08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਨੌਜਵਾਨ ਸਿੱਖ ਇਤਿਹਾਸ ਤੇ ਗੌਰਵਮਈ ਵਿਰਸੇ ਨਾਲ ਜੁੜਨ-ਜਥੇਦਾਰ ਗੜਗੱਜ <br/>

ਅਜੀਤ ਡੈਸਕ 05-11-2025
ਜ਼ੀਰਕਪੁਰ, 4 ਨਵੰਬਰ (ਹੈਪੀ ਪੰਡਵਾਲਾ)-ਗੁਰਮਿਤ ਪ੍ਰਚਾਰ ਯੋਗੀ ਯੂਥ ਸੇਵਾ ਸੁਸਾਇਟੀ ਭਬਾਤ ਵਲੋਂ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਅਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀ ਦੂਜੀ ਯਾਦ 'ਚ ਇਲਾਕਾ ਪੱਧਰ ਦਾ 4 ਦਿਨਾਂ ਮਹਾਨ ਗੁਰਮਤਿ ਸਮਾਗਮ ਕਰਵਾਇਆ | ਇਸ ਬਾਬਤ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਨੇ ਦੱਸਿਆ ਕਿ ਇਹ ਗੁਰਮਤਿ ਸਮਾਗਮ 30 ਅਕਤੂਬਰ ਤੋਂ ਸ਼ੁਰੂ ਹੋ ਕੇ 2 ਨਵੰਬਰ ਨੂੰ ਸਮਾਪਤ ਹੋਇਆ | ਸਮਾਗਮ 'ਚ ਮੁਹਾਲੀ, ਚੰਡੀਗੜ੍ਹ ਤੇ ਨੇੜਲੇ ਪਿੰਡਾਂ 'ਚੋਂ ਸੰਗਤਾਂ ਨੇ ਹਾਜ਼ਰੀ ਭਰੀ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕਰਵਾਏ ਸਮਾਗਮ 'ਚ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ, ਤਖ਼ਤ ਸਾਹਿਬ ਦੇ ਜਥੇਦਾਰ ਤੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਅਤੇ ਕੀਰਤਨ ਨਾਲ ਨਿਹਾਲ ਕੀਤਾ | ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਰਾਜਦੀਪ ਸਿੰਘ, ਭਾਈ ਨਵਦੀਪ ਸਿੰਘ, ਭਾਈ ਸਤਨਾਮ ਸਿੰਘ ਤੇ ਡਾ. ਜਤਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਲੋਂ ਉਚੇਚੇ ਤੌਰ 'ਤੇ ਹਾਜ਼ਰੀ ਭਰੀ ਗਈ | ਉਕਤ ਸਮਾਗਮ 'ਚ ਪੰਥ ਪ੍ਰਸਿੱਧ ਕਥਾ ਵਾਚਕਾਂ, ਰਾਗੀ ਢਾਡੀ ਜਥਿਆਂ ਵਲੋਂ ਕੀਰਤਨ ਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ ਅਤੇ ਸੰਗਤਾਂ ਨੂੰ ਸਿੱਖ ਇਤਿਹਾਸ ਤੇ ਇਲਾਹੀ ਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰ ਸਿੱਖ ਇਤਿਹਾਸ ਤੇ ਗੌਰਵਮਈ ਵਿਰਸੇ ਨਾਲ ਜੁੜਨ ਦੀ ਅਪੀਲ ਕੀਤੀ | ਉਨ੍ਹਾਂ ਆਖਿਆ ਕਿ ਐਸ. ਜੀ. ਪੀ. ਸੀ. ਵਲੋਂ ਸ੍ਰੀ ਅਨੰਦਪੁਰ ਸਾਹਿਬ 'ਚ 21 ਤੋਂ 29 ਨਵੰਬਰ ਤੱਕ ਮਨਾਏ ਜਾ ਰਹੇ ਸ਼ਹੀਦੀ ਸਮਾਗਮਾਂ ਵਿਚ ਨੌਵੇਂ ਪਾਤਿਸ਼ਾਹ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਵੱਧ ਤੋਂ ਵੱਧ ਹਾਜ਼ਰੀ ਭਰੀ ਜਾਵੇ | ਪ੍ਰਬੰਧਕਾਂ ਵਲੋਂ ਚਾਰੇ ਦਿਨ ਅਤੁੱਟ ਲੰਗਰ ਵਰਤਾਇਆ ਗਿਆ |

ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਏ <br/> ਅਗਲੀ ਖ਼ਬਰ ਚੰਡੀਗੜ੍ਹ 'ਚ 11 ਨੂੰ ਨਗਰ ਨਿਗਮ ਦਫ਼ਤਰ ਦੇ ਬਾਹਰ ਮਜ਼ਦੂਰ ਕਰਨਗੇ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।