28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਪ੍ਰਧਾਨ ਮੰਤਰੀ ਦੀ ਅਗਵਾਈ 'ਚ ਸਰਕਾਰ ਕਰ ਰਹੀ ਕਿਸਾਨ ਹੱਕ ਦੇ ਕੰਮ- ਮੁੱਖ ਮੰਤਰੀ <br/>

ਹਰਿਆਣਾ ਦੇ ਗੰਨਾ ਕਿਸਾਨ ਗੰਨੇ ਦੀਆਂ ਕੀਮਤਾਂ ਵਿਚ ਵਾਧੇ ਲਈ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕਰਦੇ ਹੋਏ | ਤਸਵੀਰ : ਕਮਲਜੀਤ ਸਿੰਘ <br/> 24-10-2025
ਚੰਡੀਗੜ੍ਹ, 23 ਅਕਤੂਬਰ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਲਗਾਤਾਰ ਕਿਸਾਨ ਹੱਕ ਵਿਚ ਕੰਮ ਰਹੀ ਹੈ | ਭਾਵੇਂ ਕਿਸਾਨਾਂ ਦੇ ਗੰਨੇ ਦੀ ਐੱਮ.ਐੱਸ.ਪੀ ਵਧਾਉਣ ਦੀ ਗੱਲ ਹੋਵੇ ਜਾਂ ਝੋਨੇ ਜਾਂ ਕਣਕ ਆਦਿ ਫ਼ਸਲਾਂ ਦੀ ਐੱਮ.ਐੱਸ.ਪੀ ਵਿਚ ਵਾਧਾ ਕੀਤਾ, ਹਰ ਕਦਮ ਕਿਸਾਨਾਂ ਦੀ ਆਮਦਨੀ ਵਧਾਉਣ ਲਈ ਚੁੱਕੇ ਜਾ ਰਹੇ ਹਨ | ਮੁੱਖ ਮੰਤਰੀ ਅੱਜ ਆਪਣੇ ਸਰਕਾਰੀ ਆਵਾਸ ਸੰਤ ਕਬੀਰ ਕੁਟੀਰ ਵਿਚ ਕਿਸਾਨਾਂ ਨਾਲ ਗੱਲ ਕਰ ਰਹੇ ਸਨ | ਅੱਜ ਕੁਰੂਕਸ਼ੇਤਰ, ਯਮੁਨਾਨਗਰ ਸਮੇਤ ਕਈ ਖੇਤਰਾਂ ਨਾਲ ਕਈ ਕਿਸਾਨ ਦੀਵਾਲੀ ਦੇ ਮੌਕੇ 'ਤੇ ਗੰਨੇ ਦੀ ਐੱਮ.ਐੱਸ.ਪੀ. ਵਧਾਉਣ 'ਤੇ ਮੁੱਖ ਮੰਤਰੀ ਦਾ ਧੰਨਵਾਦ ਕਰਨ ਆਏ ਸਨ | ਦੀਵਾਲੀ ਦੇ ਮੌਕੇ 'ਤੇ ਬਿਨ੍ਹਾਂ ਮੰਗੇ ਐੱਮ.ਐੱਸ.ਪੀ. ਵਧਾਉਣਾ ਕਿਸਾਨਾਂ ਲਈ ਸਭ ਤੋਂ ਵੱਡਾ ਤੋਹਫ਼ਾ ਹੈ | ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਸਰਕਾਰ ਨੇ ਅਗੇਤੀ ਕਿਸਮ ਦੇ ਗੰਨੇ ਦਾ ਰੇਟ 400 ਰੁਪਏ ਪ੍ਰਤੀ ਕਵਿੰਟਲ ਤੋਂ ਵਧਾ ਕੇ 415 ਰੁਪਏ ਪ੍ਰਤੀ ਕਵਿੰਟਲ ਅਤੇ ਪਿਛੇਤੀ ਕਿਸਮ ਦਾ ਰੇਟ 393 ਰੁਪਏ ਪ੍ਰਤੀ ਕਵਿੰਟਲ ਤੋਂ ਵਧਾ ਕੇ 408 ਰੁਪਏ ਪ੍ਰਤੀ ਕਵਿੰਟਲ ਕਰਕੇ ਕਿਸਾਨਾਂ ਦੀ ਆਮਦਨ ਵਧਾਉਣ ਦੀ ਦਿਸ਼ਾ ਵਿਚ ਕਦਮ ਚੁੱਕਾ ਹੈ | ਉਨ੍ਹਾਂ ਨੇ ਕਿਹਾ ਕਿ ਗੰਨੇ ਦੇ ਸਮਰਥਨ ਮੁੱਲ ਵਿਚ ਕੀਤੇ ਗਏ ਵਾਧੇ ਨਾਲ ਕਿਸਾਨਾਂ ਦੀ ਮਿਹਨਤ ਅਤੇ ਤਿਆਗ ਨੂੰ ਸਨਮਾਨ ਦੇਣ ਨਾਲ ਨਾਲ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਹੋਰ ਮਜ਼ਬੂਤ ਕਰੇਗੀ |
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਦਾ ਇਹ ਫ਼ੈਸਲਾ ਨਾ ਸਿਰਫ਼ ਕਿਸਾਨਾਂ ਦੇ ਹੱਕ ਵਿਚ ਹੈ ਸਗੋਂ ਰਾਜ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਵੀ ਨਵੀਂ ਗਤੀ ਪ੍ਰਦਾਨ ਕਰਨ ਵਾਲਾ ਹੈ | ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਪ੍ਰਤੀਬੱਧ ਹੈ | ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਹ ਵੀ ਕਿਹਾ ਕਿ ਸਾਰੀ 24 ਫ਼ਸਲਾਂ ਦੀ ਖ਼ਰੀਦ ਐੱਮ.ਐੱਸ.ਪੀ 'ਤੇ ਕਰਨ ਵਾਲਾ ਹਰਿਆਣਾ ਦੇਸ਼ ਦਾ ਪਹਿਲਾ ਰਾਜ ਹੈ | ਮੁੱਖ ਮੰਤਰੀ ਨੇ ਕਿਸਾਨਾਂ ਤੋਂ ਮੰਡੀਆਂ ਵਿਚ ਝੋਨੇ ਤੇ ਹੋਰ ਫ਼ਸਲਾਂ ਦੀ ਖ਼ਰੀਦ ਵਿਵਸਥਾ 'ਤੇ ਫੀਡਬੈਕ ਲਈ ਅਤੇ ਕਿਹਾ ਕਿ ਕੋਈ ਵੀ ਘਾਟ ਹੋਵੇਗੀ ਤਾਂ ਉਸ ਨੂੰ ਵੀ ਦੂਰ ਕੀਤਾ ਜਾਵੇਗਾ | ਮੌਕੇ 'ਤੇ ਮੌਜੂਦ ਕਿਸਾਨਾਂ ਨੇ ਸੂਬਾ ਸਰਕਾਰ ਦੀ ਮੰਡੀ ਵਿਵਸਥਾ ਨਾਲ ਖ਼ੁਸ਼ੀ ਜ਼ਾਹਿਰ ਕੀਤੀ ਅਤੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਆ ਰਹੀ ਹੈ |

ਪਿਛਲੀ ਖ਼ਬਰ ਸਿਟੀ ਬਿਊਟੀਫੁਲ ਚੰਡੀਗੜ੍ਹ ਨੂੰ ਕਾਰਬਨ-ਮੁਕਤ ਸ਼ਹਿਰ ਬਣਾਉਣ ਵੱਲ ਵੱਡੀ ਪਹਿਲ, 328 ਹੋਰ ਇਲੈਕਟਿ੍ਕ ਬੱਸਾਂ ਦਾ ਮਿਲਿਆ ਤੋ... ਅਗਲੀ ਖ਼ਬਰ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਜ਼ਿਲ੍ਹੇ 'ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।