16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਯੂ. ਟੀ. ਮੁੱਖ ਸਕੱਤਰ ਨੇ ਹਾਊਸਿੰਗ ਬੋਰਡ ਦੇ ਕੰਮਕਾਜ ਦੀ ਕੀਤੀ ਸਮੀਖਿਆ ਮੀਟਿੰਗ <br/>

ਅਜੀਤ ਡੈਸਕ 18-10-2025
ਚੰਡੀਗੜ੍ਹ, 17 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਯੂ. ਟੀ. ਦੇ ਮੁੱਖ ਸਕੱਤਰ ਐੱਚ. ਰਾਜੇਸ਼ ਪ੍ਰਸਾਦ ਨੇ ਚੰਡੀਗੜ੍ਹ ਹਾਊਸਿੰਗ ਬੋਰਡ (ਸੀ.ਐੱਚ.ਬੀ) ਦੀ ਕੰਮਕਾਜ ਦੀ ਵਿਆਪਕ ਸਮੀਖਿਆ ਕੀਤੀ | ਮੀਟਿੰਗ ਦਾ ਮੁੱਖ ਉਦੇਸ਼ ਬੋਰਡ ਦੇ ਪ੍ਰਬੰਧਨ 'ਚ ਸੁਧਾਰ ਲਿਆਉਣਾ, ਨਵੀਆਂ ਰਿਹਾਇਸ਼ੀ ਯੋਜਨਾਵਾਂ ਦੀ ਯੋਜਨਾ ਬਣਾਉਣਾ ਅਤੇ ਨਾਗਰਿਕਾਂ ਲਈ ਬਿਹਤਰ ਸੁਵਿਧਾਵਾਂ ਨੂੰ ਯਕੀਨੀ ਬਣਾਉਣਾ ਸੀ | ਮੀਟਿੰਗ ਦੌਰਾਨ ਸੀ. ਐੱਚ. ਬੀ. ਦੇ ਸਟਾਫ਼, ਬਕਾਇਆ ਭੁਗਤਾਨ ਅਤੇ ਹੋਰ ਕੰਮਕਾਜ ਬਾਰੇ ਵਿਸਤਿ੍ਤ ਪੇਸ਼ਕਾਰੀ ਕੀਤੀ ਗਈ | ਮੁੱਖ ਸਕੱਤਰ ਨੇ ਬੋਰਡ ਨੂੰ ਨਿਰਦੇਸ਼ ਦਿੱਤਾ ਕਿ ਨਿਵਾਸੀਆਂ ਨੂੰ ਰਿਹਾਇਸ਼ ਮੁਹੱਈਆ ਕਰਵਾਉਣ ਅਤੇ ਸ਼ਹਿਰ ਦੇ ਵਿਕਾਸ 'ਚ ਆਪਣਾ ਯੋਗਦਾਨ ਵਧਾਉਣ ਲਈ ਇੱਕ ਵਿਆਪਕ ਯੋਜਨਾ ਤਿਆਰ ਕੀਤੀ ਜਾਵੇ | ਉਨ੍ਹਾਂ ਬੋਰਡ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) 2.0 ਲਾਗੂ ਕਰਨ ਲਈ ਬੈਂਕਾਂ ਨਾਲ ਮਿਲ ਕੇ ਕੰਮ ਕਰਨ ਅਤੇ ਨਾਗਰਿਕਾਂ ਦੀ ਸਰਗਰਮ ਹਿੱਸੇਦਾਰੀ ਯਕੀਨੀ ਬਣਾਉਣ ਲਈ ਜਨਤਕ ਜਾਗਰੂਕਤਾ ਮੁਹਿੰਮਾਂ ਚਲਾਉਣ ਦੇ ਨਿਰਦੇਸ਼ ਦਿੱਤੇ | ਮੁੱਖ ਸਕੱਤਰ ਨੇ ਸੋਲਰ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਬੋਰਡ ਫ਼ਲੈਟਾਂ ਦੀਆਂ ਛੱਤਾਂ 'ਤੇ ਸੋਲਰ ਪੈਨਲ ਲਗਾਉਣ ਦਾ ਕੰਮ ਸ਼ੁਰੂ ਕਰਨ ਦੀ ਹਦਾਇਤ ਕੀਤੀ | ਇਹ ਕੰਮ ਕ੍ਰੇਸਟ (ਚੰਡੀਗੜ੍ਹ ਨਵਿਆਉਣਯੋਗ ਊਰਜਾ ਤੇ ਸਾਇੰਸ ਐਂਡ ਟੈਕਨਾਲੋਜੀ ਪ੍ਰੋਮੋਸ਼ਨ ਸੁਸਾਇਟੀ) ਦੇ ਸਹਿਯੋਗ ਨਾਲ ਕੀਤਾ ਜਾਵੇਗਾ | ਮੁੱਖ ਸਕੱਤਰ ਨੇ ਬੋਰਡ ਨੂੰ ਨਿਰਦੇਸ਼ ਦਿੱਤਾ ਕਿ ਉਹ ਸੰਚਾਲਨ ਦਕਸ਼ਤਾ ਵਧਾਉਣ, ਨਵੀਆਂ ਯੋਜਨਾਵਾਂ ਲਾਗੂ ਕਰਨ ਅਤੇ ਨਿਵਾਸੀਆਂ ਲਈ ਸੁਵਿਧਾਵਾਂ ਸੁਨਿਸ਼ਚਿਤ ਕਰਨ 'ਚ ਤੇਜ਼ੀ ਲਿਆਵੇ, ਜਿਸ ਨਾਲ ਚੰਡੀਗੜ੍ਹ ਸ਼ਹਿਰ ਦਾ ਵਿਕਾਸ ਤੇਜ਼ੀ ਨਾਲ ਹੋਵੇ ਅਤੇ ਨਾਗਰਿਕਾਂ ਨੂੰ ਸੁਰੱਖਿਅਤ ਅਤੇ ਸੁਖਮਈ ਰਿਹਾਇਸ਼ ਮੁਹੱਈਆ ਹੋ ਸਕੇ | ਮੀਟਿੰਗ 'ਚ ਯੂਟੀ ਚੰਡੀਗੜ੍ਹ ਦੇ ਵਿੱਤ ਸਕੱਤਰ ਦੀਪਰਵਾ ਲਾਕੜਾ, ਸੀ.ਐਚ.ਬੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਪ੍ਰਦੀਪ ਕੁਮਾਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਸ਼ਾਮਿਲ ਸਨ |

ਪਿਛਲੀ ਖ਼ਬਰ ਮੋਟਰਸਾਈਕਲ ਚੋਰੀ ਹੋਣ ਦੇ ਦੋਸ਼ ਹੇਠ ਮਾਮਲਾ ਦਰਜ ਅਗਲੀ ਖ਼ਬਰ ਦੋ ਲੜਕੀਆਂ ਲਾਪਤਾ, ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।