15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350ਵੇਂ ਸਾਲ ਨੂੰ ਸਮਰਪਿਤ ਕਿਤਾਬ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਮੁੱਖ ਸਕੱਤਰ ਨੂੰ ਭੇਟ <br/>

ਅਜੀਤ ਡੈਸਕ 20-11-2025
ਚੰਡੀਗੜ੍ਹ, 19 ਨਵੰਬਰ (ਅਜਾਇਬ ਸਿੰਘ ਔਜਲਾ)- ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਦੀ ਮਹੱਤਤਾ ਨੂੰ ਦਰਸਾਉਣ ਲਈ, ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਾਲ ਨੂੰ ਸਮਰਪਿਤ ਧਾਰਮਿਕ ਵਿਰਾਸਤੀ ਕਿਤਾਬ 'ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ' ਅੱਜ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਲਈ ਐਚ. ਰਾਜੇਸ਼ ਪ੍ਰਸਾਦ ਆਈ.ਏ.ਐਸ ਮੁੱਖ ਸਕੱਤਰ, ਯੂ.ਟੀ ਚੰਡੀਗੜ੍ਹ ਨੂੰ ਹਰਪ੍ਰੀਤ ਸੰਧੂ ਰਾਜ ਸੂਚਨਾ ਕਮਿਸ਼ਨਰ ਪੰਜਾਬ, ਜਿਨ੍ਹਾਂ ਨੇ ਇਸ ਕਿਤਾਬ ਦੇ ਲੇਖਕ ਡਾ. ਬੀ.ਐਸ. ਬਾਠ ਅਤੇ ਸੰਦੀਪ ਐਸ. ਧਾਲੀਵਾਲ, ਰਾਜ ਸੂਚਨਾ ਕਮਿਸ਼ਨਰ ਪੰਜਾਬ ਨਾਲ ਮਿਲ ਕੇ ਲਿਖੀ ਹੈ, ਨੂੰ ਭੇਟ ਕੀਤੀ ਗਈ | ਇਹ ਪ੍ਰਕਾਸ਼ਨ ਨੌਵੇਂ ਸਿੱਖ ਗੁਰੂ ਜੀ ਦੇ ਸਰਵਉੱਚ ਬਲੀਦਾਨ ਅਤੇ ਸ਼ਾਂਤੀ, ਕੁਰਬਾਨੀ ਦੇ ਸਦੀਵੀ ਸੰਦੇਸ਼ ਦਾ ਸਨਮਾਨ ਕਰਦਾ ਹੈ, ਅਤੇ ਉਨ੍ਹਾਂ ਇਤਿਹਾਸਕ ਗੁਰਦੁਆਰਿਆਂ ਦੇ ਦਿ੍ਸ਼ਾਂ ਨੂੰ ਪ੍ਰਦਰਸ਼ਿਤ ਕਰਦਾ ਹੈ ਜਿੱਥੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੇ ਆਪਣੇ ਪੈਰਾਂ ਦੇ ਨਿਸ਼ਾਨ ਛੱਡੇ ਸਨ | ਇਹ ਕਿਤਾਬ ਹਾਲ ਹੀ ਵਿਚ ਪੰਜਾਬ ਦੇ ਰਾਜਪਾਲ ਦੁਆਰਾ ਰਾਜ ਭਵਨ ਚੰਡੀਗੜ੍ਹ ਵਿਚ ਪੰਜਾਬ ਰਾਜ ਵਲੋਂ ਇਕ ਨੇਕ ਕਾਰਜ ਵਜੋਂ ਜਾਰੀ ਕੀਤੀ ਗਈ ਹੈ | ਇਹ ਕਿਤਾਬ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਮਾਣ-ਸਨਮਾਨ ਦੀ ਰੱਖਿਆ ਲਈ ਉਨ੍ਹਾਂ ਦੀ ਸਰਵਉੱਚ ਕੁਰਬਾਨੀ ਲਈ 'ਹਿੰਦ ਦੀ ਚਾਦਰ' ਵਜੋਂ ਸਤਿਕਾਰੇ ਜਾਣ ਵਾਲੇ ਅਦੁੱਤੀ ਵਿਰਾਸਤ ਨੂੰ ਸੱਚੀ ਸ਼ਰਧਾਂਜਲੀ ਵਜੋਂ ਕੰਮ ਕਰਦੀ ਹੈ | ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਕਿਤਾਬਾਂ ਅਤੇ ਚਿੱਤਰਕਾਰੀ ਬਰੋਸ਼ਰਾਂ ਦਾ ਸੈੱਟ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਲਈ ਭੇਟ ਕੀਤਾ ਗਿਆ |

ਪਿਛਲੀ ਖ਼ਬਰ ਮੇਅਰ ਹਰਪ੍ਰੀਤ ਕੌਰ ਬਬਲਾ ਵਲੋਂ ਸਵੈ-ਸਹਾਇਤਾ ਸਮੂਹ ਅਗਵਾਈ ਸਵੱਛਤਾ ਮੁਹਿੰਮ ਦੀ ਸ਼ੁਰੂਆਤ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਸਿੰਘ ਜੀ ਦੀ 350ਵੀਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਚੰਡੀਗੜ੍ਹ 'ਚ ਹਫ਼ਤੇ ਭਰ ਦੇ ਗੁਰਮਤਿ ਸਮਾਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।