11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਤਰਨ ਤਾਰਨ 'ਚ ਭਾਰੀ ਜਿੱਤ ਦਰਜ ਕਰੇਗੀ 'ਆਪ'-ਰੰਧਾਵਾ <br/>

ਤਰਨ ਤਾਰਨ ਵਿਖੇ 'ਆਪ' ਦੇ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ ਕਰਦੇ ਹੋਏ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ | ਤਸਵੀਰ : ਰਾਜਬੀਰ ਸਿੰਘ <br/> 05-11-2025
ਲਾਲੜੂ, 4 ਨਵੰਬਰ (ਰਾਜਬੀਰ ਸਿੰਘ)-ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਹਲਕਾ ਤਰਨ ਤਾਰਨ ਵਿਖੇ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ 'ਚ ਪਿੰਡ ਮੰਨਣ ਵਿਖੇ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ | ਇਸ ਮੌਕੇ ਕਰਵਾਈ ਲੋਕ ਮਿਲਣੀ 'ਚ ਹਾਜ਼ਰੀ ਭਰਦਿਆਂ ਵਿਧਾਇਕ ਨੇ ਹਲਕੇ ਤੇ ਪਿੰਡ ਦੇ ਵਿਕਾਸ ਲਈ 'ਆਪ' ਉਮੀਦਵਾਰ ਨੂੰ ਵੱਧ ਤੋ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਦੌਰਾਨ ਉਨ੍ਹਾਂ ਨੇ ਸਥਾਨਕ ਵਾਸੀਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਨੂੰ ਵੀ ਸੁਣਿਆ ਤੇ ਸੰਬੰਧਿਤ ਅਧਿਕਾਰੀ ਨਾਲ ਰਾਬਤਾ ਕਰਕੇ ਜਲਦ ਹੱਲ ਕਰਵਾਉਣ ਲਈ ਆਖਿਆ | ਉਨ੍ਹਾਂ ਕਿਹਾ ਕਿ ਲੋਕਾਂ ਦੇ ਭਾਰੀ ਉਤਸ਼ਾਹ ਤੋਂ ਇਹ ਸਪੱਸ਼ਟ ਦਿੱਖ ਰਿਹਾ ਹੈ ਕਿ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਸਦਕਾ 'ਆਪ' ਤਰਨਤਾਰਨ ਵਿਚ ਵੱਡੀ ਜਿੱਤ ਦਰਜ ਕਰੇਗੀ | ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ 90 ਫ਼ੀਸਦ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਜਨਤਾ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ | ਵਿਧਾਇਕ ਰੰਧਾਵਾ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਸਮਾਜ ਦੇ ਹਰ ਵਰਗ ਦੇ ਹਿੱਤਾਂ ਦਾ ਧਿਆਨ ਰੱਖਿਆ ਹੈ, ਜਿਸ ਕਾਰਨ ਪੰਜਾਬ ਲਗਾਤਾਰ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ |

ਪਿਛਲੀ ਖ਼ਬਰ ਨਸ਼ਿਆਂ ਤੇ ਟ੍ਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਸੈਮੀਨਾਰ <br/> ਅਗਲੀ ਖ਼ਬਰ ਮੁਹਾਲੀ ਵਿਖੇ ਗੁਰੂ ਤੇਗ਼ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਾਡ ਸ਼ੋਅ 11 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।