13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਨਗਰ ਕੀਰਤਨ ਸਜਾਇਆ <br/>

ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਪਿੰਡ ਮੁਹਾਲੀ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਤੋਂ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ | ਅਜੀਤ ਤਸਵੀਰ <br/> 05-11-2025
ਐੱਸ. ਏ. ਐੱਸ. ਨਗਰ, 4 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ | ਇਹ ਨਗਰ ਕੀਰਤਨ ਗੁਰਦੁਆਰਾ ਗੋਬਿੰਦਸਰ ਸਾਹਿਬ ਪਿੰਡ ਮੁਹਾਲੀ (ਬਾਬਾ ਅਵਤਾਰ ਸਿੰਘ ਧੂਲਕੋਟ ਵਾਲਿਆਂ ਦੇ ਗੁਰਦੁਆਰਾ ਸਾਹਿਬ) ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1, ਪੁਰਾਣਾ ਡੀ. ਸੀ. ਦਫ਼ਤਰ, ਫਰੈਂਕੋ ਹੋਟਲ, ਡਿਪਲਾਸਟ ਚੌਕ ( ਫੇਜ਼-2-4 ਚੌਕ), ਮਦਨਪੁਰਾ ਚੌਕ, ਫੇਜ਼ 3-5 ਦੀਆਂ ਲਾਈਟਾਂ, ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼-3ਬੀ1 ਮੁਹਾਲੀ, ਗੁਰਦੁਆਰਾ ਅੰਬ ਸਾਹਿਬ ਫੇਜ਼-8, ਫੇਜ਼-9 ਤੇ ਫੇਜ਼-10 ਦੀ ਸੜਕ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਵਿਖੇ ਪਹੁੰਚ ਕੇ ਸਮਾਪਤ ਹੋਇਆ | ਇਸ ਮੌਕੇ ਗਤਕਾ ਪਾਰਟੀਆਂ ਵਲੋਂ ਆਪਣੀ ਕਲਾ ਦੇ ਜੌਹਰ ਦਿਖਾਏ ਗਏ, ਜਦ ਕਿ ਬੈਂਡ ਬਾਜੇ ਵਾਲਿਆਂ ਵਲੋਂ ਨਗਰ ਕੀਰਤਨ ਦੀ ਸ਼ੋਭਾ ਵਧਾਈ ਗਈ | ਨਗਰ ਕੀਰਤਨ 'ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਵੀ ਹਿੱਸਾ ਲਿਆ, ਜਦ ਕਿ ਵੱਖ-ਵੱਖ ਕੀਰਤਨੀ ਜਥਿਆਂ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਨਗਰ ਕੀਰਤਨ ਦੇ ਸਵਾਗਤ ਲਈ ਸ਼ਹਿਰ 'ਚ ਥਾਂ-ਥਾਂ 'ਤੇ ਸੰਗਤਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਾਗਏ ਗਏ |

ਪਿਛਲੀ ਖ਼ਬਰ ਡਾ. ਅਮਰੀਕ ਸਿੰਘ ਨੇ ਮੁਹਾਲੀ ਦੇ ਖੇਤੀ ਭਵਨ ਵਿਖੇ ਸੰਭਾਲਿਆ ਕੇਨ ਕਮਿਸ਼ਨਰ ਪੰਜਾਬ ਦਾ ਅਹੁਦਾ <br/> ਅਗਲੀ ਖ਼ਬਰ ਬਿਜਲੀ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਰੈਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।