11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਖੇਤੀਬਾੜੀ ਵਿਭਾਗ ਵਲੋਂ ਤੋਗਾਂ ਸਕੂਲ ਦੇ ਬੱਚਿਆਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਕੀਤਾ ਜਾਗਰੂਕ

ਅਜੀਤ ਡੈਸਕ 05-11-2025
ਮੁੱਲਾਂਪੁਰ ਗਰੀਬਦਾਸ, 4 ਨਵੰਬਰ (ਦਿਲਬਰ ਸਿੰਘ ਖੈਰਪੁਰ)-ਖੇਤੀਬਾੜੀ ਵਿਭਾਗ ਵਲੋਂ ਪਿੰਡ ਤੋਗਾਂ (ਨਿਊ ਚੰਡੀਗੜ੍ਹ) ਵਿਖੇ ਸਰਕਾਰੀ ਮਿਡਲ ਸਕੂਲ ਦੇ ਵਿਦਿਆਰਥੀਆਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕੀਤਾ | ਇਸ ਮੌਕੇ ਖੇਤੀਬਾੜੀ ਅਫ਼ਸਰ ਡਾ. ਰਮਨ ਕਰੋੜੀਆ, ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਸੋਨੀਆ ਸ਼ਰਮਾ ਨੇ ਵਿਦਿਆਰਥੀਆਂ ਨੂੰ ਪਰਾਲੀ ਨੂੰ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਸੰਬੰਧੀ ਜਾਣੂ ਕਰਵਾਇਆ ਤੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ | ਇਸ ਦੌਰਾਨ ਵਿਦਿਆਰਥੀਆਂ ਦੇ ਕਵਿਤਾ, ਲੇਖ ਤੇ ਪੇਟਿੰਗ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ | ਇਸ ਮੌਕੇ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਡੀ. ਸੀ. ਵਲੋਂ ਦੂਸਰੇ ਪੰਜਾਬ ਘੋੜ-ਸਵਾਰੀ ਉਤਸਵ ਦੀਆਂ ਤਿਆਰੀਆਂ ਨੂੰ ਲੈ ਕੇ ਸੱਦੀ ਅੰਤਰ ਵਿਭਾਗੀ ਮੀਟਿੰਗ <br/> ਅਗਲੀ ਖ਼ਬਰ ਨਸ਼ਿਆਂ ਤੇ ਟ੍ਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਸੈਮੀਨਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।