18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਵਿਸ਼ਵਕਰਮਾ ਮੰਦਰ ਵਿਖੇ 'ਪੂਜਾ ਮਹਾਂਉਤਸਵ' ਮਨਾਇਆ <br/>

ਅਜੀਤ ਡੈਸਕ 23-10-2025
ਖਰੜ, 22 ਅਕਤੂਬਰ (ਗੁਰਮੁੱਖ ਸਿੰਘ ਮਾਨ)-ਵਿਸ਼ਵਕਰਮਾ ਸਭਾ ਖਰੜ ਵਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਮੰਦਰ ਖਰੜ ਵਿਖੇ 'ਪੂਜਾ ਮਹਾਂਉਤਸਵ' ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਸਮਾਗਮ ਨੂੰ ਮੱਦੇਨਜ਼ਰ ਰੱਖਦਿਆਂ ਸਵੇਰੇ 8.30 ਵਜੇ ਤੋਂ ਲੈ ਕੇ 10 ਵਜੇ ਤੱਕ ਹਵਨ ਕੀਤਾ ਗਿਆ, ਜਿਸ ਦੌਰਾਨ ਪੰਡਿਤ ਸੰਜੀਵ ਸ਼ਰਮਾ ਵਲੋਂ ਪੂਜਾ-ਅਰਚਨਾ ਕੀਤੀ ਗਈ | ਇਸ ਹਵਨ 'ਚ ਖਰੜ ਸ਼ਹਿਰ ਦੇ ਦੁਕਾਨਦਾਰਾਂ ਤੇ ਕਾਰੀਗਰਾਂ ਸਮੇਤ ਸ਼ਹਿਰ ਵਾਸੀਆਂ ਵਲੋਂ ਭਰਵੀਂ ਹਾਜ਼ਰੀ ਲੁਆਈ ਗਈ | ਇਸ ਤੋਂ ਬਾਅਦ ਮੰਦਰ ਵਿਖੇ ਝੰਡੇ ਦੀ ਰਸਮ ਅਦਾ ਕੀਤੀ ਗਈ, ਜਦਕਿ ਭਾਈ ਬਹਾਦਰ ਸਿੰਘ ਸ਼ੌਂਕੀ ਥਾਬਲਾਂ ਦੇ ਢਾਡੀ ਜਥੇ ਵਲੋਂ ਬਾਬਾ ਵਿਸ਼ਵਕਰਮਾ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ | ਸਮਾਗਮ ਦੀ ਸਮਾਪਤੀ ਮੌਕੇ ਸ਼ਰਧਾਲੂਆਂ ਵਿਚਕਾਰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਵਿਸ਼ਵਕਰਮਾ ਸਭਾ ਦੇ ਪ੍ਰਧਾਨ ਹਰਦਿਆਲ ਸਿੰਘ, ਪ੍ਰਵੀਨ ਧੀਮਾਨ, ਬਲਜੀਤ ਸਿੰਘ, ਤੀਰਥ ਸਿੰਘ ਬਾਹਰਾ ਤੇ ਓਮ ਪ੍ਰਕਾਸ਼ ਧੀਮਾਨ ਸਮੇਤ ਹੋਰ ਮੈਂਬਰ ਤੇ ਸੇਵਾਦਾਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਕੇ ਪਰਸ ਕੀਤਾ ਚੋਰੀ ਅਗਲੀ ਖ਼ਬਰ ਪ੍ਰਾਚੀਨ ਸ਼ਿਵ ਮੰਦਰ ਵਿਖੇ ਗੋਵਰਧਨ ਪੂਜਾ ਸੰਬੰਧੀ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।