11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਖੈਰਪੁਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ <br/>

ਪਿੰਡ ਖੈਰਪੁਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਦਾ ਸਵਾਗਤ ਕਰਦੇ ਹੋਏ ਵਸਨੀਕ | ਤਸਵੀਰ : ਦਿਲਬਰ ਸਿੰਘ ਖੈਰਪੁਰ <br/> 05-11-2025
ਮੁੱਲਾਂਪੁਰ ਗਰੀਬਦਾਸ, 4 ਨਵੰਬਰ (ਦਿਲਬਰ ਸਿੰਘ ਖੈਰਪੁਰ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਖੈਰਪੁਰ ਦੀ ਸਮੂਹ ਸੰਗਤ ਵਲੋਂ ਪ੍ਰਭਾਤ ਫੇਰੀ ਕੱਢੀ ਗਈ | ਇਸ ਮੌਕੇ ਸੰਗਤਾਂ ਨੇ ਸ਼ਬਦ ਗਾਇਨ ਸਮੇਤ ਵਾਹਿਗੁਰੂ ਸਿਮਰਨ ਦਾ ਜਾਪ ਕਰਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਕਈ ਦਿਨਾਂ ਤੋਂ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਸਨ, ਜਿਨ੍ਹਾਂ ਦਾ ਥਾਂ-ਥਾਂ 'ਤੇ ਵਸਨੀਕਾਂ ਵਲੋਂ ਭਰਵਾਂ ਸਵਾਗਤ ਕੀਤਾ | ਰੋਜ਼ਾਨਾ ਪ੍ਰਭਾਤ ਫੇਰੀ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਲੋਕਾਂ ਦੇ ਸੱਦੇ 'ਤੇ ਉਨ੍ਹਾਂ ਦੇ ਗ੍ਰਹਿ ਵਿਖੇ ਜਾਂਦੀ ਸੀ, ਜਿਥੇ ਕਿ ਪਰਿਵਾਰ ਵਲੋਂ ਸੰਗਤਾਂ ਦਾ ਭਰਵਾਂ ਸਵਾਗਤ ਕੀਤਾ ਜਾਂਦਾ ਸੀ | ਇਸ ਮੌਕੇ ਸੰਗਤਾਂ ਵਿਚਕਾਰ ਅਤੁੱਟ ਲੰਗਰ ਵੀ ਵਰਤਾਏ ਜਾਂਦੇ ਸਨ | ਲੋਕਾਂ ਵਲੋਂ ਪ੍ਰਭਾਤ ਫੇਰੀ ਦੀ ਅਗਵਾਈ ਕਰਨ ਵਾਲੇ ਸਿੰਘਾਂ ਤੇ ਬੀਬੀਆਂ ਦਾ ਸਿਰੋਪਾਓ ਨਾਲ ਸਨਮਾਨ ਵੀ ਕੀਤਾ | ਇਸ ਮੌਕੇ ਭਾਈ ਗੁਰਮੁੱਖ ਸਿੰਘ ਫ਼ੌਜੀ, ਭਾਈ ਗੁਰਮਨ ਸਿੰਘ, ਭਾਈ ਮੇਜਰ ਸਿੰਘ ਫ਼ੌਜੀ, ਭਾਈ ਅਰਮਾਨ ਸਿੰਘ, ਭਾਈ ਰਣਜੀਤ ਸਿੰਘ, ਭਾਈ ਲਵਪ੍ਰੀਤ ਸਿੰਘ, ਬੀਬੀ ਖੁਸ਼ਪ੍ਰੀਤ ਕੌਰ, ਬੀਬੀ ਰਾਜਵਿੰਦਰ ਕੌਰ, ਬੀਬੀ ਨਰਿੰਦਰ ਕੌਰ, ਬੀਬੀ ਜਸਵੀਰ ਕੌਰ, ਬੀਬੀ ਰੀਨਾ, ਬੀਬੀ ਸੁਨੀਤਾ ਰਾਣੀ ਤੇ ਮਾਤਾ ਸਰਬਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਸਿਹਤ ਮੰਤਰੀ ਨਾਲ ਆਲ ਇੰਡੀਆ ਆਸ਼ਾ ਵਰਕਰ ਫੈਸੀਲਿਟਰਜ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ ਅਗਲੀ ਖ਼ਬਰ ਓਵਰਲੋਡ ਟਿੱਪਰਾਂ ਤੇ ਟਰੈਕਟਰ-ਟਰਾਲੀਆਂ ਨੇ ਡੇਰਾਬੱਸੀ ਹਲਕੇ ਦੇ ਲੋਕਾਂ ਦੀ ਜਾਨ ਆਫ਼ਤ 'ਚ ਪਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।