13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਡਾ. ਅਮਰੀਕ ਸਿੰਘ ਨੇ ਮੁਹਾਲੀ ਦੇ ਖੇਤੀ ਭਵਨ ਵਿਖੇ ਸੰਭਾਲਿਆ ਕੇਨ ਕਮਿਸ਼ਨਰ ਪੰਜਾਬ ਦਾ ਅਹੁਦਾ <br/>

ਅਜੀਤ ਡੈਸਕ 05-11-2025
ਐੱਸ. ਏ. ਐੱਸ. ਨਗਰ, 4 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਦੇ ਆਦੇਸ਼ਾਂ ਤੋਂ ਬਾਅਦ ਡਾ. ਅਮਰੀਕ ਸਿੰਘ ਵਲੋਂ ਕੇਨ ਕਮਿਸ਼ਨਰ ਪੰਜਾਬ ਵਜੋਂ ਅੱਜ ਮੁਹਾਲੀ ਦੇ ਖੇਤੀ ਭਵਨ ਵਿਖੇ ਅਹੁਦਾ ਸੰਭਾਲ ਲਿਆ | ਇਸ ਤੋਂ ਪਹਿਲਾਂ ਉਹ ਕਰੀਬ ਇਕ ਸਾਲ ਤੋਂ ਗੁਰਦਾਸਪੁਰ ਜ਼ਿਲ੍ਹੇ ਅੰਦਰ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਸਨ | ਹੰਸ ਰਾਜ ਕਾਲਜ ਦਿੱਲੀ ਯੂਨੀਵਰਸਿਟੀ ਨਵੀਂ ਦਿੱਲੀ ਵਿਖੇ ਕਰਵਾਈ ਗਈ ਦੂਜੀ ਅੰਤਰਰਾਸ਼ਟਰੀ ਕਾਨਫ਼ਰੰਸ ਦੌਰਾਨ ਡਾ. ਅਮਰੀਕ ਸਿੰਘ ਨੂੰ ਫ਼ਸਲ ਵਿਗਿਆਨ ਦੇ ਖੇਤਰ 'ਚ ਨਿਭਾਈਆਂ ਜਾ ਰਹੀਆਂ ਬਿਹਤਰੀਨ ਸੇਵਾਵਾਂ ਲਈ 'ਲਾਈਫ਼ ਟਾਈਮ ਅਚੀਵਮੈਂਟ' ਐਵਾਰਡ ਨਾਲ ਵੀ ਸਨਮਾਨਿਆ ਜਾ ਚੁੱਕਾ ਹੈ | ਜ਼ਿਲ੍ਹਾ ਪਠਾਨਕੋਟ 'ਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ 'ਤੇ ਲਿਆਉਣ 'ਚ ਵੀ ਉਨ੍ਹਾਂ ਦਾ ਅਹਿਮ ਯੋਗਦਾਨ ਰਿਹਾ ਹੈ | ਸਾਲ 2023-24 ਦੌਰਾਨ ਜ਼ਿਲ੍ਹਾ ਗੁਰਦਾਸਪੁਰ 'ਚ ਬਤੌਰ ਜ਼ਿਲ੍ਹਾ ਸਿਖਲਾਈ ਅਫ਼ਸਰ ਜਾਗਰੂਕਤਾ ਮੁਹਿੰਮ ਨੂੰ ਬਹੁਤ ਹੀ ਯੋਜਨਾਬੱਧ ਢੰਗ ਨਾਲ ਚਲਾਉਦਿਆਂ ਉਨ੍ਹਾਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ 'ਚ 57 ਫ਼ੀਸਦੀ ਕਮੀ ਲਿਆਂਦੀ ਸੀ, ਜਦ ਕਿ ਸਾਲ 2017 ਦੌਰਾਨ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਰਾਜ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ | ਇਸੇ ਤਰ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਤਿੰਨ ਵਾਰ ਬਿਹਤਰੀਨ ਪਸਾਰ ਕਾਮੇ ਵਜੋਂ, ਗੁਜਰਾਤ ਸਰਕਾਰ ਵਲੋਂ ਸਾਲ 2023 'ਚ ਕਰਵਾਈ ਅੰਤਰਰਾਸ਼ਟਰੀ ਕਾਨਫ਼ਰੰਸ ਮੌਕੇ ਪਸਾਰ ਸੇਵਾਵਾਂ 'ਚ ਉੱਦਮਤਾ ਪੁਰਸਕਾਰ, ਆਸਥਾ ਫਾਊਾਡੇਸ਼ਨ ਮੇਰਠ (ਯੂ. ਪੀ.) ਤੇ ਜ਼ਿਲ੍ਹਾ ਪ੍ਰਸ਼ਾਸ਼ਨ ਗੁਰਦਾਸਪੁਰ ਤੇ ਪਠਾਨਕੋਟ ਵਲੋਂ ਪਸਾਰ ਸੇਵਾਵਾਂ 'ਚ ਉੱਦਮਤਾ ਪੁਰਸਕਾਰ ਨਾਲ ਵੀ ਉਨ੍ਹਾਂ ਦਾ ਸਨਮਾਨ ਕੀਤਾ ਜਾ ਚੁੱਕਾ ਹੈ | ਇਸ ਤੋਂ ਇਲਾਵਾ ਆਗਾਮੀ 16 ਤੋਂ ਲੈ ਕੇ 18 ਨਵੰਬਰ ਤੱਕ ਗੋਆ ਸਰਕਾਰ ਵਲੋਂ ਗੋਆ ਵਿਖੇ 'ਖੇਤੀਬਾੜੀ ਅਤੇ ਪਸ਼ੂ ਚਿਕਿਤਸਾ : ਪਰਿਵਰਤਨਸ਼ੀਲ ਪਹੁੰਚ, ਖੋਜ ਅਤੇ ਨਵੀਨਤਾ ਫੋਰਮ' ਵਿਸ਼ੇ 'ਤੇ ਕਰਵਾਈ ਜਾ ਰਹੀ 12ਵੀਂ ਅੰਤਰਰਾਸ਼ਟਰੀ ਕਾਨਫ਼ਰੰਸ ਦੌਰਾਨ ਵੀ ਡਾ. ਅਮਰੀਕ ਸਿੰਘ ਨੂੰ 'ਨਵੀਨਤਾਕਾਰੀ ਪਸਾਰ ਸਿੱਖਿਆ ਸ਼ਾਸਤਰੀ ਪੁਰਸਕਾਰ' ਨਾਲ ਸਨਮਾਨਿਆ ਜਾਵੇਗਾ | ਉਨ੍ਹਾਂ ਵਲੋਂ ਖੇਤੀ ਤਕਨੀਕਾਂ ਨੂੰ ਨੌਜਵਾਨ ਕਿਸਾਨਾਂ ਤੱਕ ਪਹੁੰਚਾਉਣ ਲਈ 'ਉੱਤਮ ਖੇਤੀ ਪੰਜਾਬ' ਨਾਮਕ ਯੂ-ਟਿਊਬ ਚੈਨਲ ਵੀ ਚਲਾਇਆ ਜਾ ਰਿਹਾ ਹੈ | ਅੱਜ ਖੇਤੀ ਭਵਨ ਵਿਖੇ ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਗੰਨਾ ਕਾਸ਼ਤਕਾਰਾਂ ਦੀ ਬਿਹਤਰੀ ਲਈ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਉਨ੍ਹਾਂ ਵਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ | ਇਸ ਮੌਕੇ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਜਸਵੰਤ ਸਿੰਘ ਤੇ ਸਮੂਹ ਸੰਯੁਕਤ ਨਿਰਦੇਸ਼ਕ (ਖੇਤੀਬਾੜੀ) ਸਮੇਤ ਹੋਰਨਾਂ ਅਧਿਕਾਰੀਆਂ ਵਲੋਂ ਡਾ. ਅਮਰੀਕ ਸਿੰਘ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |

ਪਿਛਲੀ ਖ਼ਬਰ ਜ਼ਿਲ੍ਹੇ 'ਚ ਲਿੰਗ ਅਨੁਪਾਤ ਸੁਧਾਰਨ ਲਈ ਯਤਨ ਹੋਰ ਤੇਜ਼ ਕੀਤੇ ਜਾਣ-ਸਿਵਲ ਸਰਜਨ ਅਗਲੀ ਖ਼ਬਰ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।