ਖਰੜ, 4 ਨਵੰਬਰ (ਗੁਰਮੁੱਖ ਸਿੰਘ ਮਾਨ)-ਏ. ਪੀ. ਜੇ. ਪਬਲਿਕ ਸਕੂਲ ਮੁੰਡੀ ਖਰੜ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਸਕੂਲ ਕੈਂਪਸ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਵਾ ਕੇ ਪਾਠ ਦੇ ਭੋਗ ਪਾਏ ਗਏ, ਉਪਰੰਤ ਸਕੂਲੀ ਵਿਦਿਆਰਥੀਆਂ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਅਤੇ ਭਜਨ ਗਾ ਕੇ ਗੁਰੂ ਨਾਨਕ ਦੇਵ ਜੀ ਦੀ ਮਹਾਨਤਾ ਦਾ ਗੁਣਗਾਨ ਕੀਤਾ | ਇਸ ਮੌਕੇ ਵਿਦਿਆਰਥੀਆਂ ਦੀ ਮਿੱਠੀ ਤੇ ਸੁਰੀਲੀ ਆਵਾਜ਼ ਨੇ ਪੂਰੇ ਸਕੂਲ ਨੂੰ ਆਤਮਿਕ ਸ਼ਾਂਤੀ ਅਤੇ ਖੁਸ਼ੀ ਨਾਲ ਭਰ ਦਿੱਤਾ | ਇਸ ਮੌਕੇ ਅਧਿਆਪਕਾਂ ਸਮੇਤ ਸਮੁੱਚੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਦਇਆ, ਨਿਮਰਤਾ, ਸਮਾਨਤਾ ਤੇ ਮਨੁੱਖਤਾ ਦੀ ਸੇਵਾ ਦੀ ਭਾਵਨਾ ਨੂੰ ਯਾਦ ਕੀਤਾ | ਇਸੇ ਦੌਰਾਨ ਸਕੂਲ ਪਿ੍ੰ. ਜਸਵੀਰ ਚੰਦਰ ਨੇ ਆਪਣੇ ਸੰਬੋਧਨ 'ਚ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਸੰਬੰਧੀ ਪ੍ਰੇਰਿਤ ਕੀਤਾ | ਸਮਾਰੋਹ ਦੀ ਸਮਾਪਤੀ ਮੌਕੇ ਅਰਦਾਸ ਕੀਤੀ ਗਈ ਅਤੇ ਕੜਾਹ-ਪ੍ਰਸ਼ਾਦ ਦੀ ਦੇਗ਼ ਵਰਤਾਈ ਗਈ |