18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਭਗਵਾਨ ਵਿਸ਼ਵਕਰਮਾ ਦੇ ਅਸ਼ੀਰਵਾਦ ਤੋਂ ਬਿਨਾਂ ਦੁਨੀਆ ਦਾ ਵਿਕਾਸ ਸੰਭਵ ਨਹੀਂ- ਰੰਧਾਵਾ <br/>

ਅਜੀਤ ਡੈਸਕ 23-10-2025
ਡੇਰਾਬੱਸੀ, 22 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਦੇਵਤਿਆਂ ਵਿਚ ਸ਼ਿਲਪਕਾਰੀ ਦੇ ਗੁਰੂ ਭਗਵਾਨ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਡੇਰਾਬੱਸੀ 'ਚ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਜਨਤਾ ਸੇਵਾ ਸਮਿਤੀ ਵਲੋਂ ਰਾਮਲੀਲ੍ਹਾ ਗਰਾਉਂਡ ਵਿਚ ਵਿਸ਼ਵਕਰਮਾ ਜੈਅੰਤੀ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਵਿਸ਼ਵਕਰਮਾ ਸਮਾਜ ਨਾਲ ਸੰਬੰਧਿਤ ਵੱਡੀ ਗਿਣਤੀ 'ਚ ਸੰਗਤ ਨੇ ਭਾਗ ਲਿਆ | ਇਸ ਦੌਰਾਨ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਭਗਵਾਨ ਵਿਸ਼ਵਕਰਮਾ ਦੀ ਪੂਜਾ ਅਰਚਨਾ ਕੀਤੀ ਗਈ | ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਦਿਆਂ ਸੰਗਤ ਨਾਲ ਮਿਲ ਕੇ ਨਤਮਸਤਕ ਹੁੰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਸਾਰੇ ਇਲਾਕਾ ਵਾਸੀਆਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਸ਼ਿਲਪਕਾਰੀ ਦੇ ਗੁਰੂ ਹਨ, ਜਿਨ੍ਹਾਂ ਨੇ ਮਨੁੱਖਤਾ ਨੂੰ ਕਲਾ ਅਤੇ ਕੌਸ਼ਲ ਦਾ ਅਨਮੋਲ ਵਰਦਾਨ ਦਿੱਤਾ | ਉਨ੍ਹਾਂ ਦੇ ਅਸ਼ੀਰਵਾਦ ਬਿਨਾਂ ਦੁਨੀਆਂ ਦਾ ਵਿਕਾਸ ਸੰਭਵ ਨਹੀਂ ਸੀ | ਅੱਜ ਜੋ ਅਸੀਂ ਤਕਨੀਕੀ ਤਰੱਕੀ, ਵਿਗਿਆਨਕ ਉਪਲਬਧੀਆਂ ਅਤੇ ਆਧੁਨਿਕ ਨਿਰਮਾਣ ਦੇ ਰੂਪ ਵਿਚ ਦੇਖ ਰਹੇ ਹਾਂ, ਉਹ ਸਭ ਭਗਵਾਨ ਵਿਸ਼ਵਕਰਮਾ ਦੀ ਹੀ ਕਿਰਪਾ ਦਾ ਨਤੀਜਾ ਹੈ | ਰੰਧਾਵਾ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੇ ਮਨੁੱਖ ਨੂੰ ਹੱਥੀਂ ਕਿਰਤ ਤੇ ਮਿਹਨਤ ਦਾ ਸੰਦੇਸ਼ ਦਿੱਤਾ ਹੈ | ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਮਿਹਨਤ, ਇਮਾਨਦਾਰੀ ਅਤੇ ਕੌਸ਼ਲ ਨਾਲ ਭਰਪੂਰ ਜੀਵਨ ਜੀਊਣ ਲਈ ਪ੍ਰੇਰਿਤ ਕਰਦੀਆਂ ਹਨ | ਇਸ ਮੌਕੇ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਆਸ਼ੂ ਉਪਨੇਜਾ, ਪਾਰਟੀ ਦੇ ਬਲਾਕ ਪ੍ਰਧਾਨ, ਐਮ. ਸੀ., ਪੰਚ-ਸਰਪੰਚਾਂ ਸਮੇਤ ਪਾਰਟੀ ਦੀ ਸਮੁੱਚੀ ਟੀਮ ਅਤੇ ਇਲਾਕੇ ਦੀ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |

ਪਿਛਲੀ ਖ਼ਬਰ ਪ੍ਰਾਚੀਨ ਸ਼ਿਵ ਮੰਦਰ ਵਿਖੇ ਗੋਵਰਧਨ ਪੂਜਾ ਸੰਬੰਧੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।