02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸੂਬਾ ਵਾਸੀਆਂ ਦੇ ਸਿਹਤ-ਸੰਭਾਲ ਖ਼ਰਚਿਆਂ ਵਿਚ 2000 ਕਰੋੜ ਰੁਪਏ ਦੀ ਕਟੌਤੀ ਹੋਈ-ਡਾ. ਬਲਬੀਰ ਸਿੰਘ- <br/>

ਅਜੀਤ ਡੈਸਕ 20-10-2025
ਚੰਡੀਗੜ੍ਹ, 19 ਅਕਤੂਬਰ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੇ 'ਆਮ ਆਦਮੀ ਕਲੀਨਿਕ' ਪ੍ਰੋਜੈਕਟ ਨੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸਿਰਫ਼ ਤਿੰਨ ਸਾਲਾਂ ਵਿਚ ਆਊਟਪੇਸ਼ੈਂਟ ਵਿਭਾਗ (ਓਪੀਡੀ) ਵਿਚ ਆਉਣ ਵਾਲੇ ਮਰੀਜ਼ਾਂ ਨੇ 4.20 ਕਰੋੜ ਅਤੇ ਲੈਬ ਟੈੱਸਟ ਕੀਤੇ ਗਏ 2.29 ਕਰੋੜ ਟੈੱਸਟਾਂ ਨੇ ਬੇਮਿਸਾਲ ਅੰਕੜੇ ਨੂੰ ਪਾਰ ਕਰ ਲਿਆ ਹੈ | ਅੱਜ ਇੱਥੇ ਇਸ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ 15 ਅਗਸਤ, 2022 ਤੋਂ ਹੁਣ ਤੱਕ ਸੂਬੇ ਵਿਚ 4.20 ਕਰੋੜ ਤੋਂ ਵੱਧ ਵਿਅਕਤੀਆਂ ਨੇ 881 ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਪ੍ਰਾਪਤ ਕੀਤਾ ਹੈ | ਜ਼ਿਕਰਯੋਗ ਹੈ ਕਿ ਸ਼ਹਿਰੀ ਖੇਤਰਾਂ ਵਿਚ 316 ਅਤੇ ਪੇਂਡੂ ਖੇਤਰਾਂ ਵਿਚ 565 ਸਮੇਤ ਸੂਬੇ ਵਿਚ ਕੁੱਲ 881 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਜਿਨ੍ਹਾਂ ਵਿਚ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ 107 ਕਿਸਮਾਂ ਦੀਆਂ ਮੁਫ਼ਤ ਦਵਾਈਆਂ ਅਤੇ 47 ਕਿਸਮਾਂ ਦੇ ਮੁਫ਼ਤ ਡਾਇਗਨੌਸਟਿਕ ਟੈੱਸਟਾਂ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ | ਡਾ. ਬਲਬੀਰ ਸਿੰਘ ਨੇ ਸਾਰੀਆਂ 107 ਕਿਸਮਾਂ ਦੀਆਂ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੀ ਵਚਨਬੱਧਤਾ ਨੂੰ ਦੁਹਰਾਇਆ | ਆਮ ਆਦਮੀ ਕਲੀਨਿਕਾਂ ਵਿਚ ਆਉਣ ਵਾਲੇ ਲੋਕਾਂ ਦੀ ਗਿਣਤੀ ਬਾਰੇ ਜਾਣਕਾਰੀ ਦਿੰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹਨਾਂ ਕਲੀਨਿਕਾਂ ਵਿਚ ਰੋਜ਼ਾਨਾ ਲਗਭਗ 73,000 ਮਰੀਜ਼ਾਂ ਨੂੰ ਇਲਾਜ ਦੀ ਸਹੂਲਤ ਪ੍ਰਦਾਨ ਕਰ ਰਹੇ ਹਨ ਅਤੇ ਹਰ ਕਲੀਨਿਕ ਵਿਚ ਅÏਸਤਨ 83 ਮਰੀਜ਼ ਰੋਜ਼ਾਨਾ ਆਉਂਦੇ ਹਨ |
ਸਿਹਤ ਮੰਤਰੀ ਨੇ ਕਿਹਾ ਕਿ 4.20 ਕਰੋੜ ਵਿਅਕਤੀਆਂ ਵਿੱਚੋਂ 1.50 ਕਰੋੜ ਵਿਅਕਤੀਆਂ ਨੇ ਵਿਸ਼ੇਸ਼ ਵਿਜ਼ਟ ਕੀਤਾ, ਜੋ ਕਲੀਨਿਕਾਂ ਦੀ ਵਿਆਪਕ ਪਹੁੰਚਯੋਗਤਾ ਨੂੰ ਦਰਸਾਉਂਦਾ ਹੈ, ਜਦੋਂ ਕਿ 2.7 ਕਰੋੜ ਮਰੀਜ਼ਾਂ ਨੇ ਦੁਬਾਰਾ ਵਿਜ਼ਟ ਕੀਤਾ, ਜੋ ਮਰੀਜ਼ਾਂ ਦੇ ਵਿਸ਼ਵਾਸ ਅਤੇ ਸੰਤੁਸ਼ਟੀ ਨੂੰ ਦਰਸਾਉਂਦੀਆਂ ਹਨ | ਉਨ੍ਹਾਂ ਅੱਗੇ ਦੱਸਿਆ ਕਿ ਇਹਨਾਂ ਕਲੀਨਿਕਾਂ ਨੇ ਵਿਅਕਤੀਆਂ ਲਈ ਸਿਹਤ ਸੰਭਾਲ ਖ਼ਰਚਿਆਂ ਨੂੰ 2000 ਕਰੋੜ ਰੁਪਏ ਦੀ ਵੱਡੀ ਰਕਮ ਘਟਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਗਰੀਨ ਦੀਵਾਲੀ ਮਨਾਈ <br/> ਅਗਲੀ ਖ਼ਬਰ ਝੋਨੇ ਦੀ ਖ਼ਰੀਦ 3 ਲੱਖ ਮੀਟਿ੍ਕ ਟਨ ਤੋਂ ਹੋਈ ਪਾਰ-ਕਿਸਾਨਾਂ ਨੂੰ 673.48 ਕਰੋੜ ਦੀ ਕੀਤੀ ਅਦਾਇਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।