13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਜ਼ਿਲ੍ਹੇ 'ਚ ਲਿੰਗ ਅਨੁਪਾਤ ਸੁਧਾਰਨ ਲਈ ਯਤਨ ਹੋਰ ਤੇਜ਼ ਕੀਤੇ ਜਾਣ-ਸਿਵਲ ਸਰਜਨ

ਅਜੀਤ ਡੈਸਕ 05-11-2025
ਐੱਸ. ਏ. ਐੱਸ. ਨਗਰ, 4 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਜ਼ਿਲ੍ਹੇ 'ਚ ਲਿੰਗ ਅਨੁਪਾਤ ਨੂੰ ਸੁਧਾਰਨ ਲਈ ਯਤਨ ਹੋਰ ਤੇਜ਼ ਕਰਨ ਦੀ ਹਦਾਇਤ ਜਾਰੀ ਕਰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਆਖਿਆ ਕਿ ਭਰੂਣ ਹੱਤਿਆ ਦੀ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਵੱਧ ਤੋਂ ਵੱਧ ਜਾਗਰੂਕਤਾ ਸਰਗਰਮੀਆਂ ਕੀਤੀਆਂ ਜਾਣ | ਉਹ ਅੱਜ ਆਪਣੇ ਦਫ਼ਤਰ ਵਿਖੇ ਜ਼ਿਲ੍ਹੇ ਦੀਆਂ ਮਹਿਲਾ ਹੈਲਥ ਵਿਜ਼ੀਟਰਜ਼ (ਐਲ. ਐਚ. ਵੀ.) ਦੀ ਸੱਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਭਰੂਣ ਹੱਤਿਆ ਤੇ ਗਰਭਵਤੀ ਔਰਤਾਂ ਦੀਆਂ ਮੌਤਾਂ ਦੇ ਮਾਮਲਿਆਂ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਇਸ ਦਿਸ਼ਾ ਵਿਚ ਹੋਰ ਤੇਜ਼ੀ ਨਾਲ ਕੰਮ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਉੱਚ-ਜ਼ੋਖ਼ਮ ਵਾਲੀਆਂ ਗਰਭਵਤੀ ਔਰਤਾਂ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ | ਉਨ੍ਹਾਂ ਕਿਹਾ ਕਿ ਪੀ. ਸੀ. ਪੀ. ਐਨ. ਡੀ. ਟੀ. ਤੇ ਐਮ. ਟੀ. ਪੀ. ਐਕਟ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ | ਡਾ. ਜੈਨ ਨੇ ਅੱਗੇ ਕਿਹਾ ਕਿ ਜ਼ਿਲ੍ਹੇ 'ਚ ਕਿਧਰੇ ਵੀ ਕੋਈ ਅਣ-ਰਜਿਸਟਰਡ ਐਮ. ਟੀ. ਪੀ. ਕੇਂਦਰ ਨਹੀਂ ਚੱਲਣਾ ਚਾਹੀਦਾ ਤੇ ਜੇਕਰ ਕਿਧਰੇ ਅਜਿਹਾ ਕੇਂਦਰ ਚੱਲ ਰਿਹਾ ਹੈ ਤਾਂ ਤੁਰੰਤ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ ਤਾਂ ਕਿ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਗਰਭ ਅਵਸਥਾ ਦੌਰਾਨ ਲਿੰਗ ਨਿਰਧਾਰਣ ਕਰਨਾ ਤੇ ਕਰਵਾਉਣਾ ਕਾਨੂੰਨਨ ਅਪਰਾਧ ਹੈ | ਮੀਟਿੰਗ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ ਨੇ ਦੱਸਿਆ ਕਿ ਜ਼ਿਲ੍ਹੇ 'ਚ ਪੀ. ਸੀ. ਐਂਡ ਪੀ. ਐੱਨ. ਡੀ. ਟੀ. ਐਕਟ ਦੀ ਉਲੰਘਣਾ ਕਰਨ ਵਾਲੇ ਅਲਟਰਾਸਾਊਾਡ ਸਕੈਨਿੰਗ ਕੇਂਦਰਾਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲਿੰਗ ਨਿਰਧਾਰਣ ਟੈਸਟ ਕਰਨ ਵਾਲੇ ਕੇਂਦਰਾਂ ਵਿਰੁੱਧ ਕਾਰਵਾਈ ਕਰਨ ਲਈ ਫਰਜ਼ੀ ਮਰੀਜ਼ ਨੂੰ 1 ਲੱਖ ਰੁ. ਤੇ ਸੂਚਨਾ ਦੇਣ ਵਾਲੇ ਨੂੰ 50 ਹਜ਼ਾਰ ਰੁ. ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ | ਲਿੰਗ ਨਿਰਧਾਰਣ ਟੈਸਟ ਕਰਨ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਇਸ ਇਨਾਮੀ ਰਾਸ਼ੀ ਦੇ ਐਲਾਨ ਉਪਰੰਤ ਅਲਟਰਾਸਾਊਾਡ ਸਕੈਨਿੰਗ ਕੇਂਦਰਾਂ ਦੀ ਕਾਰਗੁਜ਼ਾਰੀ ਵਿਚ ਕਾਫ਼ੀ ਹੱਦ ਤੱਕ ਸੁਧਾਰ ਹੋਇਆ ਹੈ |
ਪਿਛਲੀ ਖ਼ਬਰ ਗੋਲਕਾਂ ਹਟਾਉਣ ਵਾਲਾ ਮੁੱਖ ਮੰਤਰੀ ਦਾ ਬਿਆਨ ਨਿੰਦਣਯੋਗ-ਰੱਖੜਾ <br/> ਅਗਲੀ ਖ਼ਬਰ ਡਾ. ਅਮਰੀਕ ਸਿੰਘ ਨੇ ਮੁਹਾਲੀ ਦੇ ਖੇਤੀ ਭਵਨ ਵਿਖੇ ਸੰਭਾਲਿਆ ਕੇਨ ਕਮਿਸ਼ਨਰ ਪੰਜਾਬ ਦਾ ਅਹੁਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।