28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਵਿਧਾਇਕ ਰੰਧਾਵਾ ਨੇ ਜ਼ੀਰਕਪੁਰ ਵਿਖੇ ਭਾਈ ਦੂਜ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 24-10-2025
ਜ਼ੀਰਕਪੁਰ, 23 ਅਕਤੂਬਰ (ਹੈਪੀ ਪੰਡਵਾਲਾ)-ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਭਾਈ ਦੂਜ ਦਾ ਤਿਉਹਾਰ ਸ਼ਹਿਰ 'ਚ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਭੈਣਾਂ ਨੇ ਆਪਣੇ ਭਰਾਵਾਂ ਦੇ ਤਿਲਕ ਲਗਾ ਆਰਤੀ ਕੀਤੀ ਅਤੇ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ | ਭਰਾਵਾਂ ਨੇ ਵੀ ਭੈਣਾਂ ਨੂੰ ਅਸ਼ੀਰਵਾਦ ਤੇ ਤੋਹਫ਼ੇ ਦਿੱਤੇ | ਇਸੇ ਦੌਰਾਨ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਉਨ੍ਹਾਂ ਦੀਆਂ ਭੈਣਾਂ ਸਾਵਿੱਤਰੀ ਤੇ ਉਰਮਿਲਾ ਵਲੋਂ ਤਿਲਕ ਲਗਾ ਕੇ ਵਰਤ ਖੋਲਿ੍ਹਆ ਗਿਆ | ਇਸ ਮੌਕੇ ਦੋਵਾਂ ਭੈਣਾਂ ਨੇ ਵਿਧਾਇਕ ਰੰਧਾਵਾ ਦੀ ਆਰਤੀ ਕੀਤੀ ਤੇ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ | ਇਸੇ ਦੌਰਾਨ ਵਿਧਾਇਕ ਰੰਧਾਵਾ ਨੇ ਸ਼ਹਿਰ ਵਾਸੀਆਂ ਨੂੰ ਭੈਣ-ਭਰਾ ਦੇ ਇਸ ਪਵਿੱਤਰ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਇਸ ਤਿਉਹਾਰ ਮੌਕੇ ਭੈਣਾਂ ਵਲੋਂ ਭਰਾਵਾਂ ਦੀ ਲੰਬੀ ਉਮਰ ਦੀ ਕਾਮਨਾ ਕਰਦਿਆਂ ਵਰਤ ਰੱਖਿਆ ਜਾਂਦਾ ਹੈ, ਜਦਕਿ ਭਰਾਵਾਂ ਵਲੋਂ ਵੀ ਉਨ੍ਹਾਂ ਦੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ ਜਾਂਦੀ ਹੈ | ਇਸ ਮੌਕੇ ਵਿਧਾਇਕ ਰੰਧਾਵਾ ਨੇ ਦੋਵਾਂ ਭੈਣਾਂ ਨੂੰ ਤੋਹਫ਼ੇ ਵੀ ਦਿੱਤੇ | ਇਸ ਮੌਕੇ ਉਨ੍ਹਾਂ ਨਾਲ ਡਾਇਰੈਕਟਰ ਪੈਪਸੂ ਗੁਰਪ੍ਰੀਤ ਸਿੰਘ ਵਿਰਕ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੁਲਿਸ ਵਲੋਂ ਹਥਿਆਰਾਂ ਸਮੇਤ 5 ਨੌਜਵਾਨ ਕਾਬੂ <br/> ਅਗਲੀ ਖ਼ਬਰ ਨਿੱਝਰ ਚੌਕ ਤੋਂ ਲੈ ਕੇ ਸੈਂਟਰਲ ਬੈਂਕ ਤੱਕ ਸੜਕ ਦੇ ਕੰਮ ਨੂੰ ਬੇਵਜ੍ਹਾ ਲਟਕਾਇਆ ਜਾ ਰਿਹੈ- ਮਿਹਰ ਕੌਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।