09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਡੇਰਾਬੱਸੀ 'ਚ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 05-11-2025
ਡੇਰਾਬੱਸੀ, 4 ਨਵੰਬਰ (ਰਣਬੀਰ ਸਿੰਘ ਪੜ੍ਹੀ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਡੇਰਾਬੱਸੀ 'ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ | ਇਸ ਮੌਕੇ ਸਕੂਲ ਨੂੰ ਕੇਸਰੀ ਝੰਡਿਆਂ ਤੇ ਰੂਹਾਨੀ ਸੁਨੇਹਿਆਂ ਨਾਲ ਸੁਸ਼ੋਭਿਤ ਕੀਤਾ, ਜਿਸ ਨਾਲ ਪੂਰਾ ਮਾਹੌਲ ਆਧਿਆਤਮਿਕਤਾ ਤੇ ਪ੍ਰੇਰਨਾ ਨਾਲ ਭਰ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਮੂਲ ਮੰਤਰ ਦੇ ਪਾਠ ਨਾਲ ਕੀਤੀ ਗਈ, ਜਿਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਤੇ ਵਿਦਿਆਰਥੀਆਂ ਵਲੋਂ ਗੁਰੂ ਸਾਹਿਬ ਦੇ ਜੀਵਨ ਨਾਲ ਸੰਬੰਧਿਤ ਸਾਖੀਆਂ, ਕਵਿਤਾ, ਭਾਸ਼ਨ ਤੇ ਗੁਰਬਾਣੀ ਦਾ ਵਿਸ਼ੇਸ਼ ਪ੍ਰਸਤੁਤੀਕਰਨ ਕੀਤਾ | ਇਸ ਤੋਂ ਇਲਾਵਾ ਗੁਰੂ ਜੀ ਦੀਆਂ ਸਿੱਖਿਆਵਾਂ ਨਾਲ ਸੰਬੰਧਤ ਕੁਇਜ਼ ਮੁਕਾਬਲਾ ਕਰਵਾਇਆ, ਜਿਥੇ ਨੌਜਵਾਨਾਂ ਨੇ ਗੁਰਮਤਿ ਗਿਆਨ ਪ੍ਰਤੀ ਵੱਡੀ ਰੁਚੀ ਦਰਸਾਈ | ਇਸ ਮੌਕੇ ਮੈਨੇਜਿੰਗ ਕਮੇਟੀ ਦੇ ਉਪ-ਪ੍ਰਧਾਨ ਅੰਮਿ੍ਤਪਾਲ ਸਿੰਘ ਨੇ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਏਕਤਾ, ਸੇਵਾ ਤੇ ਮਨੁੱਖਤਾ ਨੂੰ ਵਧਾਉਂਦਾ ਹੈ | ਪਿ੍ੰਸੀਪਲ ਕਵਿਤਾ ਅੱਤਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ 'ਕਿਰਤ ਕਰੋ, ਨਾਮ ਜਪੋ ਅਤੇ ਵੰਡ ਕੇ ਛਕੋ' ਦਾ ਜੋ ਸੰਦੇਸ਼ ਦਿੱਤਾ ਹੈ, ਉਹ ਸਿਰਫ ਧਾਰਮਿਕ ਉਪਦੇਸ਼ ਨਹੀਂ, ਬਲਕਿ ਜੀਵਨ ਜੀਊਣ ਦਾ ਸੱਚਾ ਮਾਰਗ ਹੈ | ਅੰਤ 'ਚ ਅਰਦਾਸ ਕੀਤੀ ਗਈ ਤੇ ਸਾਰਿਆਂ ਨੂੰ ਪ੍ਰਸਾਦ ਵੰਡਿਆ |

ਪਿਛਲੀ ਖ਼ਬਰ ਆਸ਼ਮਾ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਏ. ਪੀ. ਜੇ. ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।