15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਪਿੰਡ ਸ਼ਿਆਮੀਪੁਰ ਟੱਪਰੀਆਂ ਵਿਖੇ ਸਾਬਕਾ ਮੰਤਰੀ ਕੰਗ ਦੀ ਅਗਵਾਈ ਹੇਠ ਹੋਈ ਭਰਵੀਂ ਮੀਟਿੰਗ <br/>

ਅਜੀਤ ਡੈਸਕ 20-11-2025
ਮੁੱਲਾਂਪੁਰ ਗਰੀਬਦਾਸ, 19 ਨਵੰਬਰ (ਦਿਲਬਰ ਸਿੰਘ ਖੈਰਪੁਰ)-ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਸ਼ਿਆਮੀਪੁਰ ਟੱਪਰੀਆਂ ਦੀ ਪੰਚਾਇਤ ਤੇ ਵਸਨੀਕਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਸਵ. ਬਾਬਾ ਪਾਲ ਸਿੰਘ ਦੇ ਪਰਿਵਾਰ ਨੂੰ ਮਿਲ ਕੇ ਉਨ੍ਹਾਂ ਦੀ ਖ਼ਬਰਸਾਰ ਵੀ ਲਈ | ਇਸ ਮੌਕੇ ਪਿੰਡ ਵਾਸੀਆਂ ਨੇ ਸਾਬਕਾ ਮੰਤਰੀ ਕੰਗ ਨੂੰ ਦੱਸਿਆ ਕਿ ਪਿੰਡ ਦੇ ਕੁਝ ਅਹਿਮ ਵਿਕਾਸ ਕਾਰਜ ਅਧੂਰੇ ਪਏ ਹਨ, ਪ੍ਰੰਤੂ ਸਰਕਾਰ ਕੋਲੋਂ ਅਜੇ ਤੱਕ ਉਨ੍ਹਾਂ ਨੂੰ ਕੋਈ ਵੀ ਗ੍ਰਾਂਟ ਨਹੀਂ ਮਿਲੀ | ਉਨ੍ਹਾਂ ਕਿਹਾ ਕਿ ਸਾਡੇ ਇਲਾਕੇ ਦੀਆਂ ਲਿੰਕ ਸੜਕਾਂ ਦਾ ਬਹੁਤ ਬੁਰਾ ਹਾਲ ਹੈ ਅਤੇ ਨੇੜਿਓਾ ਲੰਘਦੀ ਨਦੀ 'ਚੋਂ ਮਿਲੀਭੁਗਤ ਨਾਲ ਵੱਡੇ ਪੱਧਰ 'ਤੇ ਨਾਜਾਇਜ਼ ਮਾਈਨਿੰਗ ਹੋ ਰਹੀ ਹੈ | ਲੋਕਾਂ ਨੇ ਸਾਬਕਾ ਮੰਤਰੀ ਕੰਗ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਲਗਵਾਏ ਗਏ ਸ਼ਿਆਮੀਪੁਰ ਟੱਪਰੀਆਂ ਅਤੇ ਸੁਹਾਲੀ ਆਦਿ ਪੁਲਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਨਾਲ ਸਾਰੇ ਇਲਾਕੇ ਨੂੰ ਆਉਣ-ਜਾਣ ਪੱਖੋਂ ਵੱਡੀ ਰਾਹਤ ਮਿਲੀ ਹੈ, ਪ੍ਰੰਤੂ ਬਰਸਾਤ 'ਚ ਨਦੀਆਂ 'ਚ ਜ਼ਿਆਦਾ ਪਾਣੀ ਆਉਣ ਅਤੇ ਇਨ੍ਹਾਂ ਦੇ ਆਲੇ-ਦੁਆਲੇ ਨਾਜਾਇਜ਼ ਮਾੲਪਨਿੰਗ ਹੋਣ ਕਾਰਨ ਪੁਲਾਂ ਦੇ ਪਿੱਲਰਾਂ ਦੁਆਲੇ ਖਾਰਾਂ ਪੈ ਚੁੱਕੀਆਂ ਹਨ, ਜੋ ਕਿ ਚਿੰਤਾਜਨਕ ਹੈ | ਇਸੇ ਦੌਰਾਨ ਸਾਬਕਾ ਮੰਤਰੀ ਕੰਗ ਨੇ ਕਿਹਾ ਕਿ ਸਾਰਾ ਪੰਜਾਬ ਕੇਜਰੀਵਾਲ ਅਤੇ ਮਾਨ ਸਰਕਾਰ ਨੂੰ ਕੋਸ ਰਿਹਾ ਹੈ ਅਤੇ ਲੋਕ-2027 ਦੀਆਂ ਚੋਣਾਂ ਨੂੰ ਉਡੀਕ ਰਹੇ ਹਨ, ਜਿਸ ਦੌਰਾਨ 'ਆਪ' ਦੇ ਉਮੀਦਵਾਰਾਂ ਦੀਆਂ ਜਮਾਨਤਾਂ ਜ਼ਬਤ ਹੋਣਗੀਆਂ ਅਤੇ ਕਾਂਗਰਸ ਦੀ ਸਰਕਾਰ ਬਣੇਗੀ | ਇਸ ਮੌਕੇ ਰਾਣਾ ਗਿਆਨ ਸਿੰਘ ਘੰਡੌਲੀ, ਨਰਿੰਦਰ ਸਿੰਘ ਢਕੌਰਾਂ, ਬਾਬਾ ਸੁਰਿੰਦਰ, ਬਾਬਾ ਜਸਵਿੰਦਰ ਸਿੰਘ, ਗੁਰਜੰਟ ਸਿੰਘ, ਗੁਰਤੇਜ ਸਿੰਘ, ਪਰਮਜੀਤ ਸਿੰਘ, ਬਲਜੀਤ ਸਿੰਘ, ਗੁਰਨਾਮ ਸਿੰਘ, ਰਮਨਦੀਪ ਸਿੰਘ ਤੇ ਤਰਲੋਚਨ ਸਿੰਘ ਆਦਿ ਪਤਵੰਤੇ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਠੱਗੀ ਤੇ ਧੋਖਾਧੜੀ ਦੇ ਮਾਮਲੇ 'ਚ 12 ਸਾਲਾਂ ਤੋਂ ਭਗੌੜੇ ਚੱਲ ਰਹੇ 2 ਮੁਲਜ਼ਮ ਗਿ੍ਫ਼ਤਾਰ ਅਗਲੀ ਖ਼ਬਰ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਤੇਗ ਬਹਾਦਰ ਵੈੱਲਫੇਅਰ ਸੁਸਾਇਟੀ ਨੇ ਕਰਵਾਇਆ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।