15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਤੇਜ਼ ਰਫ਼ਤਾਰ ਐਕਟਿਵਾ ਦੀ ਟੱਕਰ ਨਾਲ ਪੈਦਲ ਜਾ ਰਹੇ ਨੌਜਵਾਨ ਦੀ ਮੌਤ, ਮਾਮਲਾ ਦਰਜ

ਅਜੀਤ ਡੈਸਕ 20-11-2025
ਜ਼ੀਰਕਪੁਰ, 19 ਨਵੰਬਰ (ਮਨਿੰਦਰ ਸਿੰਘ)-ਕਾਲਕਾ-ਬਲਟਾਣਾ ਹਾਈਵੇਅ 'ਤੇ ਇਕ ਤੇਜ਼ ਰਫ਼ਤਾਰ ਐਕਟਿਵਾ ਦੀ ਟੱਕਰ ਕਾਰਨ ਪੈਦਲ ਜਾ ਰਹੇ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਨੌਜਵਾਨ ਦੀ ਪਛਾਣ ਦੇਵੇਂਦਰ ਮਹਿਤਾ (29) ਵਾਸੀ ਸੈਣੀ ਵਿਹਾਰ ਫੇਜ਼-1, ਬਲਟਾਣਾ ਵਜੋਂ ਹੋਈ ਹੈ | ਜ਼ੀਰਕਪੁਰ ਪੁਲਿਸ ਨੇ ਐਕਟਿਵਾ ਚਾਲਕ ਦੇ ਖ਼ਿਲਾਫ਼ ਲਾਪਰਵਾਹੀ ਨਾਲ ਡਰਾਈਵਿੰਗ ਕਰਨ ਦੀਆਂ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮਿ੍ਤਕ ਦੇ ਦੋਸਤ ਸੁਨੀਲ ਨੇ ਦੱਸਿਆ ਕਿ ਉਹ ਸਵੇਰੇ 6.30 ਵਜੇ ਦੇ ਕਰੀਬ ਕੰਮ ਤੋਂ ਵਾਪਸ ਆ ਰਿਹਾ ਸੀ | ਉਸ ਦੇ ਅੱਗੇ ਇਕ ਨੌਜਵਾਨ ਜਾ ਰਿਹਾ ਸੀ | ਉਸੇ ਵੇਲੇ ਇਕ ਤੇਜ਼ ਰਫ਼ਤਾਰ ਐਕਟਿਵਾ ਚਾਲਕ, ਜੋ ਲਾਪਰਵਾਹੀ ਨਾਲ ਡਰਾਈਵਿੰਗ ਕਰ ਰਿਹਾ ਸੀ, ਨੇ ਉਸਦੇ ਅੱਗੇ ਪੈਦਲ ਜਾ ਰਹੇ ਇਕ ਨੌਜਵਾਨ ਨੂੰ ਟੱਕਰ ਮਾਰ ਦਿੱਤੀ | ਨੌਜਵਾਨ ਸੜਕ 'ਤੇ ਡਿੱਗ ਕੇ ਗੰਭੀਰ ਜ਼ਖਮੀ ਹੋ ਗਿਆ | ਇਸ ਦੌਰਾਨ ਜਦੋਂ ਉਸ ਨੇ ਜ਼ਖਮੀ ਵਿਅਕਤੀ ਕੋਲ ਜਾ ਕੇ ਦੇਖਿਆ ਤਾਂ ਉਹ ਉਸਦਾ ਦੋਸਤ ਦੇਵੇਂਦਰ ਮਹਿਤਾ ਸੀ | ਉਹ ਉਸ ਨੂੰ ਇਲਾਜ ਲਈ ਜੀ. ਐਮ. ਸੀ. ਐਚ. 32 ਚੰਡੀਗੜ੍ਹ ਲੈ ਗਿਆ, ਜਿਥੇ ਸ਼ਾਮ ਉਸ ਦੀ ਮੌਤ ਹੋ ਗਈ | ਸੁਨੀਲ ਨੇ ਦੱਸਿਆ ਕਿ ਮਿ੍ਤਕ ਆਈ. ਆਈ. ਐਸ. ਈ. ਆਰ. ਮੁਹਾਲੀ ਵਿਚ ਕੰਪਿਊਟਰ ਆਪਰੇਟਰ ਵਜੋਂ ਕੰਮ ਕਰਦਾ ਸੀ | ਪੁਲਿਸ ਨੇ ਸੁਨੀਲ ਦੇ ਬਿਆਨ ਦੇ ਆਧਾਰ 'ਤੇ ਐਕਟਿਵਾ ਚਾਲਕ ਹਾਰਦਿਕ ਕੁਮਾਰ ਵਾਸੀ ਮਾਡਰਨ ਕੰਪਲੈਕਸ ਜ਼ੀਰਕਪੁਰ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਪੈਦਲ ਜਾ ਰਹੀ ਬਜ਼ੁਰਗ ਮਹਿਲਾ ਦੀ ਮੌਤ ਅਗਲੀ ਖ਼ਬਰ ਰਾਜਪਾਲ ਕਟਾਰੀਆ ਵਲੋਂ ਧਨਾਸ 'ਚ ਅੰਮਿ੍ਤ ਸਰੋਵਰ ਦੇ ਪੁਨਰ ਜੀਵਨ ਪ੍ਰਾਜੈਕਟ ਦੇ ਕੰਮ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।