ਐੱਸ. ਏ. ਐੱਸ. ਨਗਰ, 17 ਅਕਤੂਬਰ (ਕਪਿਲ ਵਧਵਾ)-ਸਕੂਲ ਗਈਆਂ ਦੋ ਨਾਬਾਲਗ ਕੁੜੀਆਂ ਦੇ ਲਾਪਤਾ ਹੋਣ ਦੇ ਮਾਮਲੇ 'ਚ ਥਾਣਾ ਮਟੌਰ ਪੁਲਿਸ ਨੇ ਦੋ ਨੌਜਵਾਨਾਂ ਖ਼ਿਲਾਫ਼ ਬਣਦੀਆਂ ਅਪਰਾਧਿਕ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਕੀਤਾ ਹੈ | ਇਸ ਮਾਮਲੇ 'ਚ ਪੁਲਿਸ ਨੇ ਸਲਿੰਦਰ ਕੁਮਾਰ ਤੇ ਬਿੱਟੂ ਕੁਮਾਰ ਨੂੰ ਨਾਮਜ਼ਦ ਕੀਤਾ ਹੈ | ਦੋਵੇਂ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਦੋਵੇਂ ਨਾਬਾਲਗ ਕੁੜੀਆਂ ਨੂੰ ਬਹਿਲਾ-ਫੁਸਲਾ ਕੇ ਆਪਣੇ ਨਾਲ ਲੈ ਗਿਆ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 14 ਅਕਤੂਬਰ ਨੂੰ ਉਨ੍ਹਾਂ ਦੀਆਂ ਧੀਆਂ ਸਕੂਲ ਗਈਆਂ ਸਨ, ਪਰ ਸਕੂਲ ਤੋਂ ਵਾਪਸ ਘਰ ਨਹੀਂ ਆਈਆਂ | ਜਦੋਂ ਪਰਿਵਾਰ ਨੇ ਆਪਣੇ ਤੌਰ 'ਤੇ ਖੋਜ ਕੀਤੀ ਤਾਂ ਪਤਾ ਲੱਗਾ ਕਿ ਦੋਵੇਂ ਕੁੜੀਆਂ ਨੂੰ ਸਲਿੰਦਰ ਕੁਮਾਰ ਤੇ ਬਿੱਟੂ ਕੁਮਾਰ ਆਪਣੇ ਨਾਲ ਲੈ ਗਏ ਹਨ | ਇਸ ਤੋਂ ਬਾਅਦ ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ | ਪੁਲਿਸ ਨੇ ਜਾਂਚ ਕਰਨ ਉਪਰੰਤ ਦੋਵੇਂ ਆਰੋਪੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |