11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਨਸ਼ਿਆਂ ਤੇ ਟ੍ਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਸੈਮੀਨਾਰ <br/>

ਮੁਹਾਲੀ ਦੇ ਸੈਕਟਰ-80 ਸਥਿਤ ਕੇਂਦਰੀ ਵਿਦਿਆਲਿਆ ਵਿਖੇ ਕਰਵਾਏ ਸੈਮੀਨਾਰ 'ਚ ਭਾਗ ਲੈਣ ਵਾਲੇ ਵਿਦਿਆਰਥੀ ਪੁਲਿਸ ਅਧਿਕਾਰੀਆਂ ਤੇ ਅਧਿਆਪਕਾਂ ਨਾਲ | ਅਜੀਤ ਤਸਵੀਰ <br/> 05-11-2025
ਐੱਸ. ਏ. ਐੱਸ. ਨਗਰ, 4 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਤੇ ਟ੍ਰੈਫ਼ਿਕ ਨਿਯਮਾਂ ਬਾਬਤ ਜਾਗਰੂਕਤਾ ਫੈਲਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਐਸ. ਐਸ. ਪੀ. ਹਰਮਨਦੀਪ ਸਿੰਘ ਹਾਂਸ ਤੇ ਐਸ. ਪੀ. (ਟ੍ਰੈਫ਼ਿਕ) ਨਵਨੀਤ ਸਿੰਘ ਮਾਹਲ ਵਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਹੇਠ ਡੀ. ਐਸ. ਪੀ. (ਟ੍ਰੈਫ਼ਿਕ) ਕਰਨੈਲ ਸਿੰਘ ਦੀ ਅਗਵਾਈ ਹੇਠ ਕੇਂਦਰੀ ਵਿਦਿਆਲਿਆ ਸੈਕਟਰ-80 ਮੁਹਾਲੀ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ | ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਖੇਡਾਂ ਵੱਲ ਰੁਝਾਨ ਵਧਾਉਣ ਦੀ ਮਹੱਤਤਾ ਤੋਂ ਜਾਣੂ ਕਰਵਾਇਆ | ਉਨ੍ਹਾਂ ਨੂੰ ਸਲਾਹ ਦਿੱਤੀ ਗਈ ਕਿ ਵਾਹਨ ਚਲਾਉਂਦੇ ਸਮੇਂ ਮੋਬਾਈਲ ਫ਼ੋਨ ਦੀ ਵਰਤੋਂ ਨਾ ਕੀਤੀ ਜਾਵੇ, ਸਹੀ ਲਾਈਨ 'ਚ ਡਰਾਈਵਿੰਗ ਕੀਤੀ ਜਾਵੇ ਅਤੇ ਲੇਨ ਬਦਲਣ ਸਮੇਂ ਇੰਡੀਕੇਟਰ ਦੀ ਵਰਤੋਂ ਕੀਤੀ ਜਾਵੇ | ਸੈਮੀਨਾਰ ਦੇ ਅੰਤ 'ਚ ਡੀ. ਐਸ. ਪੀ. ਕਰਨੈਲ ਸਿੰਘ ਨੇ ਵਿਦਿਆਰਥੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਹੋਣ ਤੇ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਤੋਗਾਂ ਸਕੂਲ ਦੇ ਬੱਚਿਆਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਤਰਨ ਤਾਰਨ 'ਚ ਭਾਰੀ ਜਿੱਤ ਦਰਜ ਕਰੇਗੀ 'ਆਪ'-ਰੰਧਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।