04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

'ਯੁੱਧ ਨਸ਼ਿਆਂ ਵਿਰੁੱਧ' ਦੇ 232ਵੇਂ ਦਿਨ ਪੰਜਾਬ ਪੁਲਿਸ ਵਲੋਂ 561 ਗ੍ਰਾਮ ਹੈਰੋਇਨ ਤੇ 1.1 ਕਿਲੋ ਅਫ਼ੀਮ ਸਮੇਤ 67 ਨਸ਼ਾ ਤਸਕਰ ਕਾਬੂ <br/>

ਅਜੀਤ ਡੈਸਕ 20-10-2025
ਚੰਡੀਗੜ੍ਹ, 19 ਅਕਤੂਬਰ (ਅਜੀਤ ਬਿਊਰੋ) – ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਵਿੱਢੇ ਗਏ 'ਯੁੱਧ ਨਸ਼ਿਆਂ ਵਿਰੁੱਧ' ਦੇ 232ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 306 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿਚ 58 ਐਫ.ਆਈ.ਆਰਜ਼ ਦਰਜ ਕਰਕੇ 67 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਨਾਲ 232 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,500 ਹੋ ਗਈ ਹੈ | ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 561 ਗ੍ਰਾਮ ਹੈਰੋਇਨ, 1.1 ਕਿਲੋਗ੍ਰਾਮ ਅਫ਼ੀਮ, 1229 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6360 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਇਸ ਆਪ੍ਰੇਸ਼ਨ ਦੌਰਾਨ 57 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿਚ 306 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ | ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 332 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ | ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ 'ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈ.ਡੀ.ਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 23 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ |

ਪਿਛਲੀ ਖ਼ਬਰ ਨਿਊ ਪਬਲਿਕ ਸਕੂਲ ਸੈਕਟਰ-18 ਦੀਆਂ ਲੜਕੀਆਂ ਦੀ ਬਾਸਕਟਬਾਲ ਟੀਮ ਬਣੀ ਵਿਜੇਤਾ <br/> ਅਗਲੀ ਖ਼ਬਰ 'ਆਪ' ਨੇ ਚਾਰ ਪਦਮਸ੍ਰੀ ਅਤੇ ਲੋਕ ਹਿੱਤ ਵਿਚ ਕੰਮ ਕਰਨ ਵਾਲੇ ਨੇਤਾਵਾਂ ਨੂੰ ਰਾਜ ਸਭਾ 'ਚ ਭੇਜਿਆ- ਹਰਚੰਦ ਸਿੰਘ ਬਰਸਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।