11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਡੇਰਾਬੱਸੀ ਸ਼ਹਿਰ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ <br/>

ਡੇਰਾਬੱਸੀ ਗੁਰਦੁਆਰਾ ਦਿਹਾਤੀ ਸਿੰਘ ਸਭਾ ਵਿਖੇ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨਗਰ ਕੀਰਤਨ 'ਚ ਹਾਜ਼ਰੀ ਭਰਦੇ ਹੋਏ | ਤਸਵੀਰ : ਰਣਬੀਰ ਸਿੰਘ ਪੜ੍ਹੀ <br/> 05-11-2025
ਡੇਰਾਬਸੀ, 4 ਨਵੰਬਰ (ਰਣਬੀਰ ਸਿੰਘ ਪੜ੍ਹੀ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾਬੱਸੀ 'ਚ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ | ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਅਨਾਜ ਮੰਡੀ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚੋਂ ਹੁੰਦਾ ਹੋਇਆ ਦੁਬਾਰਾ ਅਨਾਜ ਮੰਡੀ ਵਿਖੇ ਸਮਾਪਤ ਹੋਇਆ | ਇਸ ਮੌਕੇ ਗੁਰਦੁਆਰਾ ਦਿਹਾਤੀ ਵਿਖੇ ਸਮਾਜ ਸੇਵੀ ਤੇ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਨਗਰ ਕੀਰਤਨ ਵਿਚ ਹਾਜ਼ਰੀ ਭਰੀ | ਇਸ ਮੌਕੇ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਰੀ ਮਨੁੱਖਤਾ ਨੂੰ ਸੱਚ, ਨਾਮ ਤੇ ਸੇਵਾ ਦਾ ਮਾਰਗ ਦਿਖਾਇਆ ਹੈ | ਉਨ੍ਹਾਂ ਨੇ ਸ਼ਹਿਰ ਵਾਸੀਆਂ ਅਤੇ ਖੇਤਰ ਦੇ ਲੋਕਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਸਾਰਿਆਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ 'ਤੇ ਚੱਲਣ ਦੀ ਅਪੀਲ ਕੀਤੀ | ਨਗਰ ਕੀਰਤਨ ਦੌਰਾਨ ਸ਼ਹਿਰ ਵਾਸੀਆਂ ਅਤੇ ਸਮਾਜ ਸੇਵੀਆਂ ਵਲੋਂ ਸੰਗਤਾਂ ਲਈ ਥਾਂ-ਥਾਂ ਸਟਾਲ ਲਗਾ ਕੇ ਚਾਹ ਪਕੌੜੇ ਅਤੇ ਮਿਠਿਆਈ ਦੇ ਲੰਗਰ ਦੀ ਸੇਵਾ ਕੀਤੀ ਗਈ |

ਪਿਛਲੀ ਖ਼ਬਰ ਡੇਰਾਬੱਸੀ ਦੇ ਵਾ. ਨੰ. 1 ਅਧੀਨ ਪੈਂਦੇ ਮੁਬਾਰਕਪੁਰ ਵਿਖੇ ਡਰੇਨੇਜ ਲਾਈਨ ਜਾਮ ਹੋਣ ਕਾਰਨ ਲੋਕ ਪ੍ਰੇਸ਼ਾਨ <br/> ਅਗਲੀ ਖ਼ਬਰ ਪੀ. ਯੂ. ਜ਼ੋਨਲ ਯੂਥ ਤੇ ਵਿਰਾਸਤੀ ਪ੍ਰੋਗਰਾਮ 2025 'ਚ ਡੀ. ਏ. ਵੀ. ਕਾਲਜ ਨੇ 'ਓਵਰਆਲ ਰਨਰ-ਅਪ ਟਰਾਫੀ' 'ਤੇ ਕੀਤਾ ਕਬਜ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।