13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

'ਯੁੱਧ ਨਸ਼ਿਆਂ ਵਿਰੁੱਧ' ਦੇ 248ਵੇਂ ਦਿਨ ਪੰਜਾਬ ਪੁਲਿਸ ਵਲੋਂ 83 ਨਸ਼ਾ ਤਸਕਰ ਕਾਬੂ

ਅਜੀਤ ਡੈਸਕ 05-11-2025
ਚੰਡੀਗੜ੍ਹ, 4 ਨਵੰਬਰ (ਅਜੀਤ ਬਿਊਰੋ)- ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਵਿੱਢੇ ਗਏ 'ਯੁੱਧ ਨਸ਼ਿਆਂ ਵਿਰੁੱਧ' ਦੇ 248ਵੇਂ ਦਿਨ ਪੰਜਾਬ ਪੁਲਿਸ ਨੇ 253 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ 'ਚ 66 ਐਫ. ਆਈ. ਆਰਜ਼ ਦਰਜ ਕਰਕੇ 83 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਨਾਲ 248 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,225 ਹੋ ਗਈ ਹੈ | ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ ਗਿ੍ਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 2.02 ਕਿੱਲੋ ਹੈਰੋਇਨ, 2 ਕੁਇੰਟਲ ਭੁੱਕੀ, 1015 ਨਸ਼ੀਲੀਆਂ ਗੋਲੀਆਂ ਤੇ 34,230 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਇਸ ਆਪ੍ਰੇਸ਼ਨ ਦੌਰਾਨ 50 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿਚ 253 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ | ਉਨ੍ਹਾਂ ਨੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 265 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ | ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 19 ਵਿਅਕਤੀਆਂ ਨੂੰ ਨਸ਼ਾ ਛੱਡਣ ਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ |

ਪਿਛਲੀ ਖ਼ਬਰ ਸੀ. ਐਚ. ਸੀ. ਢਕੌਲੀ ਵਿਖੇ ਲਗਾਇਆ ਤੰਬਾਕੂ ਵਿਰੋਧੀ ਜਾਗਰੂਕਤਾ ਕੈਂਪ <br/> ਅਗਲੀ ਖ਼ਬਰ ਚੋਣ ਜ਼ਾਬਤਾ ਲਾਗੂ ਹੋਣ ਮਗਰੋਂ 57 ਕਰੋੜ ਰੁਪਏ ਤੋਂ ਵੱਧ ਦੀ ਹੋਈ ਜ਼ਬਤੀ-ਸਿਬਿਨ ਸੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।