15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਠੱਗੀ ਤੇ ਧੋਖਾਧੜੀ ਦੇ ਮਾਮਲੇ 'ਚ 12 ਸਾਲਾਂ ਤੋਂ ਭਗੌੜੇ ਚੱਲ ਰਹੇ 2 ਮੁਲਜ਼ਮ ਗਿ੍ਫ਼ਤਾਰ

ਅਜੀਤ ਡੈਸਕ 20-11-2025
ਐੱਸ. ਏ. ਐੱਸ. ਨਗਰ, 19 ਨਵੰਬਰ (ਕਪਿਲ ਵਧਵਾ)-ਮੁਹਾਲੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪਿਛਲੇ ਲੰਮੇ ਸਮੇਂ ਤੋਂ ਭਗੌੜੇ ਚੱਲ ਰਹੇ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਹ ਦੋਵੇਂ ਮੁਲਜ਼ਮ ਠੱਗੀ ਅਤੇ ਧੋਖਾਧੜੀ ਦੇ ਗੰਭੀਰ ਮਾਮਲਿਆਂ ਵਿਚ ਪਿਛਲੇ 12 ਸਾਲਾਂ ਤੋਂ ਭਗੌੜੇ ਚੱਲ ਰਹੇ ਸਨ | ਪ੍ਰਾਪਤ ਜਾਣਕਾਰੀ ਅਨੁਸਾਰ ਡੀ. ਐੱਸ. ਪੀ. (ਜਾਂਚ) ਐਨ. ਪੀ. ਐੱਸ. ਲਹਿਲ ਦੀ ਅਗਵਾਈ ਵਿਚ ਗਠਿਤ ਖਾਸ ਟੀਮ ਨੇ ਪਹਿਲੇ ਮੁਲਜ਼ਮ ਸੰਜੀਵ ਕੁਮਾਰ ਉਰਫ਼ ਸੰਜੂ, ਜਿਸ ਦੇ ਖ਼ਿਲਾਫ਼ 30 ਮਈ 2011 ਨੂੰ ਆਈ. ਪੀ. ਸੀ. ਦੀ ਧਾਰਾ 420, 120-ਬੀ ਤਹਿਤ ਥਾਣਾ ਸਿਟੀ ਕੁਰਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ, ਨੂੰ ਕਾਬੂ ਕੀਤਾ ਹੈ | ਮੁਲਜ਼ਮ ਨੂੰ ਉਕਤ ਠੱਗੀ ਦੇ ਮਾਮਲੇ ਵਿਚ 9 ਅਪ੍ਰੈਲ 2012 ਨੂੰ ਭਗੌੜਾ ਐਲਾਨਿਆ ਗਿਆ ਸੀ | ਦੂਜੇ ਮੁਲਜ਼ਮ ਅਵਤਾਰ ਸਿੰਘ ਵਾਸੀ ਪਿੰਡ ਦੇਹਦਨਾ ਜ਼ਿਲ੍ਹਾ ਪਟਿਆਲਾ, ਜਿਸ ਦੇ ਖ਼ਿਲਾਫ 23 ਜਨਵਰੀ 2010 ਨੂੰ ਥਾਣਾ ਫੇਜ਼-1 ਮੁਹਾਲੀ ਵਿਖੇ ਆਈ. ਪੀ. ਸੀ. ਦੀ ਧਾਰਾ 419, 420, 465, 467, 468, 471, 474, 201, 120 (ਬੀ) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਉਕਤ ਮੁਲਜ਼ਮ 7 ਜੁਲਾਈ 2014 ਤੋਂ ਭਗੌੜਾ ਚੱਲ ਰਿਹਾ ਸੀ | ਮੁਹਾਲੀ ਪੁਲਿਸ ਵਲੋਂ ਦੋਵੇਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ | ਐੱਸ. ਐੱਸ. ਪੀ. ਮੁਹਾਲੀ ਹਰਮਨਦੀਪ ਸਿੰਘ ਹਾਂਸ ਦਾ ਕਹਿਣਾ ਹੈ ਕਿ ਭਗੌੜਿਆਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਬਾਕੀ ਭਗੌੜਿਆਂ ਨੂੰ ਵੀ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ |
ਪਿਛਲੀ ਖ਼ਬਰ ਵਿਜੀਲੈਂਸ ਵਿਭਾਗ ਦੀ ਟੀਮ ਵਲੋਂ ਸੇਵਾ-ਮੁਕਤ ਪਟਵਾਰੀ ਗਿ੍ਫ਼ਤਾਰ ਅਗਲੀ ਖ਼ਬਰ ਪਿੰਡ ਸ਼ਿਆਮੀਪੁਰ ਟੱਪਰੀਆਂ ਵਿਖੇ ਸਾਬਕਾ ਮੰਤਰੀ ਕੰਗ ਦੀ ਅਗਵਾਈ ਹੇਠ ਹੋਈ ਭਰਵੀਂ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।