28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

ਅਜੀਤ ਡੈਸਕ 24-10-2025
ਡੇਰਾਬੱਸੀ, 23 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਮੁਬਾਰਕਪੁਰ ਪੁਲਿਸ ਨੇ ਦੋ ਨੌਜਵਾਨਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਕਾਬੂ ਮੁਲਜ਼ਮਾਂ ਦੀ ਪਛਾਣ ਕਾਕਾ ਪੁੱਤਰ ਜਗੀਰੂ ਰਾਮ ਅਤੇ ਅਮਨਪ੍ਰੀਤ ਸਿੰਘ ਪੁੱਤਰ ਕਰਮ ਸਿੰਘ ਵਾਸੀਅਨ ਪਿੰਡ ਸੁੰਡਰਾਂ ਜ਼ਿਲ੍ਹਾ ਮੁਹਾਲੀ ਵਜੋਂ ਹੋਈ ਹੈ | ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਏ. ਐਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਮੁਬਾਰਕਪੁਰ ਵਿਖੇ ਪੀ. ਡਬਲਿਊ. ਡੀ. ਰੈਸਟ ਹਾਊਸ ਨੇੜੇ ਰੋਜ਼ਾਨਾ ਦੀ ਤਰ੍ਹਾਂ ਚੈਕਿੰਗ ਲਈ ਮੌਜੂਦ ਸੀ | ਇਸੇ ਦੌਰਾਨ ਦੋ ਨੌਜਵਾਨ ਪੈਦਲ ਆਉਂਦੇ ਦਿਖਾਈ ਦਿੱਤੇ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਅਤੇ ਪਿੱਛੇ ਨੂੰ ਮੁੜਨ ਲੱਗੇ | ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਦੋਵਾਂ ਨੌਜਵਾਨਾਂ ਨੂੰ ਕਾਬੂ ਕਰਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਤੋਂ ਬਾਅਦ ਪੁਲਿਸ ਵਲੋਂ ਦੋਵਾਂ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ |

ਪਿਛਲੀ ਖ਼ਬਰ ਫਾਰਮਟਨ ਫੂਡਜ਼ ਨੇ ਕਿਸਾਨਾਂ ਨਾਲ ਮਿਲਕੇ ਫਰੋਜ਼ਨ ਪਟਾਟੋ ਪ੍ਰੋਜੈਕਟ ਨੂੰ ਦਿੱਤੀ ਨਵੀਂ ਰਫ਼ਤਾਰ <br/> ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਨੇ ਵਿਸ਼ਵਕਰਮਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।