ਐੱਸ. ਏ. ਐੱਸ. ਨਗਰ, 19 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਇਥੋਂ ਦੇ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 3 ਦਿਨਾਂ ਗੁਰਮਤਿ ਸਮਾਗਮ 23 ਤੋਂ 25 ਨਵੰਬਰ ਤੱਕ ਸਵੇਰੇ 9 ਵਜੇ ਤੋਂ ਰਾਤ 10 ਵਜੇ ਤੱਕ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਢਾਡੀ ਜੱਥੇ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਜੀ ਪਰਵਾਨਾ, ਸ਼੍ਰੋਮਣੀ ਪ੍ਰਚਾਰਕ ਭਾਈ ਅਮਰੀਕ ਸਿੰਘ ਅਤੇ ਉਚ ਕੋਟੀ ਦੇ ਸੰਤ ਵਿਦਵਾਨ ਸੰਗਤਾਂ ਨੂੰ ਹਰਜੱਸ ਸੁਣਾ ਕੇ ਨਿਹਾਲ ਕਰਨਗੇ | ਇਨ੍ਹਾਂ ਸਮਾਗਮਾਂ ਵਿਚ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ |