ਮਾਜਰੀ, 17 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਪਿੰਡ ਸਿਸਵਾਂ-ਸੁਲਤਾਨਪੁਰ ਟੱਪਰੀਆਂ ਸੰਪਰਕ ਸੜਕ ਤੋਂ ਅਣਪਛਾਤੇ ਵਿਅਕਤੀ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਗਏ | ਇਸ ਸੰਬੰਧੀ ਮੋਟਰਸਾਈਕਲ ਸਵਾਰ ਮੁੰਨਾ ਪੁੱਤਰ ਭੀਖਮ ਵਾਸੀ ਸਿਸਵਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਹੈ ਕਿ ਉਹ ਮੋਟਰਸਾਈਕਲ ਮਾਰਕਾ ਸਪਲੈਂਡਰ ਪਲੱਸ 'ਤੇ ਸਵਾਰ ਹੋ ਕੇ ਜਾ ਰਿਹਾ ਸੀ ਅਤੇ ਇਸੇ ਦੌਰਾਨ ਜਦੋਂ ਉਸ ਨੇ ਢਿੱਲੋਂ ਫਾਰਮ ਦੇ ਕੋਲ ਮੋਟਰਸਾਈਕਲ ਸੜਕ ਕਿਨਾਰੇ ਖੜ੍ਹਾ ਕੀਤਾ ਤਾਂ ਟੀ-ਪੁਆਇੰਟ ਮਾਜਰਾ ਵਲੋਂ ਇਕ ਹੋਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਚਾਰ ਲੜਕੇ ਆਏ, ਜੋ ਕਿ ਉਸ ਦਾ ਮੋਟਰਸਾਈਕਲ ਚੋਰੀ ਕਰਕੇ ਬੱਦੀ ਵੱਲ ਨੂੰ ਫ਼ਰਾਰ ਹੋ ਗਏ | ਇਸ ਸੰਬੰਧ ਮੁੱਲਾਂਪੁਰ ਗਰੀਬਦਾਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |