18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪਟਾਸ ਗੰਨ 'ਚ ਬਾਰੂਦ ਭਰਦੇ ਸਮੇਂ ਹੋਇਆ ਵੱਡਾ ਧਮਾਕਾ <br/>

ਅਜੀਤ ਡੈਸਕ 23-10-2025
ਜ਼ੀਰਕਪੁਰ, 22 ਅਕਤੂਬਰ (ਮਨਿੰਦਰ ਸਿੰਘ)-ਦੀਵਾਲੀ ਦੀ ਰਾਤ ਸ਼ਹਿਰ ਵਿਚ ਤਿੰਨ ਥਾਵਾਂ 'ਤੇ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ ਅਤੇ ਸੂਚਨਾ ਮਿਲਣ 'ਤੇ ਫਾਇਰ ਬਿ੍ਗੇਡ ਦੇ ਕਰਮਚਾਰੀਆਂ ਵਲੋਂ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਗਿਆ | ਇਸ ਦੇ ਨਾਲ ਹੀ ਪਟਾਕੇ ਚਲਾਉਂਦੇ ਸਮੇਂ ਅੱਧਾ ਦਰਜਨ ਦੇ ਕਰੀਬ ਲੋਕ ਝੁਲਸ ਗਏ, ਜਦਕਿ ਇਕ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਜ਼ੀਰਕਪੁਰ ਦੀ ਚੌਧਰੀ ਕਾਲੋਨੀ ਵਿਖੇ ਪਟਾਕੇ ਚਲਾਉਂਦੇ ਸਮੇਂ ਅਚਾਨਕ ਧਮਾਕਾ ਹੋ ਗਿਆ, ਜਿਸ ਕਾਰਨ 24 ਸਾਲਾ ਨੌਜਵਾਨ ਸੂਰਜ ਬੁਰੀ ਤਰ੍ਹਾਂ ਝੁਲਸ ਗਿਆ | ਮੌਕੇ 'ਤੇ ਮੌਜੂਦ ਲੋਕਾਂ ਦੇ ਅਨੁਸਾਰ ਧਮਾਕਾ ਇੰਨਾ ਜਬਰਦਸਤ ਸੀ ਕਿ ਸੂਰਜ ਦੇ ਕੱਪੜਿਆਂ ਵਿਚ ਤੁਰੰਤ ਅੱਗ ਲੱਗ ਗਈ ਤੇ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ | ਲੋਕਾਂ ਅਨੁਸਾਰ ਜਦੋਂ ਤੱਕ ਸੂਰਜ ਨੂੰ ਬਚਾਇਆ ਗਿਆ, ਉਦੋਂ ਤੱਕ ਉਹ 60 ਫ਼ੀਸਦੀ ਝੁਲਸ ਚੁੱਕਾ ਸੀ | ਲੋਕਾਂ ਨੇ ਦੱਸਿਆ ਕਿ ਪਟਾਸ ਗੰਨ (ਲੋਹੇ ਦੇ ਪਾਈਪ ਨਾਲ ਬਣਾਈ ਦੇਸੀ ਗੰਨ) ਵਿਚ ਪਟਾਸ ਪਾਉਂਦੇ ਸਮੇਂ ਇਹ ਧਮਾਕਾ ਹੋਇਆ | ਸੂਰਜ ਨੂੰ ਗੰਭੀਰ ਹਾਲਤ ਵਿਚ ਜੀ. ਐੱਮ. ਸੀ. ਐੱਚ. ਸੈਕਟਰ-32 ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਗੰਭੀਰ ਹਾਲਤ ਦੇ ਚਲਦਿਆਂ ਪੀ. ਜੀ. ਆਈ. ਵਿਖੇ ਰੈਫ਼ਰ ਕਰ ਦਿੱਤਾ ਗਿਆ | ਇੱਥੇ ਵੀ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਦੇਰ ਰਾਤ ਡਾਕਟਰਾਂ ਨੂੰ ਉਸ ਦਾ ਹੱਥ ਕੱਟਣਾ ਪਿਆ | ਜਾਣਕਾਰੀ ਅਨੁਸਾਰ ਸੂਰਜ ਪ੍ਰਾਈਵੇਟ ਨੌਕਰੀ ਕਰਦਾ ਹੈ ਅਤੇ ਦੋ ਮਹੀਨਿਆਂ ਬਾਅਦ ਉਸ ਦਾ ਵਿਆਹ ਹੋਣਾ ਸੀ |

ਪਿਛਲੀ ਖ਼ਬਰ ਕ੍ਰਾਈਮ ਬ੍ਰਾਂਚ ਤੇ ਥਾਣਾ ਮਲੋਆ ਦੀ ਪੁਲਿਸ ਵਲੋਂ ਨਾਬਾਲਗ ਸਮੇਤ ਤਿੰਨ ਨੌਜਵਾਨ ਅਸਲੇ ਸਮੇਤ ਕਾਬੂ <br/> ਅਗਲੀ ਖ਼ਬਰ ਪਟਨਾ ਸਾਹਿਬ ਤੋਂ ਆਇਆ ਨਗਰ ਕੀਰਤਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਪਟਿਆਲਾ ਲਈ ਹੋਇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।