08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 05-11-2025
ਐੱਸ. ਏ. ਐੱਸ. ਨਗਰ, 4 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਜੀ ਤੋਂ ਆਰੰਭ ਹੋ ਕੇ ਪੂਰੇ ਇਲਾਕੇ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ ਅਤੇ ਉਨ੍ਹਾਂ ਦੇ ਪਿੱਛੇ ਉਚੇਚੇ ਤੌਰ 'ਤੇ ਗੱਡੀ ਦੀ ਬਣਾਈ ਗਈ ਸ਼ੀਸ਼ੇ ਵਾਲੀ ਆਲੀਸ਼ਾਨ ਪਾਲਕੀ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਬਿਰਾਜ਼ਮਾਨ ਸਨ | ਇਸ ਪਾਲਕੀ ਸਾਹਿਬ ਜੀ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਫੁੱਲਾਂ ਨਾਲ ਸਜਾਇਆ ਗਿਆ ਸੀ, ਜਿਸ ਦੇ ਪਿੱਛੇ ਰਾਗੀ ਸਿੰਘਾਂ ਤੇ ਸੰਗਤਾਂ ਵਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਜਾ ਰਿਹਾ ਸੀ | ਨਗਰ ਕੀਰਤਨ 'ਚ ਇਲਾਕੇ ਦੀਆਂ ਹਜ਼ਾਰਾਂ ਸੰਗਤਾਂ ਨੇ ਭਾਗ ਲਿਆ | ਇਸ ਤੋਂ ਇਲਾਵਾ ਫ਼ੌਜੀ ਬੈਂਡ ਤੇ ਸਕੂਲੀ ਬੱਚਿਆਂ ਦੇ ਬੈਂਡ ਸਮੇਤ ਹੋਰ ਕਈ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ | ਨਗਰ ਕੀਰਤਨ ਦੇ ਪੂਰੇ ਰਸਤੇ ਨੂੰ ਸਵਾਗਤੀ ਗੇਟਾਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ | ਨਗਰ ਕੀਰਤਨ ਦਾ ਥਾਂ-ਥਾਂ 'ਤੇ ਨਿੱਘਾ ਸਵਾਗਤ ਕੀਤਾ | ਸੰਗਤਾਂ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ, ਜਦ ਕਿ ਥਾਂ-ਥਾਂ 'ਤੇ ਚਾਹ, ਬ੍ਰੈੱਡ-ਪਕੌੜਿਆਂ, ਮਠਿਆਈਆਂ ਤੇ ਸੁੱਕੇ ਮੇਵਿਆਂ ਦਾ ਪ੍ਰਸ਼ਾਦ ਅਤੁੱਟ ਵਰਤਾਇਆ |

ਪਿਛਲੀ ਖ਼ਬਰ ਚੰਡੀਗੜ੍ਹ ਪੁਲਿਸ ਵਲੋਂ 15 ਲੱਖ ਰੁਪਏ ਦੀ ਡਿਜੀਟਲ ਅਰੈਸਟ ਠੱਗੀ ਮਾਮਲੇ 'ਚ ਦੋ ਗਿ੍ਫ਼ਤਾਰ <br/> ਅਗਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।