ਚੰਡੀਗੜ੍ਹ, 4 ਨਵੰਬਰ (ਔਜਲਾ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਪੰਜਾਬ ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ | ਉਨ੍ਹਾਂ ਸਾਰਿਆਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਪ੍ਰਮਾਤਮਾ ਦੀ ਭਗਤੀ ਰਾਹੀਂ ਮੁਕਤੀ ਪ੍ਰਾਪਤ ਕਰਨ ਦਾ ਰਾਹ ਦਿਖਾਇਆ | ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ 'ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ' ਸਮਾਜ ਵਿਚ ਅੱਜ ਵੀ ਸਾਰਥਕ ਹਨ | ਉਨ੍ਹਾਂ ਅਰਦਾਸ ਕੀਤੀ ਕਿ ਸੂਬੇ 'ਚ ਸਾਂਝ, ਸ਼ਾਂਤੀ ਅਤੇ ਭਾਈਚਾਰਾ ਹੋਰ ਮਜ਼ਬੂਤ ਹੋਵੇ ਅਤੇ ਪੰਜਾਬ ਹਰ ਖੇਤਰ ਵਿਚ ਮੋਢੀ ਰਹੇ |