18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਚੋਰੀ ਦੇ ਛੇ ਮੋਟਰਸਾਈਕਲਾਂ ਸਮੇਤ ਇਕ ਗਿ੍ਫ਼ਤਾਰ <br/>

ਅਜੀਤ ਡੈਸਕ 23-10-2025
ਖਰੜ, 22 ਅਕਤੂਬਰ (ਜੰਡਪੁਰੀ)-ਸੰਨੀ ਇਨਕਲੇਵ ਪੁਲਿਸ ਚੌਕੀ ਵਲੋਂ ਇਕ ਵਿਅਕਤੀ ਨੂੰ ਚੋਰੀ ਦੇ ਛੇ ਮੋਟਰਸਾਈਕਲਾਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸਦੀ ਪਛਾਣ ਰਾਜੂ ਕੁਮਾਰ ਵਾਸੀ ਦੇਸੂ ਮਾਜਰਾ ਵਜੋਂ ਹੋਈ ਹੈ | ਇਸ ਸੰਬੰਧੀ ਪੁਲਿਸ ਚੌਕੀ ਇੰਚਾਰਜ ਹਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਸੰਨੀ ਇਨਕਲੇਵ ਦੇ ਮੁਲਾਜ਼ਮ ਗੁਰਪ੍ਰੀਤ ਸਿੰਘ, ਰਮਨਪ੍ਰੀਤ ਸਿੰਘ ਅਤੇ ਸੋਹਣ ਲਾਲ ਨੂੰ ਗਸ਼ਤ ਦੌਰਾਨ ਸੂਚਨਾ ਮਿਲੀ ਕਿ ਇਕ ਵਿਅਕਤੀ, ਜੋ ਚੋਰੀ ਕਰਨ ਦਾ ਆਦਿ ਹੈ, ਬਿਨ੍ਹਾ ਨੰਬਰ ਦੇ ਮੋਟਰਸਾਈਕਲ 'ਤੇ ਮੁੰਡੀ ਖਰੜ ਦੇ ਲੇਬਰ ਚੌਂਕ ਪਾਸ ਚੋਰੀ ਕਰਨ ਦੇ ਇਰਾਦੇ ਨਾਲ ਘੁੰਮ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜਦੋਂ ਮੌਕੇ ਤੋਂ ਵਿਅਕਤੀ ਨੂੰ ਕਾਬੂ ਕਰਕੇ ਤਫਤੀਸ਼ ਕੀਤੀ ਗਈ ਤਾਂ ਉਸ ਕੋਲੋਂ ਚੋਰੀ ਦੇ ਪੰਜ ਹੋਰ ਮੋਟਰਸਾਈਕਲ ਬਰਾਮਦ ਹੋਏ, ਜਿਨ੍ਹਾਂ ਦੇ ਨੰਬਰ ਸਾਫ਼ ਕੀਤੇ ਹੋਏ ਸਨ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਪਿੰਡ ਕਕਰਾਲੀ ਵਿਖੇ ਨਾਜਾਇਜ਼ ਮਾਈਨਿੰਗ ਰੋਕਣ ਗਏ ਦੋ ਵਿਅਕਤੀਆਂ 'ਤੇ ਹਮਲਾ <br/> ਅਗਲੀ ਖ਼ਬਰ ਡੇਰਾਬੱਸੀ ਦੇ ਬਹਾਦਰਗੜ੍ਹ 'ਚ ਸਰਪੰਚ ਦੇ ਪਤੀ ਤੇ ਪੁੱਤਰ ਨਾਲ ਕੁੱਟਮਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।