15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਰਤਵਾੜਾ ਸਾਹਿਬ ਵਿਖੇ ਚਾਰ ਰੋਜ਼ਾ ਸਮਾਗਮ ਦੇ ਤੀਜੇ ਦਿਨ ਅੰਮਿ੍ਤ ਸੰਚਾਰ ਦੌਰਾਨ ਵੱਡੀ ਗਿਣਤੀ ਪ੍ਰਾਣੀ ਗੁਰੂ ਦੇ ਲੜ ਲੱਗੇ <br/>

ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਜਾਰੀ ਸਮਾਗਮ ਦੌਰਾਨ ਭਾਈ ਸਰਬਜਿੰਦਰ ਦਾ ਸਨਮਾਨ ਕਰਦੇ ਹੋਏ ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਤੇ ਟਰੱਸਟੀ | (ਸੱਜੇ) ਸਮਾਗਮ ਦੌਰਾਨ ਗੁਰੂ ਚਰਨਾਂ 'ਚ ਜੁੜ ਬੈਠੀ ਸੰਗਤ | ਤਸਵੀਰ : ਦਿਲਬਰ ਸਿੰਘ ਖੈਰਪੁਰ <br/> 02-11-2025
ਮੁੱਲਾਂਪੁਰ ਗਰੀਬਦਾਸ, 1 ਨਵੰਬਰ (ਦਿਲਬਰ ਸਿੰਘ ਖੈਰਪੁਰ)-ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਜਾਰੀ ਚਾਰ ਰੋਜ਼ਾ ਗੁਰਮਤਿ ਸਮਾਗਮ ਦਾ ਤੀਜਾ ਦਿਨ ਸਿੱਖ ਧਰਮ ਵਿਚ ਸਤਿਕਾਰਯੋਗ ਬੀਬੀਆਂ ਦੇ ਯੋਗਦਾਨ ਅਤੇ ਟਰੱਸਟ ਦੇ ਬਾਨੀ ਸੱਚਖੰਡ ਵਾਸੀ ਸੰਤ ਬਾਬਾ ਵਰਿਆਮ ਸਿੰਘ ਦੀ ਸੁਪਤਨੀ ਮਾਤਾ ਰਣਜੀਤ ਕੌਰ ਦੀ ਯਾਦ ਨੂੰ ਸਮਰਪਿਤ ਰਿਹਾ | ਸਵੇਰੇ ਅੰਮਿ੍ਤ ਵੇਲੇ ਆਸਾ ਦੀ ਵਾਰ ਦਾ ਕੀਰਤਨ ਬੀਬੀ ਚਰਨਜੀਤ ਕੌਰ ਦੇ ਜਥੇ ਵਲੋਂ ਕੀਤਾ ਗਿਆ, ਉਪਰੰਤ ਰਤਵਾੜਾ ਸਾਹਿਬ ਟਰੱਸਟ ਦੇ ਸਕੂਲਾਂ ਦੇ ਬੱਚਿਆਂ ਵਲੋਂ ਸ਼ਬਦ ਗਾਇਨ ਕੀਤੇ ਗਏ | ਇਸ ਮੌਕੇ ਭਾਈ ਅੰਗਰੇਜ਼ ਸਿੰਘ ਖੁੱਡਾ ਅਲੀਸ਼ੇਰ, ਭਾਈ ਜਗਜੀਤ ਸਿੰਘ ਬਹਿਰਾਮ, ਭਾਈ ਇੰਦਰਜੀਤ ਸਿੰਘ ਸੋਹਾਣਾ, ਬਾਬਾ ਸੁਰਜੀਤ ਸਿੰਘ ਸੈਦਖੇੜੀ, ਗਿਆਨੀ ਭਗਵਾਨ ਸਿੰਘ ਜੌਹਲ, ਗਿਆਨੀ ਸਾਹਿਬ ਸਿੰਘ ਕੈਨੇਡਾ, ਗਿਆਨੀ ਰਣਜੀਤ ਸਿੰਘ, ਸੰਤ ਕਸ਼ਮੀਰਾ ਸਿੰਘ ਅਲਹੌਰਾਂ ਵਾਲਿਆਂ, ਬਾਬਾ ਅਮਰ ਸਿੰਘ ਰਾੜਾ ਸਾਹਿਬ, ਬਾਬਾ ਅਨਹਦ ਰਾਜ ਸਿੰਘ ਤੇ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਉਚੇਚੇ ਤੌਰ 'ਤੇ ਹਾਜ਼ਰੀ ਲੁਆਈ | ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸਰਬਜਿੰਦਰ ਸਿੰਘ ਨੂੰ ਫਿਊਚਰਸਟਿਕਸ ਯੂਨੀਵਰਸਿਟੀ ਸ੍ਰੀ ਅਨੰਦਪੁਰ ਸਾਹਿਬ ਦਾ ਵਾਈਸ ਚਾਂਸਲਰ ਬਣਨ 'ਤੇ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਬਜਿੰਦਰ ਸਿੰਘ ਨੇ ਦੱਸਿਆ ਕਿ ਰਤਵਾੜਾ ਸਾਹਿਬ ਸੰਸਥਾ ਦੇ ਨੁਮਾਇੰਦੇ ਡਾ. ਸੁਖਵਿੰਦਰ ਸਿੰਘ ਯੂਨੀਵਰਸਿਟੀ 'ਚ ਧਰਮ ਵਿਭਾਗ ਦੇ ਮੁਖੀ ਦੇ ਤੌਰ 'ਤੇ ਜਲਦ ਹੀ ਕਾਰਜਭਾਰ ਸੰਭਾਲਣਗੇ, ਜੋ ਕਿ ਰਤਵਾੜਾ ਸਾਹਿਬ ਟਰੱਸਟ ਲਈ ਮਾਣ ਵਾਲੀ ਉਪਲੱਬਧੀ ਹੋਵੇਗੀ | ਇਸ ਮੌਕੇ ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਨੇ ਸਿੱਖ ਇਤਿਹਾਸ ਵਿਚ ਬੀਬੀਆਂ/ਮਾਤਾਵਾਂ ਦੀਆਂ ਸੇਵਾਵਾਂ ਅਤੇ ਕੁਰਬਾਨੀਆਂ ਦਾ ਜ਼ਿਕਰ ਕੀਤਾ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਰਤਵਾੜਾ ਸਾਹਿਬ ਟਰੱਸਟ ਦੇ ਬਾਨੀ ਬਾਬਾ ਵਰਿਆਮ ਸਿੰਘ ਦੇ ਜੀਵਨ ਸਾਥੀ ਮਾਤਾ ਰਣਜੀਤ ਕੌਰ ਵਲੋਂ ਗੁਰਮਤਿ ਦੇ ਪ੍ਰਚਾਰ ਵਿਚ ਪਾਏ ਯੋਗਦਾਨ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ | ਇਸ ਮੌਕੇ ਮਹਾਨ ਅੰਮਿ੍ਤ ਸੰਚਾਰ ਵੀ ਕਰਵਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ਪ੍ਰਾਣੀ ਅੰਮਿ੍ਤਪਾਨ ਕਰਕੇ ਗੁਰੂ ਦੇ ਲੜ ਲੱਗੇ | ਇਸ ਮੌਕੇ ਸ਼ਹੀਦ ਭਾਈ ਸਤੀ ਦਾਸ ਜੀ ਦੀ ਕੁੱਲ 'ਚੋਂ ਆਏ ਡਾ. ਚਰਨਜੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ, ਜਦਕਿ ਦਸਤਾਰ ਮੁਕਾਬਲੇ ਵਿਚ ਭਾਗ ਲੈਣ ਵਾਲੇ ਬੱਚਿਆਂ ਦਾ ਵੀ ਸਨਮਾਨ ਕੀਤਾ ਗਿਆ | ਸਮਾਗਮ ਵਿਚ ਰਾਣਾ ਰਣਜੀਤ ਸਿੰਘ ਗਿੱਲ, ਜਥੇਦਾਰ ਭਜਨ ਸਿੰਘ ਸ਼ੇਰਗਿੱਲ, ਜਥੇਦਾਰ ਹਰਬੰਸ ਸਿੰਘ ਕੰਧੋਲਾ, ਭਾਈ ਹਰਭਾਗ ਸਿੰਘ ਦੇਸੂਮਾਜਰਾ, ਭਾਈ ਇੰਦਰਜੀਤ ਸਿੰਘ ਰੰਧਾਵਾ, ਭਾਈ ਨਰਿੰਦਰ ਸਿੰਘ ਸ਼ੇਰਗਿੱਲ ਚੇਅਰਮੈਨ ਮਾਰਕਫੈੱਡ ਨੇ ਵੀ ਉਚੇਚੇ ਤੌਰ 'ਤੇ ਹਾਜ਼ਰੀ ਲੁਆਈ | ਇਸ ਮੌਕੇ ਬੁਲਾਰੇ ਨੇ ਦੱਸਿਆ ਕਿ ਚਾਰ ਰੋਜ਼ਾ ਗੁਰਮਤਿ ਸਮਾਗਮ ਦਾ ਅੰਤਿਮ ਦਿਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਰਹੇਗਾ | ਸਮਾਗਮ ਦੌਰਾਨ ਸਟੇਜ ਦੀ ਸੇਵਾ ਭਾਈ ਜਸਵੰਤ ਸਿੰਘ ਅਤੇ ਅਰਦਾਸ ਦੀ ਸੇਵਾ ਡਾ. ਸੁਖਵਿੰਦਰ ਸਿੰਘ ਵਲੋਂ ਬਾਖ਼ੂਬੀ ਨਿਭਾਈ ਗਈ, ਜਦਕਿ ਗੁਰੂ ਕੇ ਲੰਗਰਾਂ ਦੀ ਸੇਵਾ ਬਾਬਾ ਕਰਨੈਲ ਸਿੰਘ ਦੀ ਰਹਿਨੁਮਾਈ ਹੇਠ ਸੇਵਾਦਾਰ ਰੋਜ਼ਾਨਾ ਨਿਭਾ ਰਹੇ ਹਨ |

ਪਿਛਲੀ ਖ਼ਬਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੂੰ ਪਿੰਡ ਪੰਡਵਾਲਾ ਵਿਖੇ ਮਿਲਿਆ ਭਰਵਾਂ ਸਮਰਥਨ <br/> ਅਗਲੀ ਖ਼ਬਰ ਬਾਸਕਟਬਾਲ ਦੇ ਫਸਵੇਂ ਫਾਈਨਲ 'ਚ ਲੁਧਿਆਣਾ ਨੂੰ ਹਰਾ ਕੇ ਮੇਜ਼ਬਾਨ ਮੁਹਾਲੀ ਦੀਆਂ ਕੁੜੀਆਂ ਰਾਜ ਚੈਂਪੀਅਨ ਬਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।