28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਭਾਜਪਾ ਸਰਕਾਰ ਨੇ 1000 ਟਨ ਕਣਕ ਦਾ ਬੀਜ ਭੇਜ ਕੇ ਪੰਜਾਬ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ- ਬੀਬੀ ਰਾਮੂਵਾਲੀਆ <br/>

ਅਜੀਤ ਡੈਸਕ 24-10-2025
ਐੱਸ. ਏ. ਐੱਸ. ਨਗਰ, 23 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਭਾਜਪਾ ਦੀ ਕੇਂਦਰੀ ਕਾਰਜਕਾਰਨੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਹਦਾਇਤਾਂ ਅਨੁਸਾਰ ਯੂ. ਪੀ. ਦੇ ਮੁੱਖ ਮੰਤਰੀ ਅਦਿੱਤਿਆ ਨਾਥ ਯੋਗੀ ਵਲੋਂ 1000 ਟਨ ਕਣਕ ਦਾ ਬੀਜ ਭੇਜ ਕੇ ਪੰਜਾਬ ਦੇ ਕਿਸਾਨਾਂ ਦੀ ਮਦਦ ਕੀਤੀ ਗਈ ਹੈ, ਜਿਸ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਭਾਜਪਾ ਪੰਜਾਬ ਤੇ ਪੰਜਾਬੀਆਂ ਦੇ ਹਿੱਤ ਲਈ ਕੰਮ ਕਰਨ ਲਈ ਹਮੇਸ਼ਾ ਤੱਤਪਰ ਰਹਿੰਦੀ ਹੈ | ਬੀਬੀ ਰਾਮੂਵਾਲੀਆ ਨੇ ਕਿਹਾ ਕਿ ਕਾਂਗਰਸ, ਆਮ ਆਦਮੀ ਪਾਰਟੀ ਤੇ ਅਕਾਲੀ ਦਲ ਨੇ ਹਮੇਸ਼ਾ ਭਾਜਪਾ ਦੀ ਵਿਲੱਖਣ ਸੋਚ ਨੂੰ ਪੰਜਾਬੀਆਂ ਸਾਹਮਣੇ ਉਲਟਾ ਹੀ ਪੇਸ਼ ਕੀਤਾ ਹੈ, ਪਰ ਪਿਛਲੇ ਸਮੇਂ ਦੌਰਾਨ ਆਏ ਹੜ੍ਹਾਂ ਸਮੇਂ ਜਿਸ ਤਰ੍ਹਾਂ ਕੇਂਦਰੀ ਰਾਜ ਮੰਤਰੀਆਂ ਨੇ ਆ ਕੇ ਪੰਜਾਬੀਆਂ ਦੇ ਦੁੱਖ ਸੁਣੇ ਅਤੇ ਤੁਰੰਤ ਮੁਆਵਜ਼ੇ ਦਾ ਐਲਾਨ ਕੀਤਾ ਅਤੇ ਰਾਹਤ ਸਮੱਗਰੀ ਸਿੱਧੀ ਆਮ ਲੋਕਾਂ ਤੱਕ ਪਹੁੰਚਾਈ, ਉਸ ਨੂੰ ਦੇਖਦੇ ਹੋਏ ਪੰਜਾਬੀ ਭਾਜਪਾ ਨੂੰ ਸਮਰਥਨ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਸਮਰਥਨ ਇਹ ਸਾਬਿਤ ਕਰਦਾ ਹੈ ਕਿ ਕਾਂਗਰਸ, ਆਮ ਆਦਮੀ ਪਾਰਟੀ ਤੇ ਅਕਾਲੀ ਦਲ ਨਹੀਂ ਚਾਹੁੰਦਾ ਕਿ ਭਾਜਪਾ ਲੋਕਾਂ ਨਾਲ ਸਿੱਧਾ ਸੰਪਰਕ ਕਰੇ | ਇਸ ਲਈ ਇਨ੍ਹਾਂ ਪਾਰਟੀਆਂ ਵਲੋਂ ਭਾਜਪਾ ਨੂੰ ਕਿਸਾਨ ਵਿਰੋਧੀ ਘੋਸ਼ਿਤ ਕਰਨ ਦੀਆਂ ਨਾਕਾਮ ਚਾਲਾਂ ਚੱਲੀਆਂ ਜਾ ਰਹੀਆਂ ਹਨ, ਪਰ ਹੁਣ ਭਾਜਪਾ ਦੀ ਸੇਵਾ ਨੇ ਇਨ੍ਹਾਂ ਦੀਆਂ ਸਾਰੀਆਂ ਚਾਲਾਂ ਅਸਫ਼ਲ ਕਰ ਦਿੱਤੀਆਂ ਹਨ | ਬੀਬੀ ਰਾਮੂਵਾਲੀਆ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਭਾਜਪਾ 'ਤੇ ਵਿਸ਼ਵਾਸ ਕਰ ਰਹੇ ਹਨ ਤੇ ਉਸ ਦਾ ਸਾਥ ਦੇਣ ਲਈ ਤਿਆਰ ਹਨ, ਜਿਸ ਦੀ ਤਾਜ਼ਾ ਮਿਸਾਲ ਤਰਨਤਾਰਨ ਵਿਖੇ ਭਾਜਪਾ ਦੇ ਉਮੀਦਵਾਰ ਨੂੰ ਮਿਲ ਰਹੇ ਭਰਪੂਰ ਸਮਰਥਨ ਨੂੰ ਦੇਖਣ ਤੋਂ ਮਿਲਦੀ ਹੈ |


ਪਿਛਲੀ ਖ਼ਬਰ ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਬੇਲਾ ਯੂਨਿਟ ਦੀ ਹੋਈ ਚੋਣ <br/> ਅਗਲੀ ਖ਼ਬਰ ਮਰੀਜ਼ ਦੇ ਪਤੀ ਵਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।