ਐੱਸ. ਏ. ਐੱਸ. ਨਗਰ, 4 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੀ. ਐਸ. ਐਮ. ਐਸ. ਯੂ. (ਪੰਜਾਬ ਦੇ 52 ਵਿਭਾਗਾਂ) ਦੀ ਜਥੇਬੰਦੀ ਵਲੋਂ 7 ਨਵੰਬਰ ਨੂੰ ਤਰਨ ਤਾਰਨ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨ ਦੇ ਲਏ ਗਏ ਫ਼ੈਸਲੇ ਨੂੰ ਮੁੱਖ ਰੱਖਦਿਆਂ ਮਨਿਸਟਰੀਅਲ ਸਟਾਫ਼ ਯੂਨੀਅਨ ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬਾ ਚੇਅਰਮੈਨ ਮਲਕੀਤ ਸਿੰਘ, ਸੂਬਾ ਮੁੱਖ ਸਲਾਹਕਾਰ ਅਨਿਰੁਧ ਮੋਦਗਿੱਲ, ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ ਤੇ ਸੂਬਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਬਠਿੰਡਾ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਮੀਟਿੰਗ ਕਰਕੇ ਫ਼ੈਸਲਾ ਲਿਆ ਗਿਆ ਹੈ ਕਿ ਉਕਤ ਜਥੇਬੰਦੀ ਵਲੋਂ 7 ਨਵੰਬਰ ਨੂੰ ਤਰਨ ਤਾਰਨ ਵਿਖੇ ਹੋਣ ਜਾ ਰਹੀ ਸੂਬਾ ਪੱਧਰੀ ਰੋਸ ਰੈਲੀ ਵਿਚ ਸਿੱਖਿਆ ਵਿਭਾਗ ਦੇ ਮਨਿਸਟਰੀਅਲ ਕਾਮੇ ਵੱਧ ਚੜ੍ਹ ਕੇ ਹਿੱਸਾ ਲੈਣਗੇ |