ਸਕੱਤਰ ਨਾਲ ਕੀਤੀ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।