11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਮੁਹਾਲੀ ਵਿਖੇ ਗੁਰੂ ਤੇਗ਼ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਾਡ ਸ਼ੋਅ 11 ਨੂੰ <br/>

ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਐਂਡ ਸਾਊਾਡ ਸ਼ੋਅ ਦੇ ਪ੍ਰਬੰਧਾਂ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡੀ. ਸੀ. ਕੋਮਲ ਮਿੱਤਲ | ਅਜੀਤ ਤਸਵੀਰ <br/> 05-11-2025
ਐੱਸ. ਏ. ਐੱਸ. ਨਗਰ, 4 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ 11 ਨਵੰਬਰ ਨੂੰ ਸ਼ਾਮ ਸਮੇਂ ਮੁਹਾਲੀ ਵਿਖੇ ਲਾਈਟ ਐਂਡ ਸਾਊਾਡ ਸ਼ੋਅ ਕਰਵਾਇਆ ਜਾਵੇਗਾ | ਸਮਾਗਮ ਦੀਆਂ ਤਿਆਰੀਆਂ ਲਈ ਵੱਖ-ਵੱਖ ਅਧਿਕਾਰੀਆਂ ਦੀ ਸੱਦੀ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਇਹ ਸਮਾਗਮ ਸਥਾਨਕ ਸੈਕਟਰ-88 ਸਥਿਤ ਸਰਸ ਮੇਲਾ ਗਰਾਊਾਡ ਵਿਖੇ ਕਰਵਾਇਆ ਜਾਵੇਗਾ | ਸਮਾਗਮ ਦੀ ਸ਼ੁਰੂਆਤ ਸ਼ਾਮ 5.30 ਵਜੇ ਹੋਵੇਗੀ, ਜਿਸ ਦੌਰਾਨ ਢਾਡੀ ਜਥੇ ਵਲੋਂ ਬੀਰ-ਰਸੀ ਵਾਰਾਂ ਦਾ ਗਾਇਨ ਕਰਨ ਤੋਂ ਬਾਅਦ ਗੁਰੂ ਤੇਗ਼ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਾਡ ਸ਼ੋਅ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਸੰਗਤਾਂ ਦੇ ਬੈਠਣ ਤੇ ਵਾਹਨਾਂ ਦੀ ਪਾਰਕਿੰਗ ਲਈ ਸੁਚੱਜੇ ਇੰਤਜ਼ਾਮ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗਾਂ ਦੇ ਮੰਤਰੀ ਹਰਜੋਤ ਸਿੰਘ ਬੈਂਸ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਦੇ ਮੈਂਬਰ ਮਾਲਵਿੰਦਰ ਸਿੰਘ ਕੰਗ ਵੀ ਸਮਾਗਮ 'ਚ ਉਚੇਚੇ ਤੌਰ 'ਤੇ ਹਾਜ਼ਰੀ ਭਰਨਗੇ | ਇਸੇ ਦੌਰਾਨ ਡੀ. ਸੀ. ਨੇ ਮੀਟਿੰਗ 'ਚ ਹਾਜ਼ਰ ਕਮਿਸ਼ਨਰ ਨਗਰ ਨਿਗਮ ਪਰਮਿੰਦਰ ਪਾਲ ਸਿੰਘ ਤੇ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਨਮੋਲ ਸਿੰਘ ਧਾਲੀਵਾਲ ਨੂੰ ਗਮਾਡਾ ਨਾਲ ਤਾਲਮੇਲ ਕਰਕੇ ਸਰਸ ਮੇਲਾ ਗਰਾਊਾਡ ਨੂੰ ਲੋਕਾਂ ਦੀ ਆਮਦ ਲਈ ਸੁਚੱਜੇ ਢੰਗ ਨਾਲ ਤਿਆਰ ਕਰਨ ਲਈ ਆਖਿਆ | ਮੀਟਿੰਗ 'ਚ ਏ. ਡੀ. ਸੀ. ਗੀਤਿਕਾ ਸਿੰਘ, ਏ. ਡੀ. ਸੀ. ਸੋਨਮ ਚੌਧਰੀ, ਐਸ. ਡੀ. ਐਮ. ਮੁਹਾਲੀ ਦਮਨਦੀਪ ਕੌਰ, ਐਸ. ਪੀ. (ਹੈੱਡਕੁਆਟਰ) ਮੋਹਿਤ ਅਗਰਵਾਲ ਅਤੇ ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਪ੍ਰਤੀਨਿਧੀ ਹਾਜ਼ਰ ਸਨ |

ਪਿਛਲੀ ਖ਼ਬਰ ਤਰਨ ਤਾਰਨ 'ਚ ਭਾਰੀ ਜਿੱਤ ਦਰਜ ਕਰੇਗੀ 'ਆਪ'-ਰੰਧਾਵਾ <br/> ਅਗਲੀ ਖ਼ਬਰ ਮਾਜਰੀ ਬਲਾਕ 'ਚ ਕਾਨੂੰਨ ਦਾ ਨਹੀਂ, ਸਗੋਂ ਮਾਈਨਿੰਗ ਮਾਫ਼ੀਆ ਦਾ ਰਾਜ-ਵਿਨੀਤ ਜੋਸ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।