ਖਰੜ, 17 ਅਕਤੂਬਰ (ਗੁਰਮੁੱਖ ਸਿੰਘ ਮਾਨ)-ਵਿੱਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਵਿਖੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵਲੋਂ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਕੈਂਪਸ ਨੂੰ ਦੀਵਿਆਂ, ਰੰਗੋਲੀਆਂ ਅਤੇ ਲਾਈਨਾਂ ਨਾਲ ਸਜਾਇਆ ਗਿਆ, ਜਿਸ ਨਾਲ ਇਕ ਤਿਉਹਾਰ ਵਾਲਾ ਮਾਹੌਲ ਸਿਰਜਿਆ ਗਿਆ | ਪ੍ਰ੍ਰੋਗਰਾਮ ਦੀ ਸ਼ੁਰੂਆਤ ਇਕ ਵਿਸ਼ੇਸ਼ ਅਸੈਂਬਲੀ ਨਾਲ ਹੋਈ, ਜਿਸ ਦੌਰਾਨ ਵਿਦਿਆਰਥੀਆਂ ਨੇ ਦੀਵਾਲੀ ਦੀ ਮਹੱਤਤਾ 'ਤੇ ਭਾਸ਼ਣ ਦਿੱਤਾ ਅਤੇ ਸੁਰੀਲੇ ਗੀਤ ਅਤੇ ਊਰਜਾਵਾਨ ਨਾਚ ਪੇਸ਼ ਕੀਤੇ | ਇਸ ਮੌਕੇ ਵਾਤਾਵਰਨ ਅਨੁਕੂਲ ਦੀਵਾਲੀ ਦੀ ਮਹੱਤਤਾ ਅਤੇ ਬਦੀ 'ਤੇ ਨੇਕੀ ਦੀ ਜਿੱਤ ਨੂੰ ਉਜਾਗਰ ਕਰਨ ਵਾਲਾ ਇਕ ਸਕਿੱਟ ਵੀ ਪੇਸ਼ ਕੀਤਾ ਗਿਆ | ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਿਲ ਕੇ ਦੀਵੇ ਜਗਾ ਕੇ ਸਦਭਾਵਨਾ ਦਾ ਸੰਦੇਸ਼ ਦਿੱਤਾ | ਇਸ ਮੌਕੇ ਸਕੂਲ ਪਿ੍ੰ. ਵਲੋਂ ਵਿਦਿਆਰਥੀਆਂ ਨੂੰ ਜ਼ਿੰਮੇਵਾਰੀ ਨਾਲ ਤਿਉਹਾਰ ਮਨਾਉਣ ਅਤੇ ਪਟਾਕਿਆਂ ਤੋਂ ਬਚਣ ਦੀ ਅਪੀਲ ਕੀਤੀ ਗਈ | ਦੀਵਾਲੀ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਵਿਚਕਾਰ ਮਠਿਆਈ ਵੀ ਵੰਡੀ ਗਈ | ਇਸ ਪ੍ਰੋਗਰਾਮ 'ਚ ਸਕੂਲ ਚੇਅਰਪਰਸਨ ਸੁਰਿੰਦਰ ਕੌਰ ਤੇ ਡਾਇਰੈਕਟਰ ਸਿਮਰਪ੍ਰੀਤ ਸਿੰਘ ਵਲੋਂ ਉਚੇਚੇ ਤੌਰ 'ਤੇ ਹਾਜ਼ਰੀ ਲੁਆਈ ਗਈ |