18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਮੁੱਖ ਮੰਤਰੀ ਸੈਣੀ ਨੇ ਭਗਵਾਨ ਵਿਸ਼ਵਕਰਮਾ ਦਿਵਸ 'ਤੇ ਕੀਤਾ ਪੂਜਾ-ਪਾਠ <br/>

ਅਜੀਤ ਡੈਸਕ 23-10-2025
ਚੰਡੀਗੜ੍ਹ, 23 ਅਕਤੂਬਰ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਗਵਾਨ ਵਿਸ਼ਵਕਰਮਾ ਦਿਵਸ ਦੇ ਮੌਕੇ 'ਤੇ ਆਪਣੇ ਨਿਵਾਸ ਸਥਾਨ ਸੰਤ ਕਬੀਰ ਕੁਟੀਰ 'ਤੇ ਭਗਵਾਨ ਵਿਸ਼ਵਕਰਮਾ ਦਾ ਪੂਜਾ-ਪਾਠ ਕੀਤਾ | ਮੁੱਖ ਮੰਤਰੀ ਨੇ ਭਗਵਾਨ ਵਿਸ਼ਵਕਰਮਾ ਦੀ ਫੋਟੋ 'ਤੇ ਫੁੱਲ ਭੇਂਟ ਕਰਕੇ ਉਨ੍ਹਾਂ ਨੂੰ ਨਮਨ ਕੀਤਾ | ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਵੀ ਮੌਜ਼ੂਦ ਰਹੇ | ਮੁੱਖ ਮੰਤਰੀ ਸੈਣੀ ਨੇ ਸੂਬਾ ਵਾਸੀਆਂ ਨੂੰ ਵਿਸ਼ਵਕਰਮਾ ਦਿਵਸ ਦੀ ਦਿਲੋਂ ਸ਼ੁੱਭਕਾਮਨਾਵਾਂ ਦਿੱਤੀ ਅਤੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਰਚਨਾ, ਮਿਹਨਤ ਅਤੇ ਹੁਨਰ ਦੇ ਪ੍ਰਤੀਕ ਹਨ | ਉਨ੍ਹਾਂ ਨੇ ਸਮਾਜ ਨੂੰ ਸ਼ਿਲਪਕਾਰੀ, ਨਿਰਮਾਣ ਅਤੇ ਮੁਹਾਰਤ ਰਾਹੀਂ ਤਰੱਕੀ ਦਾ ਰਸਤਾ ਵਿਖਾਇਆ | ਇਸ ਮੌਕੇ 'ਤੇ ਮੁੱਖ ਮੰਤਰੀ ਨੇ ਸ਼ਿਲਪਕਾਰ ਬੰਧੁਆਂ ਦੇ ਜੀਵਨ ਵਿਚ ਸਿੱਖ, ਸ਼ਾਂਤੀ ਅਤੇ ਖ਼ੁਸ਼ਹਾਲੀ ਕੀਤੀ ਕਾਮਨਾ ਕੀਤੀ | ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਰਵਾਇਤੀ ਕਾਰੀਗਰਾਂ ਅਤੇ ਹੱਥਰਗਾਂ ਦੇ ਹੁਨਰ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿਚ ਇੱਕ ਮਹੱਤਵਪੂਰਨ ਕਦਮ ਹੈ | ਇਸੇ ਭਾਵਨਾ ਨੂੰ ਅੱਗੇ ਵਧਾਉਂਦੇ ਹੋਏ ਹਰਿਆਣਾ ਸਰਕਾਰ ਨੇ ਵੀ ਰਾਜ ਵਿਚ ਕਈ ਅਜਿਹੀ ਯੋਜਨਾਵਾਂ ਲਾਗੂ ਕੀਤੀਆਂ ਹਨ ਜਿਨ੍ਹਾਂ ਨਾਲ ਕਾਰੀਗਰਾਂ, ਤਕਨੀਸ਼ਨਾਂ ਅਤੇ ਸਵੈ-ਰੁਜਗਾਰ ਨਾਲ ਜੁੜੇ ਲੋਕਾਂ ਨੂੰ ਸਿਖਲਾਈ, ਵਿੱਤੀ ਸਹਾਇਤਾ ਅਤੇ ਆਧੁਨਿਕ ਉਪਕਰਨਾਂ ਦੀ ਸਹੂਲਤ ਮੁਹੱਈਆ ਕਰਾਈ ਜਾ ਰਹੀ ਹੈ | ਨਾਇਬ ਸਿੰਘ ਸੈਣੀ ਨੇ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਗੋਵਰਧਨ ਪੂਜਾ ਅਤੇ ਭਾਈ ਦੂਜ ਦੇ ਪਵਿੱਤਰ ਉਤਸਵਾਂ ਦੀ ਵੀ ਦਿਲੋਂ ਵਧਾਈ ਅਤੇ ਸ਼ੱੁਭਕਾਮਨਾਵਾਂ ਦਿੱਤੀ |

ਪਿਛਲੀ ਖ਼ਬਰ ਪੀ. ਜੀ. ਆਈ. ਦੀ ਸਿਹਤ ਤੇ ਸਿੱਖਿਆ ਲਈ ਦੇਹ ਕੀਤੀ ਦਾਨ ਅਗਲੀ ਖ਼ਬਰ ਪੁਲਿਸ ਨੂੰ ਨਸ਼ੇ ਦੀ ਹਾਲਤ 'ਚ ਮਿਲੇ 4 ਨੌਜਵਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।