18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

'ਆਪ' ਸਰਕਾਰ ਭਿ੍ਸ਼ਟਾਚਾਰ ਖ਼ਤਮ ਕਰਨ ਤੇ ਵਿਕਾਸ ਕਰਵਾਉਣ 'ਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ- ਖੇੜਾ <br/>

ਅਜੀਤ ਡੈਸਕ 23-10-2025
ਕੁਰਾਲੀ, 22 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਰਵਿੰਦਰ ਸਿੰਘ ਖੇੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜਦੋਂ 'ਆਪ' ਦੀ ਸਰਕਾਰ ਆਵੇਗੀ ਤਾਂ ਸੂਬੇ 'ਚ ਫੈਲਿਆ ਭਿ੍ਸ਼ਟਾਚਾਰ ਖ਼ਤਮ ਕਰਕੇ ਵਿਕਾਸ ਨੂੰ ਪਹਿਲ ਦਿੱਤੀ ਜਾਵੇਗੀ, ਪ੍ਰੰਤੂ 'ਆਪ' ਸਰਕਾਰ 'ਚ ਰੋਜ਼ਾਨਾ ਨਵੀਆਂ ਭਿ੍ਸ਼ਟਾਚਾਰ ਦੀਆਂ ਹੋ ਰਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਦਕਿ ਵਿਕਾਸ ਦੇ ਪ੍ਰਾਜੈਕਟ ਬਿਲਕੁੱਲ ਠੱਪ ਹੋਏ ਪਏ ਹੋਏ ਹਨ | ਪਿੰਡਾਂ 'ਚ ਬੁਨਿਆਦੀ ਸਹੂਲਤਾਂ ਦੀ ਘਾਟ, ਨੌਜਵਾਨਾਂ ਦੀ ਬੇਰੁਜ਼ਗਾਰੀ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਿਨੋਂ ਦਿਨ ਵਧ ਰਹੀਆਂ ਹਨ | ਖੇੜਾ ਨੇ ਕਿਹਾ ਕਿ ਜੋ ਕੰਮ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਕਾਰਜਕਾਲ ਦੌਰਾਨ ਕੀਤੇ ਸਨ, ਉਹ ਨਾ ਤਾਂ ਕਾਂਗਰਸ ਕਰ ਸਕੀ ਤੇ ਨਾ ਹੀ ਆਮ ਆਦਮੀ ਪਾਰਟੀ ਦੀ ਸਰਕਾਰ | ਉਨ੍ਹਾਂ ਕਿਹਾ ਕਿ ਅਕਾਲੀ ਦਲ ਜਲਦੀ ਹੀ ਰਾਜ ਭਰ 'ਚ ਯੂਥ ਜਾਗਰੂਕਤਾ ਮੁਹਿੰਮ ਸ਼ੁਰੂ ਕਰੇਗਾ, ਜਿਸ 'ਚ ਲੋਕਾਂ ਨੂੰ 'ਆਪ' ਤੇ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਸੂਬਾ ਵਾਸੀ 'ਆਪ' ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਤੋਂ ਬੇਹੱਦ ਤੰਗ ਹੋ ਚੁੱਕੇ ਹਨ ਤੇ ਪੰਜਾਬ 'ਚ ਫ਼ਿਰ ਤੋਂ ਆਪਣੀ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹੋਏ ਬੈਠੇ ਹਨ | ਅੱਜ ਪੰਜਾਬ ਦਾ ਹਰ ਇਕ ਆਦਮੀ ਅਕਾਲੀ ਦਲ ਦੇ ਸ਼ਾਸਨ ਨੂੰ ਯਾਦ ਕਰ ਰਿਹਾ ਹੈ |


ਪਿਛਲੀ ਖ਼ਬਰ ਪਟਨਾ ਸਾਹਿਬ ਤੋਂ ਆਇਆ ਨਗਰ ਕੀਰਤਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਪਟਿਆਲਾ ਲਈ ਹੋਇ... ਅਗਲੀ ਖ਼ਬਰ ਮਾਈਨਿੰਗ ਮਾਫ਼ੀਆ ਤਿਉਹਾਰਾਂ ਤੇ ਛੁੱਟੀਆਂ ਦੀ ਆੜ ਹੇਠ ਡੇਰਾਬੱਸੀ ਵਿਖੇ ਘੱਗਰ 'ਚ ਧੜੱਲੇ ਨਾਲ ਕਰ ਰਿਹੈ ਨਾਜਾਇਜ਼ ਮਾਈਨਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।