28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਕੈਬਨਿਟ ਮੰਤਰੀ ਅਰੋੜਾ ਤੇ ਖੁੱਡੀਆਂ ਵਲੋਂ ਗੋਆ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਸੱਦਾ <br/>

ਅਜੀਤ ਡੈਸਕ 24-10-2025
ਚੰਡੀਗੜ੍ਹ 23 ਅਕਤੂਬਰ (ਅਜੀਤ ਬਿਊਰੋ)-ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪੰਜਾਬ ਸੰਜੀਵ ਅਰੋੜਾ ਅਤੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਮੁਲਾਕਾਤ ਕਰਕੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਹੋਣ ਵਾਲੇ ਆਗਾਮੀ ਸਮਾਗਮਾਂ ਲਈ ਰਸਮੀ ਸੱਦਾ ਦਿੱਤਾ | ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਨੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਜਿਨ੍ਹਾਂ ਨੂੰ ਧਰਮ ਦੀ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਦੇ ਨਿਰਸਵਾਰਥ ਕੁਰਬਾਨੀ ਲਈ 'ਹਿੰਦ ਦੀ ਚਾਦਰ' ਵਜੋਂ ਜਾਣਿਆ ਜਾਂਦਾ ਹੈ, ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਪ੍ਰਤੀ ਡੂੰਘਾ ਸਤਿਕਾਰ ਪ੍ਰਗਟ ਕੀਤਾ ਗਿਆ | ਕੈਬਨਿਟ ਮੰਤਰੀਆਂ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਗੋਆ ਦੇ ਮੁੱਖ ਮੰਤਰੀ ਨੂੰ ਨਿੱਜੀ ਤੌਰ 'ਤੇ ਸੱਦਾ ਪੱਤਰ ਸੌਂਪਿਆ, ਜਿਸ ਵਿਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਆਪਕ ਯਾਦਗਾਰੀ ਸਮਾਗਮਾਂ ਦੀ ਲੜੀ ਦਾ ਜ਼ਿਕਰ ਕੀਤਾ ਹੋਇਆ ਹੈ | ਇਹ ਸਮਾਗਮ ਵੱਖ-ਵੱਖ ਇਤਿਹਾਸਕ ਅਸਥਾਨਾਂ, ਜਿਹੜੇ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬੇਮਿਸਾਲ ਕੁਰਬਾਨੀ ਨਾਲ ਸਬੰਧਤ ਹਨ, 'ਤੇ ਕਰਵਾਏ ਜਾਣੇ ਹਨ | ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਹ ਸਮਾਗਮ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਮਨੁੱਖੀ ਅਤੇ ਧਰਮ ਨਿਰਪੱਖ ਕਦਰਾਂ-ਕੀਮਤਾਂ ਦੀ ਆਜ਼ਾਦੀ ਦੀ ਰਾਖੀ ਲਈ ਦਿੱਤੇ ਗਏ ਸਰਵਉੱਚ ਬਲੀਦਾਨ ਨੂੰ ਯਾਦ ਕਰਨ ਲਈ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਿਰਫ਼ ਸਿੱਖ ਇਤਿਹਾਸ ਦਾ ਹਿੱਸਾ ਨਹੀਂ ਹੈ, ਇਹ ਸਾਰੀ ਮਨੁੱਖਤਾ ਲਈ ਆਜ਼ਾਦੀ, ਸਹਿਣਸ਼ੀਲਤਾ ਤੇ ਨਿਆਂ ਦਾ ਸੰਦੇਸ਼ ਹੈ |

ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਨੇ ਵਿਸ਼ਵਕਰਮਾ ਦਿਵਸ ਮਨਾਇਆ <br/> ਅਗਲੀ ਖ਼ਬਰ ਚੰਡੀਗੜ੍ਹ 'ਚ 3 ਰੋਜ਼ਾ 9ਵਾਂ ਮਿਲਟਰੀ ਲਿਟਰੇਚਰ ਫ਼ੈਸਟੀਵਲ 7 ਤੋਂ- ਲੈਟ. ਜਨਰਲ ਟੀ. ਐੱਸ. ਸ਼ੇਰਗਿੱਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।