30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਚੰਡੀਗੜ੍ਹ ਪੁਲਿਸ ਵਲੋਂ ਸ਼ਹੀਦਾਂ ਨੂੰ ਭਾਵਪੂਰਵਕ ਸ਼ਰਧਾਂਜਲੀ <br/>

ਅਜੀਤ ਡੈਸਕ 22-10-2025
ਚੰਡੀਗੜ੍ਹ, 21 ਅਕਤੂਬਰ (ਕਪਿਲ ਵਧਵਾ)-ਚੰਡੀਗੜ੍ਹ ਪੁਲਿਸ ਵਲੋਂ ਸੈਕਟਰ-17 ਸਥਿਤ ਪੁਲਿਸ ਥਾਣੇ ਦੇ ਮੈਦਾਨ 'ਚ ਸ਼ਹੀਦੀ ਦਿਵਸ ਮੌਕੇ ਸ਼ਹੀਦ ਸੂਰਮਿਆਂ ਨੂੰ ਭਾਵਪੂਰਵਕ ਸ਼ਰਧਾਂਜਲੀ ਭੇਟ ਕੀਤੀ ਗਈ | ਹਰ ਸਾਲ 21 ਅਕਤੂਬਰ ਨੂੰ ਉਨ੍ਹਾਂ ਪੁਲਿਸ ਸੂਰਮਿਆਂ ਦੀ ਯਾਦ ਵਿਚ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ ਆਪਣੀ ਡਿਊਟੀ ਦੌਰਾਨ ਦੇਸ਼ ਦੀ ਸੇਵਾ ਲਈ ਆਪਣੀ ਜਾਨ ਦੀ ਕੁਰਬਾਨੀ ਦਿੱਤੀ | ਇਸ ਮੌਕੇ ਯੂ. ਟੀ. ਚੰਡੀਗੜ੍ਹ ਦੇ ਡੀ. ਜੀ. ਪੀ. ਡਾ. ਸਾਗਰ ਪ੍ਰੀਤ ਹੁੱਡਾ ਨੇ ਸ਼ਹੀਦ ਸਮਾਰਕ 'ਤੇ ਪੁਲਿਸ ਅਧਿਕਾਰੀਆਂ ਸਮੇਤ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸ਼ਰਧਾਂਜਲੀ ਅਰਪਿਤ ਕੀਤੀ | ਸਮਾਰੋਹ ਦੌਰਾਨ ਪਿਛਲੇ ਇਕ ਸਾਲ ਦੌਰਾਨ ਦੇਸ਼ ਭਰ ਦੀਆਂ ਪੁਲਿਸ ਤੇ ਪੈਰਾਮਿਲਟਰੀ ਫੋਰਸਾਂ ਦੇ ਕੁੱਲ 191 ਜਵਾਨਾਂ ਨੂੰ ਯਾਦ ਕੀਤਾ ਗਿਆ ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਦੀ ਕੁਰਬਾਨੀ ਦੇ ਦਿੱਤੀ | ਇਸ ਮੌਕੇ 'ਤੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਦੀ ਯਾਦ ਵਿਚ ਪ੍ਰਾਰਥਨਾ ਕੀਤੀ ਗਈ | ਚੰਡੀਗੜ੍ਹ ਪੁਲਿਸ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਕੁੱਲ 10 ਜਵਾਨਾਂ ਨੇ ਫ਼ਰਜ਼ ਨਿਭਾਉਂਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਹੈ | ਇਨ੍ਹਾਂ ਵਿਚ ਇੰਸਪੈਕਟਰ ਜਗਜੀਤ ਸਿੰਘ, ਇੰਸਪੈਕਟਰ ਸੁੱਚਾ ਸਿੰਘ, ਐੱਸ.ਆਈ. ਅਮਰਜੀਤ ਸਿੰਘ, ਏ. ਐੱਸ.ਆਈ. ਅਮਰਜੀਤ ਸਿੰਘ, ਏ.ਐੱਸ.ਆਈ. ਲਾਲੂ ਰਾਮ, ਏ.ਐੱਸ.ਆਈ. ਅਮੀਨ ਚੰਦ, ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ, ਕਾਂਸਟੇਬਲ ਸ਼ਮਸ਼ੇਰ ਸਿੰਘ, ਕਾਂਸਟੇਬਲ ਸੁਖਦਰਸ਼ਨ ਸਿੰਘ ਅਤੇ ਹੋਮ ਗਾਰਡ ਵਲੰਟੀਅਰ ਰਾਜੇਸ਼ ਕੁਮਾਰ ਸ਼ਾਮਲ ਹਨ | ਇਸ ਸਾਲ ਚੰਡੀਗੜ੍ਹ ਪੁਲਿਸ ਦੇ ਤਿੰਨ ਜਵਾਨਾਂ ਨੇ ਡਿਊਟੀ ਦੌਰਾਨ ਆਪਣੀ ਜਾਨਾਂ ਦੀ ਕੁਰਬਾਨੀ ਦਿੱਤੀ ਹੈ | ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਡਿਊਟੀ ਦੌਰਾਨ ਅੰਮਿ੍ਤਸਰ ਵਿਚ ਵਾਰੰਟ ਤਾਮਿਲ ਕਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋਏ ਅਤੇ ਜਨਵਰੀ 2025 ਵਿਚ ਉਨ੍ਹਾਂ ਦੀ ਮੌਤ ਹੋ ਗਈ, ਜਦਕਿ 13 ਮਾਰਚ 2025 ਨੂੰ ਸੈਕਟਰ-31 ਥਾਣੇ ਵਿਚ ਤੈਨਾਤ ਕਾਂਸਟੇਬਲ ਸੁਖਦਰਸ਼ਨ ਸਿੰਘ ਅਤੇ ਹੋਮ ਗਾਰਡ ਵਲੰਟੀਅਰ ਰਾਜੇਸ਼ ਕੁਮਾਰ ਜ਼ੀਰਕਪੁਰ ਬੈਰੀਅਰ 'ਤੇ ਨਾਕੇ ਦੌਰਾਨ ਤੇਜ਼ ਰਫ਼ਤਾਰ ਕਾਰ ਦੀ ਟੱਕਰ ਵਿਚ ਗੰਭੀਰ ਰੂਪ ਨਾਲ ਜ਼ਖਮੀ ਹੋਣ ਕਾਰਨ ਸ਼ਹੀਦ ਹੋ ਗਏ | ਡਾ. ਹੁੱਡਾ ਨੇ ਕਿਹਾ ਕਿ ਚੰਡੀਗੜ੍ਹ ਪੁਲਿਸ 1966 ਤੋਂ ਲੈ ਕੇ ਹੁਣ ਤੱਕ ਕਾਨੂੰਨ ਤੇ ਕਾਇਦਾ ਕਾਇਮ ਰੱਖਣ, ਅੰਦਰੂਨੀ ਸੁਰੱਖਿਆ ਯਕੀਨੀ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ ਲਈ ਹਮੇਸ਼ਾ ਮੁਸਤੈਦ ਰਹੀ ਹੈ | ਸ਼ਹੀਦਾਂ ਦੀ ਇਹ ਕੁਰਬਾਨੀ ਚੰਡੀਗੜ੍ਹ ਪੁਲਿਸ ਲਈ ਹਮੇਸ਼ਾ ਪੇ੍ਰਰਨਾ ਦਾ ਸਰੋਤ ਰਹੇਗੀ |


ਪਿਛਲੀ ਖ਼ਬਰ ਚੰਡੀਗੜ੍ਹ 'ਚ ਨਵੀਂ ਸੀਰੀਜ਼ 'ਸੀ ਐੱਚ.-01ਡੀ ਬੀ' ਦੀ ਈ-ਨਿਲਾਮੀ ਤੇ ਬਚੇ ਹੋਏ ਫੈਂਸੀ ਨੰਬਰਾਂ ਦੀ ਮੁੜ ਨਿਲਾਮੀ ਅੱਜ ਤੋਂ... ਅਗਲੀ ਖ਼ਬਰ ਭਾਜਪਾ ਕੌਂਸਲਰ ਜੋਸ਼ੀ ਨੇ ਚੰਡੀਗੜ੍ਹ ਨਗਰ ਨਿਗਮ ਦੀ ਐੱਫ਼ ਐਂਡ ਸੀ. ਸੀ. ਮੀਟਿੰਗ ਦੇ ਮਿਨਟਸ ਨਾਲ ਛੇੜਛਾੜ ਕੀਤੇ ਜਾਣ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।