18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ <br/>

ਅਜੀਤ ਡੈਸਕ 23-10-2025
ਜ਼ੀਰਕਪੁਰ, 22 ਅਕਤੂਬਰ (ਮਨਿੰਦਰ ਸਿੰਘ)-ਦੀਵਾਲੀ ਤੋਂ ਇਕ ਦਿਨ ਪਹਿਲਾਂ ਵਾਪਰੇ ਇਕ ਸੜਕ ਹਾਦਸੇ ਵਿਚ 19 ਸਾਲਾ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਅੰਸ਼ ਪੁੱਤਰ ਹਨੀਫ ਮੂਲ ਵਾਸੀ ਪਿੰਡ ਹਰਤਲਾ ਮਾਊ ਜ਼ਿਲ੍ਹਾ ਮੁਰਾਦਾਬਾਦ (ਯੂ. ਪੀ.) ਤੇ ਹਾਲ ਵਾਸੀ ਪਿੰਡ ਦਿਆਲਪੁਰਾ ਝੂੰਗੀਆਂ ਵਜੋਂ ਹੋਈ ਹੈ | ਜ਼ੀਰਕਪੁਰ ਪੁਲਿਸ ਨੇ ਮਿ੍ਤਕ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਬੀ. ਐੱਨ. ਐੱਸ. ਦੀਆਂ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਮਿ੍ਤਕ ਦੇ ਪਿਤਾ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਹੈ ਕਿ ਉਸ ਦਾ ਪੁੱਤਰ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਛੱਤ ਲਾਈਟ ਪੁਆਇੰਟ ਤੋਂ ਪਟਿਆਲਾ ਚੌਕ ਜ਼ੀਰਕਪੁਰ ਵੱਲ ਆ ਰਿਹਾ ਸੀ, ਜਦਕਿ ਉਹ ਖ਼ੁਦ ਉਸ ਦੇ ਪਿੱਛੇ ਮੋਟਰਸਾਈਕਲ 'ਤੇ ਆ ਰਿਹਾ ਸੀ | ਉਸ ਨੇ ਦੱਸਿਆ ਕਿ ਜਦੋਂ ਉਸ ਦਾ ਪੁੱਤਰ ਸਿਮਰਨ ਪੈਟਰੋਲ ਪੰਪ ਦੇ ਸਾਹਮਣੇ ਪੁੱਜਿਆ ਤਾਂ ਇਕ ਚਿੱਟੇ ਰੰਗ ਦੀ ਤੇਜ਼ ਰਫ਼ਤਾਰ ਕਾਰ ਨੇ ਅੰਸ਼ ਦੇ ਮੋਟਰਸਾਈਕਲ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ | ਉਸ ਨੇ ਦੱਸਿਆ ਕਿ ਟੱਕਰ ਇੰਨੀ ਜਬਰਦਸਤ ਸੀ ਕਿ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ 'ਤੇ ਬਣੇ ਡਿਵਾਈਡਰ ਦੀ ਗਰਿੱਲ ਨਾਲ ਜਾ ਟਕਰਾਇਆ | ਇਸ ਹਾਦਸੇ ਵਿਚ ਉਸ ਦੇ ਪੁੱਤਰ ਦੇ ਸਿਰ ਤੇ ਸਰੀਰ 'ਤੇ ਗੰਭੀਰ ਸੱਟਾਂ ਲੱਗੀਆਂ | ਉਸ ਨੇ ਆਪਣੇ ਪੁੱਤਰ ਨੂੰ ਰਾਹਗੀਰਾਂ ਦੀ ਮਦਦ ਨਾਲ ਤੁਰੰਤ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ |

ਪਿਛਲੀ ਖ਼ਬਰ ਭਗਵਾਨ ਵਿਸ਼ਵਕਰਮਾ ਦੇ ਅਸ਼ੀਰਵਾਦ ਤੋਂ ਬਿਨਾਂ ਦੁਨੀਆ ਦਾ ਵਿਕਾਸ ਸੰਭਵ ਨਹੀਂ- ਰੰਧਾਵਾ <br/> ਅਗਲੀ ਖ਼ਬਰ ਪੀ. ਜੀ. ਆਈ. ਦੀ ਸਿਹਤ ਤੇ ਸਿੱਖਿਆ ਲਈ ਦੇਹ ਕੀਤੀ ਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।